72.86 F
New York, US
July 28, 2026
PreetNama
ਫਿਲਮ-ਸੰਸਾਰ/Filmy

ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ

ਬਾਲੀਵੁਡ ਆਦਾਕਾਰ ਅਜੈ ਦੇਵਗਨ ਦੇ ਪਿਤਾ ਵੀਰੂ ਦੇਵਗਨ ਇਸ ਦੁਨੀਆ ਵਿਚ ਨਹੀਂ ਰਹੇ। ਕੁਝ ਘੰਟੇ ਪਹਿਲਾਂ ਉਨ੍ਹਾਂ ਦੀ ਮੌਤ ਹੋ ਗਈ। ਵੀਰੂ ਦੇਵਗਨ ਬਾਲੀਵੁਡ ਦੇ ਜਾਣੇ ਪਹਿਚਾਣੇ ਸਟੰਟ ਨਿਰਦੇਸ਼ਕ ਸਨ। ਮੌਤ ਦੀ ਖਬਰ ਮਿਲਣ ਉਤੇ ਬਾਲੀਵੁਡ ਦੇ ਤਮਾਮ ਸੇਲੇਬ੍ਰਿਟੀ ਨੇ ਸੋਸ਼ਲ ਮੀਡੀਆ ਉਤੇ ਦੁੱਖ ਪ੍ਰਗਟਾਇਆ ਹੈ।

 

ਜ਼ਿਕਰਯੋਗ ਹੈ ਕਿ ਵੀਰੂ ਦੇਵਗਨ ਨੇ ਕੁਝ ਫਿਲਮਾਂ ਵਿਚ ਐਕਟਿੰਗ ਅਤੇ ਪ੍ਰੋਡਿਊਸ਼ਰ ਦੇ ਤੌਰ ਉਤੇ ਵੀ ਕੰਮ ਕੀਤਾ ਸੀ। ਆਪਣੇ ਕੈਰੀਅਰ ਵਿਚ ਕਰੀਬਨ 3 ਦਰਜਨ ਤੋਂ ਜ਼ਿਆਦਾ ਫਿਲਮਾਂ ਵਿਚ ਸਟੰਟ ਅਤੇ ਐਕਸ਼ਨ ਕੋਰੀਓਗ੍ਰਾਫਰ ਦੇ ਤੌਰ ਉਤੇ ਕੰਮ ਕੀਤਾ ਸੀ।

 

Related posts

ਪਰਿਵਾਰ ਨਾਲ ਖੂਬਸੂਰਤ ਸਮਾਂ ਬਤੀਤ ਕਰ ਰਹੀ ਪ੍ਰਿਯੰਕਾ , ਸ਼ੇਅਰ ਕੀਤੀਆਂ ਤਸਵੀਰਾਂ

On Punjab

‘ਤੁਮਸੇ ਨਾ ਹੋ ਪਾਏਗਾ’, Tripti Dimri ਦੇ ਡਾਂਸ ਮੂਵਜ਼ ਨੂੰ ਦੇਖ ਕੇ ਯੂਜ਼ਰਸ ਨੇ ਕੀਤੀ ਤੌਬਾ-ਤੌਬਾ, ਨਵੀਂ ਫਿਲਮ ਦਾ ਗਾਣਾ ਬਣਿਆ ਆਫਤ ਫਿਲਮ ਐਨੀਮਲ ਤੋਂ ਰਾਤੋ-ਰਾਤ ਪ੍ਰਸਿੱਧੀ ਹਾਸਲ ਕਰਨ ਵਾਲੀ ਅਦਾਕਾਰਾ ਤ੍ਰਿਪਤੀ ਡਿਮਰੀ (Tripti Dimri) ਇਸ ਸਮੇਂ ਫਿਲਮ ਵਿੱਕੀ ਵਿੱਦਿਆ ਕਾ ਵੋਹ ਵਾਲਾ ਵੀਡੀਓ (Vicky Vidya Ka Woh Wala Video) ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਹਾਲ ਹੀ ‘ਚ ਇਸ ਫਿਲਮ ਦਾ ਉਸ ਦਾ ਗੀਤ ‘ਮੇਰੇ ਮਹਿਬੂਬ’ (Mere Mahboob) ਰਿਲੀਜ਼ ਹੋਇਆ ਹੈ, ਜਿਸ ‘ਚ ਅਭਿਨੇਤਰੀ ਦੇ ਡਾਂਸ ਮੂਵ ਨੂੰ ਦੇਖ ਕੇ ਯੂਜ਼ਰਸ ਨੇ ਆਪਣੀ ਨਾਰਾਜ਼ਗੀ ਜਤਾਈ ਹੈ।

On Punjab

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬ੍ਰਿਟਿਸ਼ ਗਾਇਕਾ ਸਟੀਫਲੋਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਸਟੀਫਲੋਨ ਡੌਨ ਗੀਤ ਵਿੱਚ ਮੁੱਖ ਗਾਇਕਾ ਦੀ ਭੂਮਿਕਾ ਨਿਭਾ ਰਹੀ ਹੈ, ਜਦੋਂਕਿ ਮੂਸੇਵਾਲਾ ਦੀਆਂ ਕੁਝ ਸਤਰਾਂ ਜੋੜੀਆਂ ਗਈਆਂ ਹਨ। ਹਾਲਾਂਕਿ ਇਹ ਸਾਰਾ ਗੀਤ ਪਿੰਡ ਮੂਸਾ ਵਿੱਚ ਹੀ ਸ਼ੂਟ ਕੀਤਾ ਗਿਆ ਹੈ ਅਤੇ ਇਹ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਦਾ ਹੈ। ਗੀਤ ਉਦੋਂ ਸ਼ੂਟ ਕੀਤਾ ਗਿਆ ਸੀ, ਜਦੋਂ ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਸਟੀਫਲੋਨ ਡੌਨ ਪੰਜਾਬ ਆਈ ਸੀ ਅਤੇ ਇਸ ਦੌਰਾਨ ਉਹ ਮੂਸੇਵਾਲਾ ਦੀ ਹਵੇਲੀ ਵਿੱਚ ਰਹੀ। ਉਸ ਨੇ ਗੀਤ ਵਿੱਚ ਪੰਜਾਬ ਦੌਰੇ ਦੇ ਸ਼ਾਟ ਸ਼ਾਮਲ ਕੀਤੇ ਹਨ। ਅੰਤ ਵਿੱਚ, ਸਟੀਫਲੋਨ ਵੀ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦੀ ਨਜ਼ਰ ਆ ਰਹੀ ਹੈ। ਗੀਤ ਵਿੱਚ ਜਿੱਥੇ ਸਿੱਧੂ ਮੂਸੇਵਾਲਾ ਦੀਆਂ ਲਾਈਨਾਂ ਜੋੜੀਆਂ ਗਈਆਂ ਹਨ, ਉੱਥੇ ਮੂਸੇਵਾਲਾ ਨੂੰ ਵੀ ਏਆਈ ਤਕਨੀਕ ਦੀ ਵਰਤੋਂ ਕਰਦੇ ਹੋਏ ਸਟੀਫਲੋਨ ਨਾਲ ਆਪਣੇ ਸਿਗਨੇਚਰ ਸਟਾਈਲ ਵਿੱਚ ਦਿਖਾਇਆ ਗਿਆ ਹੈ। ਗੀਤ ਵਿੱਚ ਸਟੀਫਲੋਨ ਡੌਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਨਜ਼ਰ ਆ ਰਹੀ ਹੈ। ਵਿਚਕਾਰ ਮੂਸੇਵਾਲਾ ਦੀ ਮਾਂ ਚਰਨ ਕੌਰ ਦੀਆਂ ਤਸਵੀਰਾਂ ਵੀ ਹਨ, ਜਿਸ ਵਿੱਚ ਉਹ ਆਪਣੇ ਪੁੱਤਰ ਲਈ ਇਨਸਾਫ਼ ਮੰਗਦੀ ਨਜ਼ਰ ਆ ਰਹੀ ਹੈ।

On Punjab