82.56 F
New York, US
July 14, 2025
PreetNama
ਖਬਰਾਂ/News

ਅਡਾਨੀ ‘ਤੇ ਦੋਸ਼ ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ

ਵਾਸ਼ਿੰਗਟਨ-ਅਮਰੀਕਾ ਦੇ ਛੇ ਸੰਸਦ ਮੈਂਬਰਾਂ ਨੇ ਨਵੇਂ ਅਟਾਰਨੀ ਜਨਰਲ ਨੂੰ ਅਮਰੀਕੀ ਨਿਆਂ ਵਿਭਾਗ (ਡੀਓਜੇ) ਵੱਲੋਂ ਲਏ ਗਏ ‘ਵਿਵਾਦਿਤ’ ਫੈਸਲਿਆਂ ਖਿਲਾਫ਼ ਪੱਤਰ ਲਿਖਿਆ ਹੈ। ਇਨ੍ਹਾਂ ਵਿਚ ਕਥਿਤ ਰਿਸ਼ਵਤ ਘੁਟਾਲੇ ਵਿਚ ਸਨਅਤਕਾਰ ਗੌਤਮ ਅਡਾਨੀ ਸਮੂਹ ਖਿਲਾਫ਼ ਮੁਕੱਦਮਾ ਵੀ ਸ਼ਾਮਲ ਹੈ। ਸੰਸਦ ਮੈਂਬਰਾਂ ਨੇ ਪੱਤਰ ਵਿਚ ਖ਼ਦਸ਼ਾ ਜਤਾਇਆ ਕਿ ਇਸ ਨਾਲ ‘ਨੇੜਲੇ ਭਾਈਵਾਲ ਭਾਰਤ ਨਾਲ ਰਿਸ਼ਤੇ ਖਤਰੇ ਵਿਚ ਪੈ ਸਕਦੇ ਹਨ।’

ਲਾਂਸ ਗੁਡੇਨ, ਪੈਟ ਫੌਲਨ, ਮਾਈਕ ਹਰਿਡੋਪੋਲੋਸ, ਬਰੈਂਡਨ ਗਿਲ, ਵਿਲੀਅਮ ਆਰ ਟਿਮੌਂਸ ਤੇ ਬ੍ਰਾਇਨ ਬੇਬਿਨ ਨੇ 10 ਫਰਵਰੀ ਨੂੰ ਅਮਰੀਕੀ ਦੀ ਅਟਾਰਨੀ ਜਨਰਲ ਪਾਮੇਲਾ ਬੇਦੀ ਨੂੰ ਪੱਤਰ ਲਿਖ ਕੇ ‘ਜੋਅ ਬਾਇਡਨ ਪ੍ਰਸ਼ਾਸਨ ਤਹਿਤ ਡੀਓਜੇ ਵੱਲੋਂ ਲਏ ਗਏ ਕੁਝ ਵਿਵਾਦਿਤ ਫੈਸਲਿਆਂ ਵੱਲ ਧਿਆਨ ਖਿੱਚਿਆ ਹੈ। ਅਮਰੀਕੀ ਵਕੀਲਾਂ ਨੇ ਉਦਯੋਗਪਤੀ ਗੌਤਮ ਅਡਾਨੀ ’ਤੇ ਭਾਰਤ ਵਿੱਚ ਸੂਰਜੀ ਊਰਜਾ ਦੇ ਠੇਕੇ ਪ੍ਰਾਪਤ ਕਰਨ ਲਈ ਅਨੁਕੂਲ ਸ਼ਰਤਾਂ ਬਦਲੇ ਭਾਰਤੀ ਅਧਿਕਾਰੀਆਂ ਨੂੰ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਦੋਸ਼ ਲਗਾਇਆ ਹੈ।ਸਰਕਾਰੀ ਵਕੀਲਾਂ ਨੇ ਦੋਸ਼ ਲਗਾਇਆ ਹੈ ਕਿ ਇਹ ਜਾਣਕਾਰੀ ਅਮਰੀਕੀ ਬੈਂਕਾਂ ਅਤੇ ਨਿਵੇਸ਼ਕਾਂ ਤੋਂ ਛੁਪਾਈ ਗਈ ਸੀ ਜਿਨ੍ਹਾਂ ਤੋਂ ਅਡਾਨੀ ਸਮੂਹ ਨੇ ਇਸ ਪ੍ਰੋਜੈਕਟ ਲਈ ਅਰਬਾਂ ਡਾਲਰ ਇਕੱਠੇ ਕੀਤੇ ਸਨ। ਅਮਰੀਕੀ ਕਾਨੂੰਨ ਵਿਦੇਸ਼ੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਪੈਰਵੀ ਕਰਨ ਦੀ ਇਜਾਜ਼ਤ ਦਿੰਦਾ ਹੈ ਬਸ਼ਰਤੇ ਕਿ ਉਨ੍ਹਾਂ ਦਾ ਅਮਰੀਕੀ ਨਿਵੇਸ਼ਕਾਂ ਜਾਂ ਬਾਜ਼ਾਰਾਂ ਨਾਲ ਕੋਈ ਸਬੰਧ ਹੋਵੇ। ਹਾਲਾਂਕਿ, ਅਡਾਨੀ ਗਰੁੱਪ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

Related posts

ਭਾਰਤ ’ਚ ਘੁਸਪੈਠ ਦੀ ਕੋਸ਼ਿਸ਼ ਕਰਦਾ ਪਾਕਿ ਨਾਗਰਿਕ ਬੀਐਸਐਫ ਦੀ ਗੋਲੀ ਨਾਲ ਹਲਾਕ

On Punjab

ਅਰੁਣ ਨੂੰ ਪ੍ਰੈੱਸ ਕਲੱਬ ਵੱਲੋਂ ਕੀਤਾ ਗਿਆ ਸਨਮਾਨਿਤ

Pritpal Kaur

ਮਨੀਪੁਰ ਵਿੱਚ ਰਾਜਭਵਨ ’ਤੇ ਪਥਰਾਅ ਰਾਜਪਾਲ ਤੇ ਡੀਜੀਪੀ ਦੇ ਅਸਤੀਫੇ ਮੰਗੇ; ਕਈ ਜਣੇ ਜ਼ਖਮੀ; ਪੁਲੀਸ ਵੱਲੋਂ ਲਾਠੀਚਾਰਜ

On Punjab