71.87 F
New York, US
September 18, 2024
PreetNama
ਖਾਸ-ਖਬਰਾਂ/Important News

ਅਮਰੀਕਾ ਦੇ ਇੱਕ ਸਕੂਲ ‘ਚ ਗੋਲੀਬਾਰੀ, ਸਹਿਮੇ ਵਿਦਿਆਰਥੀ, 1 ਦੀ ਮੌਤ, 7 ਜ਼ਖਮੀ

ਅਮਰੀਕਾ ਦੇ ਇੱਕ ਸਕੂਲ ‘ਚ ਗੋਲੀਬਾਰੀ, ਸਹਿਮੇ ਵਿਦਿਆਰਥੀ, 1 ਦੀ ਮੌਤ, 7 ਜ਼ਖਮੀ,ਕੋਲੋਰਾਡੋ: ਅਮਰੀਕਾ ਦੇ ਸੂਬੇ ਕੋਲੋਰਾਡੋ ਦੇ ਇਕ ਹਾਈ ਸਕੂਲ ‘ਚ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ 1 ਵਿਦਿਆਰਥੀ ਦੀ ਮੌਤ ਗਈ, ਜਦਕਿ 7 ਹੋਰ ਵਿਦਿਆਰਥੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿਥੇ ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਥਾਨਕ ਸਮੇਂ ਮੁਤਾਬਕ ਮੰਗਲਵਾਰ ਦੁਪਹਿਰ 1.50 ਵਜੇ ਸਟੈਮ ਸਕੂਲ ਹਾਈਲੈਂਡ ਰੈਂਚ ‘ਚ ਗੋਲੀਬਾਰੀ ਹੋਈ।

ਮੌਕੇ ‘ਤੇ ਪੁੱਜੀ ਪੁਲਿਸ ਨੇ ਦੋ ਸ਼ੱਕੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਸ਼ੱਕੀਆਂ ‘ਚੋਂ ਇੱਕ ਨਾਬਾਲਗ ਤੇ 1 ਬਾਲਗ ਹੈ।

ਅਜੇ ਤਕ ਗੋਲੀਬਾਰੀ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ।ਸਕੂਲ ਦੇ ਬਾਹਰ ਵਿਦਿਆਰਥੀਆਂ ਦੇ ਪਰਿਵਾਰ ਵਾਲਿਆਂ ਦੀ ਭੀੜ ਇਕੱਠੀ ਹੋ ਗਈ ਸੀ ਤੇ ਬਹੁਤ ਸਾਰੇ ਮਾਪੇ ਰੋ ਰਹੇ ਸਨ। ਪੁਲਿਸ ਨੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ।

-PTC News

Related posts

ਮੁਹੰਮਦ ਯੂਨਸ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ

On Punjab

ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਸੜਕ ਹਾਦਸੇ ‘ਚ ਜ਼ਖਮੀ

On Punjab

ਪੰਜਾਬ ਭਰ ‘ਚ ਤਿੰਨ ਦਿਨ ਪਏਗਾ ਚੋਖਾ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

On Punjab