ਇਸ ਮੌਕੇ ਸੁਖਦੇਵ ਸਿੰਘ ਢੀਂਡਸਾ, ਜਸਬੀਰ ਸਿੰਘ ਡਿੰਪਾ, ਮੁਹੰਮਦ ਸਦੀਕ, ਬਲਵਿੰਦਰ ਸਿੰਘ ਭੂੰਦੜ, ਅਮਰ ਸਿੰਘ ਤੇ ਚੌਧਰੀ ਸੰਤੋਖ ਸਿੰਘ ਸਮੇਤ ਵਿਧਾਇਕ ਤੇ ਸੰਸਦ ਮੈਂਬਰ ਵੀਆਈਪੀ ਗੈਲਰੀ ਵਿੱਚ ਮੌਜੂਦ ਸਨ।
ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ, ਹਰਿਆਣਾ ਦੇ ਰਾਜਪਾਲ ਸੱਤਦੇਵ ਨਰਾਇਣ ਆਰੀਆ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਐਮਐਲ ਖੱਟਰ ਤੇ ਪੰਜਾਬ ਦੇ ਸਪੀਕਰ ਰਾਣਾ ਕੇਪੀ ਸਿੰਘ ਸਟੇਜ ‘ਤੇ ਮੌਜੂਦ ਸਨ।
ਉਪ ਰਾਸ਼ਟਰਪਤੀ ਨਾਇਡੂ ਨੇ ਪੰਜਾਬੀ ਵਿੱਚ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਤੇ ਗੁਰਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਮੌਜੂਦ ਸਨ। ਹਾਲਾਂਕਿ ਕਿ ਉਪ ਰਾਸ਼ਟਰਪਤੀ ਤੋਂ ਇਲਾਵਾ ਕਿਸੇ ਨੇ ਵੀ ਆਪਣੇ ਭਾਸ਼ਣ ਵਿੱਚ ਉਨ੍ਹਾਂ ਦਾ ਜ਼ਿਕਰ ਨਹੀਂ ਕੀਤਾ।