ਚੰਡੀਗੜ੍ਹ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਲੋਕ ਸਭਾ ਚੋਣਾਂ ਵਿੱਚ ਬੀਜੇਪੀ ਦੀ ਇਤਿਹਾਸਕ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਵਧਾਈ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਵੇਖੋ ਮੁਹੰਮਦ ਫੈਜ਼ਲ ਦਾ ਟਵੀਟ
ਮੁਹੰਮਦ ਫੈਜ਼ਲ ਨੇ ਲਿਖਿਆ ਕਿ ਪੀਐਮ ਇਮਰਾਨ ਖਾਨ ਨੇ ਨਰੇਂਦਰ ਮੋਦੀ ਨਾਲ ਗੱਲਬਾਤ ਕੀਤੀ ਤੇ ਲੋਕ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਇਮਰਾਨ ਖਾਨ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਬਿਹਤਰੀ ਲਈ ਇਕੱਠਿਆਂ ਮਿਲ ਕੇ ਕੰਮ ਕਰਨ ਦੀ ਇੱਛਾ ਜਤਾਈ।