ਲੰਡਨ (ਏਜੰਸੀਆਂ) : ਬਿ੍ਟੇਨ ਦੇ ਵਿਦੇਸ਼ ਮੰਤਰੀ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਵਿਚ ਦੱਖਣੀ ਅਫਰੀਕੀ ਵੈਰੀਐਂਟ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਕਮੀ ਆਉਣੀ ਸ਼ੁਰੂ ਹੋ ਗਈ ਹੈ ਇਸ ਲਈ ਹੁਣ ਪੜਾਅਵਾਰ ਤਰੀਕੇ ਨਾਲ ਲਾਕਡਾਊਨ ਹਟਾਇਆ ਜਾਵੇਗਾ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਸੋਮਵਾਰ ਨੂੰ ਇੰਗਲੈਂਡ ਵਿਚ ਪਾਬੰਦੀਆਂ ਨੂੰ ਘੱਟ ਕਰਨ ਦੀ ਯੋਜਨਾ ਦਾ ਐਲਾਨ ਕਰਨਗੇ।
ਵਿਦੇਸ਼ ਮੰਤਰੀ ਮੈਟ ਹੈਨਕਾਕ ਨੇ ਕਿਹਾ ਕਿ ਉਮੀਦ ਤੋਂ ਜ਼ਿਆਦਾ ਤੇਜ਼ੀ ਨਾਲ ਚੱਲ ਰਹੇ ਟੀਕਾਕਰਨ ਨਾਲ ਨਾ ਕੇਵਲ ਇਨਫੈਕਸ਼ਨ ਵਿਚ ਕਮੀ ਆਈ ਹੈ ਸਗੋਂ ਹਸਪਤਾਲਾਂ ‘ਤੇ ਵੀ ਬੋਝ ਘਟਿਆ ਹੈ। ਹੈਨਕਾਕ ਨੇ ਕਿਹਾ ਕਿ ਪੂਰੇ ਬਿ੍ਟੇਨ ਵਿਚ ਦੱਖਣੀ ਅਫਰੀਕੀ ਵੈਰੀਐਂਟ ਤੋਂ ਪ੍ਰਭਾਵਿਤ 300 ਮਾਮਲੇ ਦਰਜ ਕੀਤੇ ਗਏ ਹਨ। ਇੰਗਲੈਂਡ ਨੇ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਲਈ ਹੋਟਲ ਕੁਆਰੰਟਾਈਨ ਦਾ ਨਿਯਮ ਵੀ ਲਾਗੂ ਕੀਤਾ ਹੋਇਆ ਹੈ। ਉਧਰ, ਸਰਕਾਰ ਨੇ ਕਿਹਾ ਹੈ ਕਿ ਜੁਲਾਈ ਦੇ ਅੰਤ ਤਕ ਸਾਰੇ ਬਾਲਿਗ ਵਿਅਕਤੀਆਂ ਦਾ ਟੀਕਾਕਰਨ ਕਰ ਦਿੱਤਾ ਜਾਵੇਗਾ ਜਦਕਿ 15 ਅਪ੍ਰਰੈਲ ਤਕ 50 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਵੈਕਸੀਨ ਦੀ ਪਹਿਲੀ ਡੋਜ਼ ਲਗਾ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਬਿ੍ਟੇਨ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਪੰਜਵਾਂ ਦੇਸ਼ ਹੈ। ਇੱਥੇ ਹੁਣ ਤਕ 1,20,365 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਕਿਹਾ, ਤਿੱਬਤ, ਹਾਂਗਕਾਂਗ ‘ਚ ਵੱਖਵਾਦੀਆਂ ਨੂੰ ਸਮਰਥਨ ਦੇ ਰਿਹੈ ਅਮਰੀਕਾ
ਨੇਪਾਲ ਨੂੰ ਕੋਰੋਨਾ ਵੈਕਸੀਨ ਦੀ 10 ਲੱਖ ਖ਼ੁਰਾਕ ਹੋਰ ਮਿਲੀ
ਪਾਕਿਸਤਾਨ ‘ਚ ਅੱਤਵਾਦੀਆਂ ਦੇ ਹਮਲੇ ‘ਚ NGO ‘ਚ ਕੰਮ ਕਰਨ ਵਾਲੀਆਂ ਔਰਤਾਂ ਦੀ ਹੱਤਿਆ
ਆਕਸਫੋਰਡ ਵੱਲੋਂ ਵਿਕਸਿਤ ਕੀਤੀ ਗਈ ਕੋਰੋਨਾ ਵੈਕਸੀਨ ਦੀ 10 ਲੱਖ ਖ਼ੁਰਾਕ ਐਤਵਾਰ ਨੂੰ ਨੇਪਾਲ ਨੂੰ ਮਿਲੀ। ਕੋਰੋਨਾ ਟੀਕਿਆਂ ਦੀ ਖੇਪ ਲੈ ਕੇ ਏਅਰ ਇੰਡੀਆ ਦਾ ਇਕ ਜਹਾਜ਼ ਐਤਵਾਰ ਸਵੇਰੇ ਤਿ੍ਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਿਆ। ਦੱਸਣਯੋਗ ਹੈ ਕਿ ਨੇਪਾਲ ਸਰਕਾਰ ਨੇ ਸੀਰਮ ਇੰਸਟੀਚਿਊਟ ਵੱਲੋਂ ਤਿਆਰ ਵੈਕਸੀਨ ਦੀਆਂ ਕੁਲ 20 ਲੱਖ ਖ਼ੁਰਾਕ ਖ਼ਰੀਦਣ ਦਾ ਫ਼ੈਸਲਾ ਕੀਤਾ ਹੈ। ਪਿਛਲੇ ਮਹੀਨੇ ਭਾਰਤ ਨੇ ਨੇਪਾਲ ਨੂੰ ਕੋਵਿਸ਼ੀਲਡ ਵੈਕਸੀਨ ਦੀਆਂ 10 ਲੱਖ ਖ਼ੁੁਰਾਕਾਂ ਭੇਟ ਕੀਤੀਆਂ ਸਨ।
ਬਾਕਸ
-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਐਤਵਾਰ ਨੂੰ ਅਮਰੀਕੀ ਦਵਾਈ ਕੰਪਨੀ ਫਾਈਜ਼ਰ ਵੱਲੋਂ ਤਿਆਰ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ।
-ਚੀਨ ਨੇ ਦੇਸ਼ ਵਿਚ ਤਿਆਰ 16 ਕੋਰੋਨਾ ਵੈਕਸੀਨ ਦੇ ਕਲੀਨਿਕਲ ਟ੍ਰਾਇਲ ਨੂੰ ਮਨਜ਼ੂਰੀ ਪ੍ਰਦਾਨ ਕਰ ਦਿੱਤੀ ਹੈ।
-ਫਰਾਂਸ ਦੇ ਸ਼ਹਿਰ ਨੀਸ ਵਿਚ ਸੈਲਾਨੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇੱਥੇ ਲਗਪਗ ਇਕ ਲੱਖ ਲੋਕ ਰਹਿੰਦੇ ਹਨ ਅਤੇ ਹਰੇਕ ਦਿਨ 740 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਰਹੀ ਹੈ।
-ਰੂਸ ਵਿਚ ਇਨਫੈਕਸ਼ਨ ਦੇ 12,472 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 417 ਲੋਕਾਂ ਦੀ ਮੌਤ ਹੋਈ ਹੈ।