PreetNama
ਖਬਰਾਂ/News

ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ

ਨਵੀਂ ਦਿੱਲੀ, 19 ਜਨਵਰੀ- ਵਿਵਾਦਤ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸੰਬੰਧ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 16.40 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਹੈ। ਇਸ ਸੰਬੰਧੀ ਇੱਕ ਬਿਆਨ ‘ਚ ਈ. ਡੀ. ਨੇ ਕਿਹਾ ਕਿ ਪ੍ਰੀਵੈਸ਼ਨ ਆਫ਼ ਮਨੀ ਲਾਂਡਰਿੰਗ ਐਕਟ (ਪੀ. ਐੱਮ. ਐੱਲ. ਏ.) ਦੇ ਤਹਿਤ ਮੁੰਬਈ ਅਤੇ ਪੁਣੇ ‘ਚ ਜ਼ਾਕਿਰ ਦੇ ਪਰਿਵਾਰਕ ਮੈਂਬਰਾਂ ਦੇ ਨਾਂ ‘ਤੇ ਦਰਜ ਜਾਇਦਾਦ ਨੂੰ ਅਟੈਚ ਕਰਨ ਦੇ ਇਹ ਹੁਕਮ ਆਰਜ਼ੀ ਤੌਰ ‘ਤੇ ਜਾਰੀ ਕੀਤੇ ਗਏ ਹਨ। ਕੇਂਦਰੀ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਇਸ ਅਚੱਲ ਜਾਇਦਾਦ ਦੀ ਅੰਦਾਜ਼ਨ ਕੀਮਤ 16.40 ਕਰੋੜ ਰੁਪਏ ਹਨ।

Related posts

ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦੇਹਾਂਤ ਅੰਤਿਮ ਸੰਸਕਾਰ 31 ਅਗਸਤ ਨੂੰ

On Punjab

ਭਗਵੰਤ ਮਾਨ ਨੇ ਪ੍ਰਦੂਸ਼ਣ ਮੁਕਤ ਪਲਾਂਟ ਲਈ ਦੁਹਰਾਈ ਵਚਨਬੱਧਤਾ

On Punjab

‘ਆਪ’ ਉਮੀਦਵਾਰ ਅਮਾਨਤਉਲਾ ਖ਼ਾਨ ਵਿਰੁੱਧ ਐਫਆਈਆਰ ਦਰਜ

On Punjab