66.6 F
New York, US
June 27, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕਬੱਡੀ ਖਿਡਾਰੀ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ-  ਆਮ ਆਦਮੀ ਪਾਰਟੀ (ਆਪ) ਵਿੱਚ ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਅੱਜ ਆਪਣੇ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ ਹੋ ਗਿਆ ਹੈ। ਕਬੱਡੀ ਖਿਡਾਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਨੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ, ਜੀਤਾ ਬਾਦਲਗੜ੍ਹ, ਬੱਬੂ ਝਨੇੜੀ ਅਤੇ ਸੀਮਾ ਘਰਾਚੋ ਤੇ ਕਬੱਡੀ ਖਿਡਾਰੀ ਮਲਕੀਤ ਸਿੰਘ ਅਤੇ ਬਰਿੰਦਰ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਨਾਮਵਰ ਰੈਫਰੀ ਸਤਗੁਰ ਝਨੇੜੀ, ਅੰਤਰਰਾਸ਼ਟਰੀ ਕਮੈਂਟੇਟਰ ਕੁਲਬੀਰ ਟਿੰਬਰਵਾਲ, ਨੌਜਵਾਨ ਆਗੂ ਅਮਰਿੰਦਰ ਸਿੰਘ ਰੋੜੀਆਂ ਅਤੇ ਸਤਨਾਮ ਸਿੰਘ ਵਿਰਕ ਦੇ ਨਾਲ-ਨਾਲ ਮਨਜੋਤ ਸਿੰਘ ਅਤੇ ਹਰਦੀਪ ਸਿੰਘ ਨੇ ਵੀ ਆਪ ਦਾ ਪੱਲਾ ਫੜਿਆ।

ਮੁੱਖ ਮੰਤਰੀ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੌਜਵਾਨਾਂ ਅਤੇ ਖੇਡ ਜਗਤ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕਾਰਜ ਕਰ ਰਹੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਨ੍ਹਾਂ ਪ੍ਰਮੁੱਖ ਸ਼ਖਸੀਅਤਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜ਼ਮੀਨੀ ਪੱਧਰ ’ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ।

ਕਿੰਦਾ ਬਿਹਾਰੀਪੁਰੀਆ ਨੇ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਦੇ ਪਾਰਦਰਸ਼ੀ ਅਤੇ ਲੋਕ-ਪੱਖੀ ਸ਼ਾਸਨ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਰੁਜ਼ਗਾਰ, ਖੇਡਾਂ ਅਤੇ ਜਨ ਭਲਾਈ ਦੇ ਖੇਤਰਾਂ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਅਤੇ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਹੈ।

Related posts

ਦਿੱਲੀ ਏਅਰਪੋਰਟ ’ਤੇ ਸ਼ਾਮ 4 ਵਜੇ ਤੱਕ 34 ਰਵਾਨਗੀਆਂ, 37 ਆਮਦਾਂ ਰੱਦ; ਯਾਤਰੀ ਹੋਏ ਪਰੇਸ਼ਾਨ !

On Punjab

ਅਮਰੀਕਾ ਦੇ ਇੱਕ ਸਕੂਲ ‘ਚ ਗੋਲੀਬਾਰੀ, ਸਹਿਮੇ ਵਿਦਿਆਰਥੀ, 1 ਦੀ ਮੌਤ, 7 ਜ਼ਖਮੀ

On Punjab

Kulgam Encounter: ਕੁਲਗਾਮ-ਬਾਰਾਮੂਲਾ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ; ਦੋ ਅੱਤਵਾਦੀ ਮਾਰੇ

On Punjab