PreetNama
ਖਾਸ-ਖਬਰਾਂ/Important News

ਕਰਤਾਰਪੁਰ ਦੇ ਦਰਸ਼ਨਾਂ ਲਈ ਸ਼ਰਧਾਲੂ ਕੋਲ ਪਾਸਪੋਰਟ ਹੋਣਾ ਜ਼ਰੂਰੀ

ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਕਰਤਾਰਪੁਰ ਸਾਹਿਬ ਦੇ ਦਰਸ਼ਨ ਪਾਕਿਸਤਾਨ ਵੱਲੋਂ ਇੱਕ ਜ਼ਰੂਰੀ ਸ਼ਰਤ ਰੱਖ ਦਿੱਤੀ ਗਈ ਹੈ। ਜਿਸ ਵਿੱਚ ਪਾਕਿਸਤਾਨ ਸ਼ਰਧਾਲੂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੋਵੇਗਾ। ਬੇਸ਼ੱਕ ਦਰਸ਼ਨਾਂ ਲਈ ਵੀਜ਼ੇ ਦੀ ਲੋੜ ਨਹੀਂ ਹੈ ਪਰ ਸ਼ਰਧਾਲੂਆਂ ਕੋਲ ਕਰਤਾਰਪੁਰ ਸਾਹਿਬ ਜਾਣ ਵਾਸਤੇ ਇੱਕ ਮਹੀਨਾ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਪਾਸਪੋਰਟ ਹੋਣਾ ਜ਼ਰੂਰੀ ਹੈ।ਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਦੇ ਅਧਿਕਾਰੀਆਂ ਵੱਲੋਂ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਸਬੰਧੀ ਕੀਤੀ ਮੀਟਿੰਗ ਦੌਰਾਨ ਮਿਲੀ ਹੈ। ਭਾਰਤ ਤੋਂ ਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਪ੍ਰਤੀ ਸ਼ਰਧਾਲੂ ਵੀਹ ਡਾਲਰ ਦੀ ਫ਼ੀਸ ਵੀ ਦੇਣੀ ਪਵੇਗੀ

Related posts

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ-ਭਰਮਣੀ ਮਾਤਾ ਸੜਕ ‘ਤੇ ਅੱਜ ਮਨੀਮਹੇਸ਼ ਜਾ ਰਹੇ ਐੱਮਯੂਵੀ ਦੇ ਖੱਡ ‘ਚ ਡਿੱਗਣ ਕਾਰਨ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖਮੀ ਹੋ ਗਏ। ਭਰਮੌਰ ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 65 ਕਿਲੋਮੀਟਰ ਦੂਰ ਕਲੋਟੀ ਵਿਖੇ ਸਵੇਰੇ 9 ਵਜੇ ਹੋਇਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਜ਼ਖ਼ਮੀਆਂ ਨੂੰ ਬਚਾਉਣ ਲਈ ਮੌਕੇ ‘ਤੇ ਪਹੁੰਚ ਗਏ। ਪੁਲੀਸ ਅਤੇ ਹੋਮ ਗਾਰਡ ਦੇ ਜਵਾਨਾਂ ਸਮੇਤ ਐਮਰਜੰਸੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਭਰਮੌਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।

On Punjab

10 ਦਿਨਾਂ ਤੋਂ ਲਗਾਤਾਰ 5 ਡਿਗਰੀ ਤਾਪਮਾਨ ‘ਚ ਡਿਊਟੀ ਕਰ ਰਿਹਾ ਸੀ ਡਾਕਟਰ, ਹੋਈ ਮੌਤ

On Punjab

40 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ, 4 ਕਾਬੂ

On Punjab