ਲੌਂਗੋਵਾਲ : ਪਿੰਡ ਲੋਹਾਖੇੜਾ ਦੇ ਕਰਜ਼ਾਈ ਕਿਸਾਨ ਦੇ ਪੁੱਤਰ ਨੇ ਆਰਥਿਕ ਤੰਗੀ ਕਾਰਨ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਪਿੰਡ ਦੇ ਅੰਗਹੀਣ ਕਰਜ਼ਾਈ ਕਿਸਾਨ ਸ਼ਪਿੰਦਰਪਾਲ ਸਿੰਘ ਦੇ ਬਾਰ੍ਹਵੀਂ ਪਾਸ ਪੁੱਤਰ ਰਜਿੰਦਰ ਸਿੰਘ (21) ਨੇ ਪਰਿਵਾਰ ਦੀ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕਰ ਲਈ। ਪਿੰਡ ਦੇ ਸਰਪੰਚ ਜਗਸੀਰ ਸਿੰਘ ਨੇ ਦੱਸਿਆ ਕਿ ਇਸ ਪਰਿਵਾਰ ਕੋਲ ਮਹਿਜ਼ ਡੇਢ ਕਿੱਲਾ ਜ਼ਮੀਨ ਹੈ ਅਤੇ 8-10 ਲੱਖ ਰੁਪਏ ਦਾ ਕਰਜ਼ਾ ਸਿਰ ਚੜਿ੍ਹਆ ਹੋਇਆ ਹੈ। ਕਰਜ਼ਾ ਮਾਫੀ ਦੀ ਲਿਸਟ ਵਿਚ ਵੀ ਇਸ ਕਿਸਾਨ ਦਾ ਨਾਂ ਨਹੀਂ ਆਇਆ। ਪਰਿਵਾਰ ਦੀ ਆਰਥਿਕ ਤੰਗੀ ਕਾਰਨ ਉਕਤ ਨੌਜਵਾਨ ਪਰੇਸ਼ਾਨ ਰਹਿੰਦਾ ਸੀ ਅਤੇ ਇਸੇ ਪਰੇਸ਼ਾਨੀ ਕਾਰਨ ਉਸ ਨੇ ਫਾਹਾ ਲਾ ਲਿਆ। ਥਾਣਾ ਲੌਂਗੋਵਾਲ ਦੇ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿਚ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਮਿ੫ਤਕ ਦੀ ਲਾਸ਼ ਸਿਵਲ ਹਸਪਤਾਲ ‘ਚ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ।
previous post
next post