PreetNama
ਖਾਸ-ਖਬਰਾਂ/Important News

ਕਸ਼ਮੀਰ ’ਚ ਅੱਤਵਾਦੀਆਂ ਨੇ ਪੰਜਾਬੀ ਸੇਬ ਵਪਾਰੀਆਂ ‘ਤੇ ਚਲਾਈਆਂ ਗੋਲੀਆਂ

ਸ਼੍ਰੀਨਗਰ: ਸ਼ੱਕੀ ਅੱਤਵਾਦੀਆਂ ਵੱਲੋਂ ਪੰਜਾਬ ਦੇ ਦੋ ਸੇਬ ਵਪਾਰੀਆਂ ਨੂੰ ਗੋਲੀ ਮਾਰਨ ਦਾ ਮਾਮਲੇ ਸਾਹਮਣੇ ਆਇਆ ਹੈ । ਮਿਲੀ ਜਾਣਕਰੀ ਵਿੱਚ ਪਤਾ ਲੱਗਿਆ ਹੈ ਕਿ ਇਸ ਗੋਲੀਬਾਰੀ ਵਿੱਚ ਅੱਤਵਾਦੀਆਂ ਵੱਲੋਂ ਚਰਨਜੀਤ ਸਿੰਘ ਤੇ ਸੰਜੀਵ ਸਿੰਘ ਸਮੇਤ ਤਿੰਨ ਵਿਅਕਤੀਆਂ ਨੂੰ ਗੋਲੀਆਂ ਮਾਰੀਆਂ ਗਈਆਂ ਹਨ । ਜਿਨ੍ਹਾਂ ਵਿੱਚੋਂ ਚਰਨਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਸੰਜੀਵ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਕਾਰੋਬਾਰੀ ਕਾਰਨਾਂ ਕਰ ਕੇ ਇੱਥੇ ਆਏ ਸਨ ।ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਮੇਵਾਤ ਤੋਂ ਆਏ ਇੱਕ 40 ਸਾਲਾਂ ਡਰਾਇਵਰ ਸ਼ਰੀਫ਼ ਖ਼ਾਨ ਨੂੰ ਵੀ ਅੱਤਵਾਦੀਆਂ ਵੱਲੋਂ ਮਾਰ ਦਿੱਤਾ ਗਿਆ ਸੀ । ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਉਸ ਦੇ ਟਰੱਕ ਨੂੰ ਅੱਗ ਲਗਾ ਦਿੱਤੀ ਗਈ ਸੀ । ਇਹ ਅੱਗ ਉਸ ਸਮੇਂ ਲਗਾਈ ਗਈ ਜਦੋਂ ਉਹ ਆਪਣੇ ਟਰੱਕ ਵਿੱਚ ਸੇਬਾਂ ਦੀਆਂ ਪੇਟੀਆਂ ਲਦਵਾ ਰਿਹਾ ਸੀ । ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਅੱਤਵਾਦੀਆਂ ਨੇ ਪੰਜਾਬ ਦੇ ਸੇਬ ਵਪਾਰੀਆਂ ਚਰਨਜੀਤ ਸਿੰਘ ਤੇ ਸੰਜੀਵ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਿੰਨ ਤੋਂ ਚਾਰ ਅੱਤਵਾਦੀਆਂ ਵੱਲੋਂ ਚਰਨਜੀਤ ਸਿੰਘ ਤੇ ਸੰਜੀਵ ਸਿੰਘ ਨੂੰ ਗੋਲੀਆਂ ਮਾਰੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਚਰਨਜੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਸੰਜੀਵ ਸਿੰਘ ਸਿੰਘ ਦੀ ਹਾਲਾਤ ਬਹੁਤ ਨਾਜ਼ੁਕ ਹੈ ।

Related posts

ਕੈਨੇਡਾ ਸਰਕਾਰ ਵੱਲੋਂ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ

On Punjab

ਬਗ਼ਦਾਦ ‘ਚ ਹੋਇਆ ਦੂਸਰਾ ‘ਹਮਲਾ’, ਵਿਦੇਸ਼ੀ ਦੂਤਾਵਾਸ ਕੋਲ ਡਿੱਗੀਆਂ 2 ਮਿਜ਼ਾਈਲਾਂ

On Punjab

ਗਾਜ਼ਾ ’ਤੇ ਕਬਜ਼ਾ ਛੱਡੇਗਾ ਹਮਾਸ; ਟਰੰਪ ਦੀ ਧਮਕੀ ਤੋਂ ਬਾਅਦ ਜੰਗਬੰਦੀ ਲਈ ਰਾਜ਼ੀ

On Punjab