Sukhbir Singh Badal: ਲੁਧਿਆਣਾ: ਲੁਧਿਆਣਾ ਵਿੱਚ ਬੀਤੇ ਦਿਨ ਇੱਕ ਭਾਈਚਾਰਕ ਸਮਾਗਮ ਕਰਵਾਇਆ ਗਿਆ ਸੀ. ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਕੁਝ ਜ਼ਿਆਦਾ ਦੱਸਣ ਦੀ ਲੋੜ ਨਹੀਂ ਹੈ । ਉਨ੍ਹਾਂ ਕਿਹਾ ਕਿ ਹੁਣ ਤਾਂ ਕਾਂਗਰਸ ਪਾਰਟੀ ਦੇ ਵਿਧਾਇਕ, ਐੱਮ. ਪੀ. ਅਤੇ ਮੰਤਰੀ ਹੀ ਸਰਕਾਰ ਦੀਆਂ ਨਾਕਾਮੀਆਂ ਆਪਣੇ ਆਪ ਹੀ ਦੱਸਣ ਲੱਗ ਪਏ ਹਨ ।
ਉਨ੍ਹਾਂ ਨੇ ਕਾਂਗਰਸ ਸਰਕਾਰ ਬਾਰੇ ਬੋਲਦਿਆਂ ਕਿਹਾ ਕਿ ਤਿੰਨ ਸਾਲ ਪਹਿਲਾਂ ਲੋਕਾਂ ਦੇ ਅੱਖੀਂ ਘੱਟਾ ਪਾ ਕੇ ਸੱਤਾ ਹਾਸਿਲ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਹੋ ਰਹੇ ਵਿਕਾਸ ਨੂੰ ਰੋਕ ਕੇ ਪੰਜਾਬ ਦੇ ਵਿਕਾਸ ਵਿੱਚ ਵੱਡੀ ਖੜੋਤ ਪੈਦਾ ਕਰ ਦਿੱਤੀ ਹੈ ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਤੋਂ ਛੁਟਕਾਰਾ ਚਾਹੁੰਦੇ ਹਨ ਤਾਂ ਜੋ ਉਨ੍ਹਾਂ ਦੀ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੋਂਦ ਵਿੱਚ ਆ ਸਕਣ । ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭੁੱਲਰ, ਹਰਮੇਲ ਸਿੰਘ ਟੌਹੜਾ, ਜਗਤਾਰ ਸਿੰਘ ਰਾਜੋਆਣਾ, ਰਾਜ ਕਮਲ ਸਿੰਘ ਗਿੱਲ ਆਦਿ ਆਗੂ ਹਾਜ਼ਿਰ ਸਨ ।