PreetNama
ਖਬਰਾਂ/News

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਹੋਈ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਅੱਜ ਸੂਬਾ ਹੈੱਡ ਕੁਆਰਟਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਾਰ ਭਵਨ ਅੰਮ੍ਰਿਤਸਰ ਪਿੰਡ ਚੱਬਾ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਮਤਿਆਂ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਐਸਕੱਤਰ ਹਰਪ੍ਰੀਤ ਸਿੰਘ ਸਿੱਧਵਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਫਿਰਕੂ ਏਜੰਡੇ ਉਤੇ ਕੰਮ ਕਰਦਿਆਂC.A.R, N.R.C, N.P.R ਵਰਗੇ ਕਾਲੇ ਕਾਨੂੰਨ ਲਾਗੂ ਕਰਕੇ ਦੇਸ਼ ਦੀ ਸਾਂਝੀ ਵਿਰਾਸਤ ਤੇ ਦੇਸ਼ ਦੀ ਏਕਤਾ ਅਖੰਡਤਾ ਤੋੜਨ ਲਈ ਕੀਤੀ ਜਾ ਰਹੀ ਦੇਸ਼ ਵਿਰੋਧੀ ਕਾਰਵਾਈ ਬੰਦ ਕਰਨ,ਕਾਲੇ ਕਾਨੂੰਨ ਰੱਦ ਕਰਨ, ਦਿੱਲੀ ਦੇ ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਵਰਮਾ ਵੱਲੋਂ ਦਿੱਤੇ ਬਿਆਨ ਕਿ ਦਿੱਲੀ ਚੋਣਾਂ ਜਿੱਤਣ ਤੋਂ ਬਾਅਦ 1 ਦਿਨ ਵਿੱਚ ਸਾਰੀਆਂ ਮਸਜਿਦਾਂ ਢਾਹੁਣ ਤੇ ਜ਼ਹੀਨ ਬਾਗ ਦਾ ਧਰਨਾ 1 ਘੰਟੇ ਵਿੱਚ ਚੁਕਾਉਣ ਦੀ ਸਖ਼ਤ ਨਿਖੇਧੀ ਕਰਦਿਆਂ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਮੁੱਖ ਚੋਣ ਕਮਿਸ਼ਨਰ, ਸੁਪਰੀਮ ਕੋਰਟ ਉੱਤੇ ਸਵਾਲ ਖੜ੍ਹੇ ਕੀਤੇ ਗਏ ਤੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਉੱਤੇ ਤੁਰੰਤ ਦੇਸ ਧ੍ਰੋਹ ਦਾ ਪਰਚਾ ਦਰਜ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ।ਇਕ ਹੋਰ ਮਤੇ ਰਾਹੀਂ ਪੰਜਾਬ ਸਰਕਾਰ ਦੇ ਫ਼ੈਸਲੇ ਅਨੁਸਾਰ ਕਿਸਾਨਾਂ ਨੂੰ ਫਸਲਾਂ ਦੀ ਸਿੱਧੀ ਅਦਾਇਗੀ ਦੇਣ ਦੀ ਸਹਿਮਤੀ ਦਿੱਤੀ ਗਈ ਪਰ ਇਸ ਫ਼ੈਸਲੇ ਦੀ ਆੜ ਹੇਠ ਐਗਰੀਕਲਚਰ ਉਤਪਾਦਨ ਮਾਰਕੀਟ ਐਕਟ( A.P.M.C)ਰਾਹੀਂ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਕੇਂਦਰ ਸਰਕਾਰ ਵੱਲੋਂ ਖੇਤੀ ਮੰਡੀ ਤੋੜ ਕੇ ਕਣਕ ਝੋਨੇ ਦੀ ਖਰੀਦ ਬੰਦ ਕਰਨ ਤੇ ਨਿੱਜੀ ਕੰਪਨੀ ਨੂੰ ਆਪਣੇ ਯਾਰਡ ਬਣਾ ਕੇ ਬਗੈਰ ਕਿਸੇ ਸਰਕਾਰੀ ਦਖਲ ਦੇ ਆਪਣੀ ਮਰਜ਼ੀ ਨਾਲ ਫ਼ਸਲਾਂ ਦੇ ਭਾਅ ਤੈਅ ਕਰਨ ਤੇ ਖਰੀਦਣ ਦੀ ਖੁੱਲ੍ਹ ਦੇਣ ਨਾਲ ਪੰਜਾਬ ਤੇ ਦੇਸ਼ ਭਰ ਵਿੱਚ ਕਿਸਾਨ ਪੂਰੀ ਤਰ੍ਹਾਂ ਬਰਬਾਦ ਕਰਕੇ ਖੇਤੀ ਕਿੱਤੇ ਵਿੱਚੋਂ ਬਾਹਰ ਕੱਢਣ ਦੀ ਨੀਤੀ ਰੱਦ ਕਰਨ ਦੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਤਿੱਖੇ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ 4 ਫਰਵਰੀ ਨੂੰ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਹੈੱਡਕੁਆਰਟਰ ਅੰਮ੍ਰਿਤਸਰ ਪਿੰਡ ਚੱਬਾ ਵਿਖੇ ਸੱਦੀ ਗਈ ਹੈ।ਕਿਸਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਹੋਰ ਮਤੇ ਪਾਸ ਕਰਕੇ ਮੰਗ ਕੀਤੀ ਗਈ ਕਿ ਕਿਸਾਨਾਂ ਮਜ਼ਦੂਰਾਂ ਦੇ ਸੂਬਾ ਪੱਧਰੀ ਮੰਗ ਪੱਤਰ ਉੱਤੇ 12 ਫਰਵਰੀ 2:30 ਵਜੇ ਮੁੱਖ ਮੰਤਰੀ ਪੰਜਾਬ ਨਾਲ ਹੋ ਰਹੀ ਮੀਟਿੰਗ ਤੋਂ ਪਹਿਲਾਂ ਚੀਫ਼ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ 31 ਮਾਰਚ 2019 ਨੂੰ 14 ਮੰਨੀਆਂ ਹੋਈਆਂ ਮੰਗਾਂ ਲਾਗੂ ਕੀਤੀਆਂ ਜਾਣ ਤੇ ਬਾਕੀ ਮੰਗਾਂ ਉਤੇ ਮੀਟਿੰਗ ਕਰਕੇ ਹੱਲ ਕੱਢਿਆ ਜਾਵੇ।ਇਸ ਤੋਂ ਇਲਾਵਾ ਮੰਗ ਕੀਤੀ ਗਈ ਕਿ ਚੋਣ ਵਾਅਦੇ ਮੁਤਾਬਕ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, ਡਾ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ 23 ਫਸਲਾਂ ਦੇ ਭਾਅ ਐਲਾਨੇ ਜਾਣ ਤੇ ਸਰਕਾਰੀ ਖਰੀਦ ਦੀ ਗਾਰੰਟੀ ਕੀਤੀ ਜਾਵੇ ਤੇ ਕਰਜ਼ੇ ਕਾਰਨ ਹੋ ਰਹੀਆਂ ਕੁਰਕੀਆਂ, ਗ੍ਰਿਫਤਾਰੀਆਂ ਬੰਦ ਕਰਨ,ਖਾਲੀ ਚੈੱਕ, ਪਰਨੋਟ, ਬਿਆਨੇ ਇਕਰਾਰ ਨਾਮੇ ਬੰਦ ਕੀਤੇ ਜਾਣ,ਆੜ੍ਹਤੀਆਂ ਵੱਲੋਂ ਧੋਖੇ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਦੀਆਂ ਕਰਵਾਈਆਂ ਰਜਿਸਟਰੀਆਂ ਤੇ ਡਿਗਰੀਆਂ ਰੱਦ ਕੀਤੀਆਂ ਜਾਣ, ਅਬਾਦਕਾਰਾਂ ਪੱਕੇ ਮਾਲਕੀ ਹੱਕ ਦਿੱਤੇ ਜਾਣ, ਗੰਨਾ ਕਿਸਾਨਾਂ ਦਾ ਪਿਛਲੇ ਸਾਲ ਦਾ ਸੈਂਕੜੇ ਕਰੋੜ ਦਾ ਬਕਾਇਆ ਤੇ ਇਸ ਸੀਜ਼ਨ ਦੇ ਸੈਂਕੜੇ ਕਰੋੜ ਰੁਪਏ 14 ਦਿਨਾਂ ਵਿੱਚ 15% ਵਿਆਜ ਸਮੇਤ ਦਿੱਤਾ ਜਾਵੇ, ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਤੇ ਪੰਜ ਏਕੜ ਦੀਆਂ ਲਾਈਆਂ ਸ਼ਰਤਾਂ ਹਟਾਈਆਂ ਜਾਣ। ਇਸ ਮੌਕੇ ਸਰਵਨ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ, ਜਸਬੀਰ ਸਿੰਘ ਪਿੱਦੀ,ਗੁਰਲਾਲ ਸਿੰਘ ਪੰਡੋਰੀ ਆਦਿ ਆਗੂ ਹਾਜ਼ਰ ਸਨ।

Related posts

ਮੁੱਖ ਮੰਤਰੀ ਨੇ 14ਵੇਂ ਮੋਹਨ ਲਾਲ ਭਾਸਕਰ ਆਰਟ ਐਂਡ ਥਿਏਟਰ ਫੈਸਟੀਵਲ ਦੇ ਮੁਸ਼ਾਇਰੇ ਦੀ ਆਡੀਓ ਸੀਡੀ ਜਾਰੀ ਕੀਤੀ

Preet Nama usa

ਜਿਲ੍ਹਾ ਫਿਰੋਜ਼ਪੁਰ ਦੇ ਸਮੂਹ ਐਸ ਐਲ ਏ ਦੀ ਕਰਵਾਈ ਗਈ 2 ਰੋਜਾ ਟਰੇਨਿੰਗ

Preet Nama usa

ਐੱਚ ਡੀ ਐੱਫ ਸੀ ਬੈਂਕ ਨੇ ਕੀਤੀ ਗੋਲਡ ਲੋਨ ਸਹੁੂਲਤ ਆਰੰਭ

Preet Nama usa
%d bloggers like this: