82.51 F
New York, US
July 27, 2024
PreetNama
ਰਾਜਨੀਤੀ/Politics

ਕੇਜਰੀਵਾਲ ਤੇ ਸਿਸੋਦੀਆ ‘ਤੇ ਠੁੱਕਿਆ ਇੱਕ ਹੋਰ ਮਾਣਹਾਨੀ ਦਾ ਮੁਕੱਦਮਾ

ਨਵੀਂ ਦਿੱਲੀ: ਬੀਜੇਪੀ ਦੇ ਲੀਡਰ ਵਿਜੇਂਦਰ ਗੁਪਤਾ ਨੇ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਡਿਪਟੀ ਮਨੀਸ਼ ਸਿਸੋਦੀਆ ਵਿਰੁੱਧ ਉਨ੍ਹਾਂ ਨੂੰ ਬਦਨਾਮ ਕਰਨ ਲਈ ਮਾਣਹਾਨੀ ਦਾ ਮਾਮਲਾ ਦਾਇਰ ਕਰਵਾਇਆ ਹੈ। ਦਰਅਸਲ ਕੇਜਰੀਵਾਲ ਨੇ ਵਿਜੇਂਦਰ ਗਪਤਾ ‘ਤੇ ਉਨ੍ਹਾਂ ਨੂੰ ਮਾਰਨ ਦੀ ਕਥਿਤ ‘ਸਾਜ਼ਿਸ਼’ ਦਾ ਇਲਜ਼ਾਮ ਲਾਇਆ ਸੀ। ਗੁਪਤਾ ਨੇ ਹਫ਼ਤਾ ਪਹਿਲਾਂ ਕੇਜਰੀਵਾਲ ਤੇ ਸਿਸੋਦੀਆ ਨੂੰ ਕਾਨੂੰਨੀ ਨੋਟਿਸ ਭੇਜ ਕੇ ਉਨ੍ਹਾਂ ਤੋਂ ਮਾਫੀ ਮੰਗਣ ਲਈ ਵੀ ਕਿਹਾ ਹੈ।

ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਨੇ ਕਿਹਾ ਕਿ ਉਨ੍ਹਾਂ ਪਟਿਆਲਾ ਹਾਊਸ ਦੀ ਅਦਾਲਤ ਵਿੱਚ ਕੇਜਰੀਵਾਲ ਤੇ ਸਿਸੋਦੀਆ ਵਿਰੁੱਧ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਹੈ ਕਿਉਂਕਿ ਉਨ੍ਹਾਂ ਨੇ ਗੁਪਤਾ ਵੱਲੋਂ ਭੇਜੇ ਕਾਨੂੰਨੀ ਨੋਟਿਸ ਦਾ ਜਵਾਬ ਨਹੀਂ ਦਿੱਤਾ।

ਗੁਪਤਾ ਨੇ ਦੱਸਿਆ ਕਿ ਉਨ੍ਹਾਂ ਪਹਿਲਾਂ ਹੀ ਮੁੱਖ ਮੰਤਰੀ ਤੇ ਉਨ੍ਹਾਂ ਦੇ ਡਿਪਟੀ ਵਿਰੁੱਧ ਪੁਲਿਸ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਵਿੱਚ ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਕੇਜਰੀਵਾਲ ਆਪਣੇ ਕਤਲ ਦੀ ਸਾਜਿਸ਼ ਵਿੱਚ ਉਨ੍ਹਾਂ ‘ਤੇ ਝੂਠੇ ਇਲਜ਼ਾਮ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਲੋਕ ਸਭਾ ਚੋਣਾਂ ਦੌਰਾਨ ਕੇਜਰੀਵਾਲ ਨੇ ਇੱਕ ਪੰਜਾਬੀ ਚੈਨਲ ਨੂੰ ਇੰਟਰਵਿਊ ਵਿੱਚ ਕਿਹਾ ਸੀ ਕਿ ਬੀਜੇਪੀ ਉਨ੍ਹਾਂ ਨੂੰ ਆਪਣੇ ਨਿੱਜੀ ਸੁਰੱਖਿਆ ਅਧਿਕਾਰੀ (PSO)ਦੁਆਰਾ ਉਸੇ ਢੰਗ ਨਾਲ ਮਰਵਾਉਣਾ ਚਾਹੁੰਦੀ ਹੈ ਜਿਸ ਤਰ੍ਹਾਂ ਇੰਦਰਾ ਗਾਂਧੀ ਨੂੰ ਮਾਰਿਆ ਗਿਆ ਸੀ। ਗੁਪਤਾ ਨੇ ਇਸ ਬਾਰੇ ਟਵੀਟ ਵੀ ਕੀਤਾ ਹੈ। ਉੱਧਰ ਸਿਸੋਦੀਆ ਹਾਲੇ ਵੀ ਗੁਪਤਾ ਤੇ ਮੁੱਖ ਮੰਤਰੀ ਨੂੰ ਮਾਰਨ ਦੀ ਸ਼ਾਜ਼ਿਸ ਘੜਨ ਦਾ ਇਲਜ਼ਾਮ ਲਾ ਰਹੇ ਹਨ।

Related posts

ਚਾਰ ਮਹੀਨਿਆਂ ਅੰਦਰ ਬਣਾਇਆ ਜਾਵੇਰਗਾ ਰਾਮ ਮੰਦਰ : ਅਮਿਤ ਸ਼ਾਹ

On Punjab

ਪੰਜਾਬ ‘ਚ ਹੁਣ ਇਨ੍ਹਾਂ ਹੁਕਮਾਂ ਦੀ ਕਰਨੀ ਪਏਗੀ ਪਾਲਣਾ, ਨਹੀਂ ਤਾਂ ਹੋਏਗਾ ਕੇਸ ਦਰਜ

On Punjab

ਕੇਜਰੀਵਾਲ ਦੀ ਮਦਦ ਲਈ ਅਮਿਤ ਸ਼ਾਹ ਵੱਲੋਂ ਵੱਡਾ ਐਲਾਨ

On Punjab