76.59 F
New York, US
June 18, 2024
PreetNama
ਖਾਸ-ਖਬਰਾਂ/Important News

ਕੇਜਰੀਵਾਲ ਦੀ ਬਰਨਾਲਾ ਰੈਲੀ ਸਬੰਧੀ ਲੋਕਾਂ ‘ਚ ਭਾਰੀ ਉਤਸ਼ਾਹ : ਬਿਲਾਸਪੁਰ

ਭਗਤਾ ਭਾਈਕਾ : ਅਗਾਮੀ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਪ੫ਾਪਤ ਕਰਕੇ ਸੂਬੇ ਵਿਚ ਪਹਿਲਾਂ ਨਾਲੋਂ ਵੀ ਵੱਧ ਮਜ਼ਬੂਤ ਹੋ ਕੇ ਉੱਭਰੇਗੀ ਅਤੇ ਆਪ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚਣ ਵਾਲੇ ਲੋਕਾਂ ਨੂੰ ਮੂੰਹ ਦੀ ਖਾਣੀ ਪਵੇਗੀ। ਇਨ੍ਹਾਂ ਵਿਚਾਰਾਂ ਦਾ ਪ੫ਗਟਾਵਾ ਪ੫ੋ. ਸਾਧੂ ਸਿੰਘ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਫਰੀਦਕੋਟ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰੀ ਸੂਬਾ ਪ੫ਧਾਨ ਐੱਸਸੀ ਵਿੰਗ ਆਮ ਆਦਮੀ ਪਾਰਟੀ ਨੇ ਪਿੰਡ ਹਮੀਰਗੜ੍ਹ ਵਿਖੇ ਇਕ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ।

ਇਸ ਮੌਕੇ ਨੌਜਵਾਨ ਆਗੂ ਅਜਾਇਬ ਸਿੰਘ ਹਮੀਰਗੜ੍ਹ ਨੂੰ ਆਮ ਆਦਮੀ ਪਾਰਟੀ ਹਲਕਾ ਰਾਮਪੁਰਾ ਫੂਲ ਦਾ ਇੰਚਾਰਜ਼ ਨਿਯੁਕਤ ਕੀਤਾ ਗਿਆ। ਇਸ ਸਮੇਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰੀ ਨੇ ਦੱਸਿਆ ਕਿ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ 20 ਜਨਵਰੀ ਨੂੰ ਬਰਨਾਲਾ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਬਰਨਾਲਾ ਰੈਲੀ ਨੂੰ ਲੈ ਕੇ ਸੂਬੇ ਦੇ ਆਪ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾਂ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵੱਲੋਂ ਕੀਤੇ ਵੱਖ ਵੱਖ ਸ਼ਲਾਘਾਯੋਗ ਫੈਸਲਿਆਂ ਕਾਰਨ ਦੇਸ਼ ਦੀ ਸੱਤਾ ‘ਤੇ ਲੰਬਾ ਸਮਾਂ ਰਾਜ ਕਰਨ ਵਾਲੀਆਂ ਪਾਰਟੀਆਂ ਦੀ ਨੀਂਦ ਹਰਾਮ ਹੋ ਚੁੱਕੀ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਬਰਨਾਲਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੁਖਜਿੰਦਰ ਸਿੰਘ ਕੌਣੀ ਸੂਬਾ ਮੀਤ ਪ੫ਧਾਨ, ਨਛੱਤਰ ਸਿੰਘ ਸਿੱਧੂ ਜਿਲ੍ਹਾ ਮੀਤ ਪ੫ਧਾਨ, ਸੀਨੀਅਰ ਆਗੂ ਰਾਜਵਿੰਦਰ ਸਿੰਘ ਭਗਤਾ, ਬਲਾਕ ਪ੫ਧਾਨ ਡਾ ਕੇਵਲ ਸਿੰਘ ਭਗਤਾ, ਹਲਕਾ ਇੰਚਾਰਜ਼ ਅਜਾਇਬ ਸਿੰਘ ਹਮੀਰਗੜ੍ਹ, ਡਾ. ਲਖਵਿੰਦਰ ਸਿੰਘ, ਬਲਵੀਰ ਸਿੰਘ ਮਾਨ, ਜਗਵੰਤ ਸਿੰਘ, ਗੁਰਮੀਤ ਸਿੰਘ ਸੋਨੀ ਆਦਿ ਹਾਜ਼ਰ ਸਨ।

Related posts

ਅਮਰੀਕਾ ‘ਚ ਨਸਲੀ ਨਫ਼ਰਤੀ ਅਪਰਾਧ ਰੋਕਣ ਲਈ ਬਣਿਆ ਕਾਨੂੰਨ

On Punjab

ਪਾਕਿਸਤਾਨ ‘ਚ ਬਣਿਆ ‘ਗੁਰੂ ਨਾਨਕ ਦਰਬਾਰ’ ਢਾਹਿਆ, ਕੀਮਤੀ ਬੂਹੇ-ਬਾਰੀਆਂ ਵੇਚੀਆਂ

On Punjab

ਇਮਰਾਨ ਦੀ ਸਾਬਕਾ ਪਤਨੀ ਰੇਹਮ ਖ਼ਾਨ ਨੇ ਜਿੱਤਿਆ ਮੁਕੱਦਮਾ

On Punjab