PreetNama
ਖਾਸ-ਖਬਰਾਂ/Important News

ਕੈਨੇਡਾ ਦੀ ਕੈਬਿਨਟ ‘ਚ ਚਾਰ ਭਾਰਤੀ

ਟਰਾਂਟੋ: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਆਪਣੀ 36 ਮੈਂਬਰੀ ਨਵੀਂ ਕੈਬਨਿਟ ਦਾ ਐਲਾਨ ਕੀਤਾ। ਨਵੀਂ ਕੈਬਨਿਟ ‘ਚ ਚਾਰ ਭਾਰਤੀ ਮੂਲ ਦੇ ਸੰਸਦ ਮੈਂਬਰ ਨਵਦੀਪ ਸਿੰਘ ਬੈਂਸ, ਹਰਜੀਤ ਸਿੰਘ ਸੱਜਣ, ਬਰਦੀਸ਼ ਚੱਗਰ ਤੇ ਅਨੀਤਾ ਆਨੰਦ ਨੂੰ ਸ਼ਾਮਲ ਕੀਤਾ ਗਿਆ ਹੈ। ਅਨੀਤਾ ਮੰਤਰੀ ਮੰਡਲ ‘ਚ ਪਹਿਲੀ ਵਾਰ ਹਿੰਦੂ ਮੰਤਰੀ ਹੈ, ਜਿਸ ਨੂੰ ਮਨਿਸਟਰ ਆਫ਼ ਪਬਲਿਕ ਸਰਵਿਸ ਐਂਡ ਪ੍ਰੋਕਿਓਰਮੈਂਟ ਬਣਾਇਆ ਗਿਆ ਹੈ।

ਨਵਦੀਪ ਬੈਂਸ, ਮਨਿਸਟਰ ਆਫ਼ ਇਨੋਵੇਸ਼ਨ, ਸਾਇੰਸ ਐਂਡ ਇੰਡਸਟਰੀ ਦੇ ਮੰਤਰੀ ਬਣੇ। ਬਰਦੀਸ਼ ਚੱਗਰ ਨੂੰ ਮਨਿਸਟਰ ਆਫ਼ ਡਾਇਵਰਸਿਟੀ, ਇਨਕਲੂਜਨ ਐਂਡ ਯੂਥ ਦਾ ਮੰਤਰੀ ਨਿਯੁਕਤ ਕੀਤਾ ਗਿਆ ਹੈ, ਜਦਕਿ ਸੱਜਣ ਮਨਿਸਟਰ ਆਫ਼ ਨੈਸ਼ਨਲ ਡਿਫੈਂਸ ਬਣੇ ਹੋਏ ਹਨ।

ਟਰੂਡੋ ਨੇ ਵਿਦੇਸ਼ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੂੰ ਨਵੀਂ ਜ਼ਿੰਮੇਦਾਰੀ ‘ਚ ਤਬਦੀਲ ਕਰ ਦਿੱਤਾ ਜਿੱਥੇ ਉਸ ਨੂੰ ਰਾਸ਼ਟਰੀ ਏਕਤਾ ਦੇ ਵਧ ਰਹੇ ਸੰਕਟ ਨੂੰ ਰੋਕਣ ‘ਚ ਮਦਦ ਕਰਨ ਲਈ ਕਿਹਾ ਜਾਵੇਗਾ। ਫ੍ਰੀਲੈਂਡ ਅੰਤਰ-ਸਰਕਾਰੀ ਮਾਮਲਿਆਂ ਦਾ ਮੰਤਰੀ ਬਣੇ ਤੇ ਉਹ ਉਪ ਪ੍ਰਧਾਨ ਮੰਤਰੀ ਦੀ ਭੂਮਿਕਾ ਵੀ ਨਿਭਾਉਣਗੇ। ਆਪਣੀ ਨਵੀਂ ਭੂਮਿਕਾ ‘ਚ ਉਹ ਪੱਛਮੀ ਤੇਲ ਉਤਪਾਦਕ ਸੂਬਿਆਂ ਨਾਲ ਨਜਿੱਠੇਗੀ।

Related posts

ਕੈਨੇਡਾ : ਮਹਾਮਾਰੀ ਦੌਰਾਨ ਵਿਦੇਸ਼ ’ਚ ਛੁੱਟੀਆਂ ਬਿਤਾਉਣਾ ਆਗੂਆਂ ਨੂੰ ਪਿਆ ਮਹਿੰਗਾ, ਦੇਣਾ ਪਿਆ ਅਸਤੀਫ਼ਾ

On Punjab

ਜਾਪਾਨ ਤੇ ਅਮਰੀਕਾ ਵਿਚਾਲੇ ਤਾਇਵਾਨ ਤੇ ਚੀਨ ‘ਤੇ ਕੇਂਦਰਿਤ ਹੋਵੇਗੀ ਗੱਲਬਾਤ

On Punjab

ਆਖ਼ਰ ਵਿਵਾਦਾਂ ‘ਚ ਕਿਉਂ ਫਸਦੇ ਨਵਜੋਤ ਸਿੱਧੂ? ਜਾਣੋ ਅਸਲ ਕਹਾਣੀ

On Punjab