75.7 F
New York, US
July 27, 2024
PreetNama
ਖਬਰਾਂ/News

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਗੋਲਡਨ ਐਰੋ ਆਸ਼ਾ ਸਕੂਲ ਦੇ ਬੱਚਿਆਂ ਨਾਲ ਮਨਾਈ ਨਵੇਂ ਸਾਲ ਦੀ ਖ਼ੁਸ਼ੀ

ਕੈਬਨਿਟ ਮੰਤਰੀ (ਖੇਡਾਂ ਤੇ ਯੁਵਕ ਸੇਵਾਵਾਂ) ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੇ (ਆਰਮੀ ਏਰੀਆ) ਫਿਰੋਜ਼ਪੁਰ ਛਾਉਣੀ ਵਿਖੇ ਸਥਿਤ ਗੋਲਡਨ ਐਰੋ ਆਸ਼ਾ ਸਕੂਲ  ਦਾ ਦੌਰਾ ਕੀਤਾ ਅਤੇ ਬੱਚਿਆਂ ਨੂੰ ਫਲ, ਫਰੂਟ ਅਤੇ ਮੂੰਗਫਲੀ ਵੰਡ ਕੇ ਨਵੇਂ ਸਾਲ ਦੀ ਆਮਦ ਤੇ ਖ਼ੁਸ਼ੀ ਮਨਾਈ। ਇਸ ਮੌਕੇ ਉਨ੍ਹਾਂ ਨਾਲ ਸਕੂਲ ਦੀ ਪ੍ਰਿੰਸੀਪਲ ਡਾ. ਆਰਤੀ ਨਾਇਰ ਅਤੇ ਸ੍ਰੀ. ਅਸ਼ੋਕ ਬਹਿਲ ਓ.ਐੱਸ.ਡੀ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਦੌਰਾਨ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਕੂਲ ਦੇ ਬੱਚਿਆਂ ਅਤੇ ਸਟਾਫ਼ ਪ੍ਰਬੰਧਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚੇ ਵੀ ਕਿਸੇ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਇਨ੍ਹਾਂ ਬੱਚਿਆਂ ਨੂੰ ਵੀ ਬਾਕੀਆਂ ਵਾਂਗ ਅੱਗੇ ਵਧਣ ਦੇ ਮੌਕੇ ਦਿੱਤੇ ਜਾਣ ਤਾਂ ਇਹ ਬੱਚੇ ਵੀ ਵਧੀਆ ਕਾਰਗੁਜ਼ਾਰੀ ਪੇਸ਼ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਾਡਾ ਸਾਰਿਆ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਵਿਸ਼ੇਸ਼ ਮੌਕੇ ਅਤੇ ਸਹੂਲਤਾਂ ਪ੍ਰਦਾਨ ਕਰੀਏ ਤਾਂ ਜੋ ਇਹ ਬੱਚੇ ਵੀ ਬਾਕੀ ਬੱਚਿਆਂ ਵਾਂਗ ਅੱਗੇ ਵੱਧ ਸਕਣ। ਇਸ ਤੋਂ ਪਹਿਲਾ ਕੈਬਨਿਟ ਮੰਤਰੀ ਵੱਲੋਂ ਫਿਰੋਜ਼ਪੁਰ ਛਾਉਣੀ ਵਿਖੇ ਸਥਿਤ ਆਪਣੇ ਨਿਵਾਸ ਸਥਾਨ ਤੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ ਅਤੇ ਮੁਸ਼ਕਲਾਂ ਦੇ ਜਲਦੀ ਹੱਲ ਦਾ ਵੀ ਭਰੋਸਾ ਦਿਵਾਇਆ ਗਿਆ। ਇਸ ਮੌਕੇ ਸ੍ਰੀਮਤੀ ਜਸਲੀਨ ਸੰਧੂ, ਸ੍ਰੀਮਤੀ ਸਰੂਤੀ ਮਹਾਨਤੀ, ਮੈਡਮ ਤਾਨੀਆ ਅਤੇ ਸ੍ਰ. ਅੰਮ੍ਰਿਤਪਾਲ ਸਿੰਘ ਆਦਿ ਵੀ ਮੌਜੂਦ ਸਨ।

Related posts

ਚੀਨ ‘ਚ ਲੱਖਾਂ ਰੁਪਏ ਖਰਚ ਕੇ ਇਸ ਤਰ੍ਹਾਂ ਮ੍ਰਿਤਕਾਂ ਨੂੰ ਮਿਲ ਰਹੇ ਹਨ ਲੋਕ

On Punjab

ਨਸ਼ੇ ਦਾ ਟੀਕਾ ਲਾਇਆ ਗੁਪਤ ਅੰਗ ‘ਚ, ਹੋਈ ਮੌਤ

Pritpal Kaur

Republic Day 2024 : ਪਰੇਡ ਤੋਂ ਪੰਜਾਬ ਦੀ ਝਾਕੀ ਹਟੀ ਤਾਂ CM ਮਾਨ ਨੇ ਲਿਆ ਵੱਡਾ ਫੈਸਲਾ, ਸੂਬਾ ਸਰਕਾਰ ਨੇ 9 ਝਾਕੀਆਂ ਕੀਤੀਆਂ ਤਿਆਰ

On Punjab