90.45 F
New York, US
July 10, 2025
PreetNama
ਫਿਲਮ-ਸੰਸਾਰ/Filmy

ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ ਦਾ ਟੀਜ਼ਰ ਹੋਇਆ ਰਿਲੀਜ਼

Teaser gippy grewal’s new movie : ਪਾਲੀਵੁਡ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ । ਜੀ ਹਾਂ ਇਸ ਟੀਜ਼ਰ ‘ਚ ਦੋਸਤੀ ਦੀ ਗੱਲ ਕੀਤੀ ਗਈ ਹੈ ।ਕੁਝ ਕੁ ਪਲ ਦੇ ਇਸ ਟੀਜ਼ਰ ‘ਚ ਇਕ ਮੁੰਡੇ ਦੇ ਪਿਆਰ ਦੇ ਨਾਲ-ਨਾਲ ਉਸ ਦੀ ਦੋਸਤੀ ਨੂੰ ਵੀ ਬਿਆਨ ਕੀਤਾ ਗਿਆ ਹੈ ।ਤੁਹਾਨੂੰ ਦੱਸ ਦਈਏ ਕਿ ਫਿਲਮ 28 ਫਰਵਰੀ ਨੂੰ ਸਿਨੇਮਾ ਘਰਾਂ ਚ ਰਿਲੀਜ਼ ਹੋਵੇਗੀ।

ਫਿਲਮ ਦੇ ਨਿਰਮਾਤਾਵਾਂ ਨੇ ਫਿਲਮ ਦੀ ਇੱਕ ਛੋਟੀ ਜਿਹੀ ਝਲਕ ਜਾਰੀ ਕੀਤੀ ਹੈ ਜੋ 9 ਜਨਵਰੀ ਨੂੰ ਰਿਲੀਜ਼ ਹੋਈ ਹੈ। ਇਸਦੇ ਨਾਲ ਹੀ ਨਿਰਮਾਤਾਵਾਂ ਨੇ ਪੰਜਾਬੀ ਸਿਨੇਮਾ ਦਾ ਰੁਤਬਾ ਹੋਰ ਵੀ ਵਧਾ ਦਿੱਤਾ ਹੈ। ਹਾਲਾਂਕਿ, ਇਹ ਹਲੇ ਖਤਮ ਨਹੀਂ ਹੋਇਆ ਹੈ ਕਿਓਂਕਿ ਇੱਕ ਹੋਰ ਲੰਬਾ ਟੀਜ਼ਰ 13 ਜਨਵਰੀ ਯਾਨੀ ਕਿ ਅੱਜ ਰਿਲੀਜ਼ ਕੀਤਾ ਗਿਆ ਹੈ। ਫਿਲਮ ਦਾ ਸੰਗੀਤ ਗਿੱਪੀ ਗਰੇਵਾਲ ਦੇ ਹੰਬਲ ਮਿਊਜ਼ਿਕ ਦੁਆਰਾ ਸੰਭਾਲਿਆ ਜਾਵੇਗਾ।ਲੋਹੜੀ ਦੇ ਤਿਉਹਾਰ ਦੇ ਮੌਕੇ ਗਿੱਪੀ ਗਰੇਵਾਲ ਨੇ ਆਪਣੀ ਫ਼ਿਲਮ ਦਾ ਟੀਜ਼ਰ ਰਿਲੀਜ਼ ਕਰਕੇ ਆਪਣੇ ਚਾਹੁਣ ਵਾਲਿਆਂ ਨੂੰ ਲੋਹੜੀ ਦਾ ਤੋਹਫ਼ਾ ਦਿੱਤਾ ਹੈ ਅਤੇ ਬੇਸਬਰੀ ਨਾਲ ਇਸ ਫ਼ਿਲਮ ਦਾ ਦਰਸ਼ਕਾਂ ਵੱਲੋਂ ਇੰਤਜ਼ਾਰ ਕੀਤਾ ਜਾ ਰਿਹਾ ਹੈ ।‘

ਇੱਕ ਸੰਧੂ ਹੁੰਦਾ ਸੀ’ ਫ਼ਿਲਮ ਨੂੰ ਰਾਕੇਸ਼ ਮਹਿਤਾ ਡਾਇਰੈਕਟ ਕਰ ਰਹੇ ਹਨ ਇਸ ਫ਼ਿਲਮ ਵਿੱਚ ਬਾਲੀਵੁੱਡ ਅਦਾਕਾਰਾ ਨੇਹਾ ਸ਼ਰਮਾ ਗਿੱਪੀ ਗਰੇਵਾਲ ਨਾਲ ਦਿਖਾਈ ਦੇਵੇਗੀ । ਇਸ ਤੋਂ ਇਲਾਵਾ ਰੌਸ਼ਨ ਪ੍ਰਿੰਸ, ਬੱਬਲ ਰਾਏ ਤੇ ਧੀਰਜ ਕੁਮਾਰ ਵੀ ਨਜ਼ਰ ਆਉਣਗੇ ।ਗਿਪੀ ਗਰੇਵਾਲ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਇਕ ਤੋਂ ਇਕ ਸੁਪਰਹਿੱਟ ਗੀਤ ਦਿੱਤੇ ਹਨ ਜਿਹਨਾਂ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਹੈ। ਗਿੱਪੀ ਗਰੇਵਾਲ ਸ਼ਰਾਬੀ, ਟੌਰ, ਅਤੇ ਕਾਰ ਨੱਚਦੀ ਵਰਗੇ ਸੁਪਰਹਿੱਟ ਗਾਣੇ ਕਰ ਚੁੱਕੇ ਹਨ।

ਗਾਇਕ ਗਿੱਪੀ ਗਰੇਵਾਲ ਦੀ ਫ਼ਿਲਮ ‘ਡਾਕਾ’ ਬਾਕਸ ਆਫ਼ਿਸ ਤੇ ਹਿੱਟ ਹੋਈ ਹੈ । ਇਹ ਫ਼ਿਲਮ ਉਹਨਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆਈ ਹੈ ਕਿਉਂਕਿ ਇਸ ਵਿੱਚ ਦਰਸ਼ਕਾਂ ਦੇ ਮਨੋਰੰਜਨ ਲਈ ਹਰ ਤਰ੍ਹਾਂ ਦਾ ਮਸਾਲਾ ਮੌਜੂਦ ਹੈ ।ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਪੰਜਾਬੀ ਫਿਲਮ ਇੰਡਸਟਰੀ ‘ਚ ਕਾਫੀ ਸਰਗਰਮ ਹਨ। ਹਾਲ ਹੀ ‘ਚ ਉਨ੍ਹਾਂ ਦਾ ਗੀਤ ‘ਖਤਰਨਾਕ’ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ।

Related posts

Raj Kundra Case: ਮਜਿਸਟ੍ਰੇਟ ਕੋਰਟ ਨੇ ਖਾਰਜ ਕੀਤੀ ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ, ਬੰਬੇ ਹਾਈ ਕੋਰਟ ‘ਚ ਸੁਣਵਾਈ ਕੱਲ੍ਹ

On Punjab

ਗੀਤ ‘ਕੰਬੀਨੇਸ਼ਨ’ ਦੇ ਸਰੂਰ ਤੋਂ ਬਾਅਦ ਅੰਮ੍ਰਿਤ ਮਾਨ ਲੈ ਕੇ ਆ ਰਹੇ ਨੇ ਗੀਤ ‘ਆਕੜ’

On Punjab

ਅੰਬਨੀਆਂ ਤੋਂ ਲੈ ਕੇ ਫ਼ਿਲਮੀ ਤੇ ਕ੍ਰਿਕੇਟ ਜਗਤ ਦੇ ਸਿਤਾਰਿਆਂ ਨੇ ਯੁਵਰਾਜ ਨੂੰ ਇੰਝ ਦਿੱਤੀ ਵਿਦਾਈ

On Punjab