27.27 F
New York, US
December 14, 2024
PreetNama
ਖਬਰਾਂ/News

ਚੀਨੀ ਡੋਰ ਕੀਤੀ ਬਰਾਮਦ

ਗੁਪਤ ਸੂਚਨਾ ਦੇ ਆਧਾਰ ‘ਤੇ ਸਿਟੀ ਪੁਲਿਸ ਵਲੋਂ ਹੀਰਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 48 ਗੱਟੂ ਚੀਨੀ ਡੋਰ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਇਸ ਸਬੰਧ ਵਿਚ ਸਿਟੀ ਫਿਰੋਜ਼ਪੁਰ ਪੁਲਿਸ ਵਲੋਂ ਇਕ ਵਿਅਕਤੀ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਏਐਸਆਈ ਮੇਜਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਪਾਰਟੀ ਸਮੇਤ ਬੀਤੀ ਦੇਰ ਸ਼ਾਮ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਮੱਖੂ ਗੇਟ ਆਦਿ ਨੂੰ ਜਾ ਰਹੇ ਸੀ ਤਾਂ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਹੀਰਾ ਮੰਡੀ ਵਿਖੇ ਨਿਤਿਨ ਕੁਮਾਰ ਨਾਂਅ ਦੇ ਵਿਅਕਤੀ ਨੇ ਕਿਰਾਏ ‘ਤੇ ਮਕਾਨ ਲਿਆ ਹੋਇਆ ਹੈ ਅਤੇ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਦਾ ਆਦੀ ਹੈ।

ਨਿਤਿਨ ਕੁਮਾਰ ਨੇ ਆਪਣੇ ਕੋਲ ਇਸ ਵਕਤ ਵੀ ਕਾਫੀ ਮਾਤਰਾ ਵਿਚ ਪਾਬੰਦੀਸ਼ੁਦਾ ਡੋਰ ਰੱਖੀ ਹੋਈ ਹੈ। ਪੁਲਿਸ ਨੇ ਦਾਅਵਾ ਕਰਦਿਆ ਹੋਇਆ ਦੱਸਿਆ ਕਿ ਮੁਖਬਰ ਤੋਂ ਸੂਚਨਾ ਮਿਲਦਿਆ ਸਾਰ ਜਦੋਂ ਉਕਤ ਜਗ੍ਹਾ ‘ਤੇ ਛਾਪੇਮਾਰੀ ਕੀਤੀ ਗਈ ਤਾਂ ਉਥੋਂ 48 ਗੱਟੂ ਚਾਈਨਾ ਡੋਰ ਦੇ ਬਰਾਮਦ ਹੋਏ, ਜਦੋਂਕਿ ਮੁਲਜ਼ਮ ਭੱਜਣ ਵਿਚ ਸਫਲ ਹੋ ਗਿਆ। ਪੁਲਿਸ ਨੇ ਦੱਸਿਆ ਕਿ ਨਿਤਿਨ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ ਆਰੀਆ ਸਮਾਜ ਚੌਂਕ ਫਿਰੋਜ਼ਪੁਰ ਸ਼ਹਿਰ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Related posts

ਸਕੂਲ ਨੂੰ ਐੱਲ ਈ ਡੀ ਦਾਨ ….

Pritpal Kaur

ਮੋਦੀ, ਜੈਸ਼ੰਕਰ ਤੇ ਡੋਵਾਲ ਨੂੰ ਕੈਨੇਡਾ ‘ਚ ਅਪਰਾਧਿਕ ਗਤੀਵਿਧੀਆਂ ਨਾਲ ਜੋੜਨ ਦਾ ਕੋਈ ਸਬੂਤ ਨਹੀਂਂ: ਕੈਨੇਡਾ ਸਰਕਾਰ

On Punjab

J&K Bus Accident: ਪੁਲਵਾਮਾ ਦੇ NH-44 ‘ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 4 ਦੀ ਮੌਤ, ਕਈਆਂ ਦੀ ਹਾਲਤ ਗੰਭੀਰ

On Punjab