53.2 F
New York, US
November 4, 2024
PreetNama
ਖਾਸ-ਖਬਰਾਂ/Important News

ਚੋਣ ਨਤੀਜਿਆਂ ਬਾਅਦ ਹੋਏਗਾ ਸਿੱਧੂ ਖ਼ਿਲਾਫ਼ ਕਾਰਵਾਈ ਦਾ ਫੈਸਲਾ, ਸਿੱਧੂ ਆਪਣੇ ਸਟੈਂਡ ‘ਤੇ ਕਾਇਮ

ਚੰਡੀਗੜ੍ਹ: ਪੰਜਾਬ ਮਾਮਲਿਆਂ ਜੀ ਇੰਚਾਰਜ ਆਸ਼ਾ ਕੁਮਾਰੀ ਨੇ ਵੀ ਨਵਜੋਤ ਸਿੰਘ ਸਿੱਧੂ ਨਾਲ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਨੀਲ ਜਾਖੜ ਤੋਂ ਇਸ ਬਾਰੇ ਰਿਪੋਰਟ ਮੰਗੀ ਗਈ ਹੈ। ਪਾਰਟੀ ਦਾ ਵੱਕਾਰ ਖਰਾਬ ਹੋਇਆ ਹੈ। ਮਾਮਲਾ ਰਾਹੁਲ ਗਾਂਧੀ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਹੈ। ਆਸ਼ਾ ਕੁਮਾਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਾਰਵਾਈ ਤਾਂ ਹੋਏਗੀ ਪਰ ਇਸ ਬਾਰੇ ਫੈਸਲਾ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਲਿਆ ਜਾਏਗਾ।

ਉੱਧਰ ਸਿੱਧੂ ਨੇ ਇਸ ਬਾਰੇ ਕਿਹਾ ਹੈ ਕਿ ਉਨ੍ਹਾਂ ਜੋ ਵੀ ਕਿਹਾ, ਆਤਮਾ ਤੋਂ ਕਿਹਾ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਪੰਜਾਬ ਦੀ ਆਤਮਾ ‘ਤੇ ਚੋਟ ਹੈ।

ਸੂਬੇ ਦੇ ਕਈ ਕੈਬਨਿਟ ਮੰਤਰੀਆਂ ਨੇ ਸਿੱਧੂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਿੱਧੂ ਖਿਲਾਫ ਕਾਰਵਾਈ ਹੋ ਸਕਦੀ ਹੈ। ਸੋਮਵਾਰ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ ਤੇ ਸਾਧੂ ਸਿੰਘ ਧਰਮਸੋਤ ਨੇ ਵੀ ਸਿੱਧੂ ਦੀ ਬਿਆਨਬਾਜ਼ੀ ਨੂੰ ਬੇੁਤਕੀ ਤੇ ਗੈਰ-ਵਾਜਿਬ ਦੱਸਿਆ ਸੀ।

ਯਾਦ ਰਹੇ ਨਵਜੋਤ ਸਿੱਧੂ ਨੇ ਕੈਪਟਨ ਵੱਲ ਇਸ਼ਾਰਾ ਕਰਦੇ ਹੋਏ ਬਾਦਲ ਪਰਿਵਾਰ ਨਾਲ ਫਰੈਂਡਲੀ ਮੈਚ ਦਾ ਇਲਜ਼ਾਮ ਲਾਇਆ ਸੀ। ਚੋਣ ਪ੍ਰਚਾਰ ਦੇ ਆਖਰੀ ਦਿਨ 17 ਮਈ ਨੂੰ ਬਠਿੰਡਾ ਵਿੱਚ ਰਾਜਾ ਵੜਿੰਗ ਦੇ ਪੱਖ ਵਿੱਚ ਰੈਲੀ ਕਰ ਸਿੱਧੂ ਨੇ ਕਿਹਾ ਸੀ, “ਭੱਜ 75:25 ਵਾਲਿਆ, ਭੱਜ ਬਾਦਲਾ ਭੱਜ ਕਿ ਸਿੱਧੂ ਆਇਆ, ਕੁਰਸੀ ਖਾਲੀ ਕਰੋ।” ਸਿੱਧੂ ਦੇ ਮੂੰਹੋਂ 75:25 ਵਾਲੀ ਗੱਲ ਸੁਣਦੇ ਹੀ ਲੋਕ ਹੈਰਾਨੂਸਜ ਹੋ ਗਏ।

ਸਿੱਧੂ ਨੇ ਲੋਕਾਂ ਨੂੰ ਕਿਹਾ ਸੀ ਕਿ ਇਨ੍ਹਾਂ ਫਰੈਂਡਲੀ ਮੈਚ ਖੇਡਣ ਵਾਲਿਆਂ ਨੂੰ ਠੋਕ ਦਿਓ ਤੇ ਮੇਰੇ ਭਰਾ (ਰਾਜਾ ਵੜਿੰਗ) ਨੂੰ ਜਿਤਾ ਦਿਓ। ਸਿੱਧੂ ਦੇ ਫਰੈਂਡਲੀ ਮੈਚ ਵਾਲੇ ਬਿਆਨ ‘ਤੇ ਜਿੱਥੇ ਵਿਰੋਧੀ ਪਾਰਟੀਆਂ ਨੇ ਕੈਪਟਨ ਸਰਕਾਰ ਦੀ ਖਿੱਚ-ਧੂਹ ਕੀਤੀ, ਉੱਥੇ ਹੁਣ ਕੈਪਟਨ ਤੇ ਉਨ੍ਹਾਂ ਦੇ ਕਈ ਮੰਤਰੀ ਵੀ ਸਿੱਧੂ ਖ਼ਿਲਾਫ਼ ਹੋ ਗਏ ਹਨ।

ਉਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਦੀ ਅੱਖ ਸੀਐਮ ਦੀ ਕੁਰਸੀ ‘ਤੇ ਹੈ, ਇਸ ਲਈ ਉਹ ਅਜਿਹੀ ਬਿਆਨਬਾਜ਼ੀ ਕਰ ਰਿਹਾ ਹੈ। ਕੈਪਟਨ ਨੇ ਇਹ ਟਿੱਪਣੀ ਨਵਜੋਤ ਸਿੱਧੂ ਵੱਲੋਂ ਬਾਦਲਾਂ ਨਾਲ ਫਰੈਂਡਲੀ ਮੈਚ ਖੇਡਣ ਸਬੰਧੀ ਕੀਤੀ ਟਿੱਪਣੀ ‘ਤੇ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਮਗਰੋਂ ਪਾਰਟੀ ਹਾਈਕਮਾਨ ਸਿੱਧੂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਫੈਸਲਾ ਕਰ ਸਕਦੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿੱਚ ਵੋਟ ਪਾਉਣ ਮਗਰੋਂ ਇੰਟਰਵਿਊ ਦੌਰਾਨ ਕਿਹਾ ਕਿ ਨਵਜੋਤ ਸਿੱਧੂ ਦੇ ਬਿਆਨ ਨਾਲ ਪਾਰਟੀ ਦੇ ਪ੍ਰਦਰਸ਼ਨ ‘ਤੇ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਸ਼ਾਇਦ ਮੁੱਖ ਮੰਤਰੀ ਬਣਾ ਚਾਹੁੰਦਾ ਹੈ, ਪਰ ਇਹ ਉਸ ਦੀ ਸੋਚ ਹੈ। ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਫਰੈਂਡਲੀ ਮੈਚ ਦੀ ਗੱਲ ਕਹਿ ਕੇ ਉਨ੍ਹਾਂ ਦਾ ਨਹੀਂ ਸਗੋਂ ਪਾਰਟੀ ਨੂੰ ਖਤਰੇ ਵਿੱਚ ਪਾ ਦਿੱਤਾ ਹੈ।

Related posts

Air Pollution : ਭਾਰਤ ਦੀ ਹਵਾ ‘ਚ ਪਾਕਿਸਤਾਨ ਵੀ ਘੋਲ ਰਿਹੈ ‘ਜ਼ਹਿਰ’, ਪਰਾਲੀ ਸਾੜਨ ਕਾਰਨ ਸ਼ਹਿਰਾਂ ਦਾ ਪ੍ਰਦੂਸ਼ਣ ਪੱਧਰ ਵਿਗੜਿਆ

On Punjab

ਕੈਨੇਡਾ ਵਿਵਾਦ ‘ਚ ਭਾਰਤ ਦੇ ਹੱਕ ‘ਚ ਬੋਲਿਆ ਬੰਗਲਾਦੇਸ਼- ‘ਉਹ ਨਹੀਂ ਕਰਦੇ ਅਜਿਹੀਆਂ ਹਰਕਤਾਂ’

On Punjab

ਸਿੱਖ ਸੰਗਤਾਂ ਤੋਂ ਦਰਸ਼ਨਾਂ ਲਈ 20 ਡਾਲਰ ਮੰਗ ਰਿਹਾ ਪਾਕਿਸਤਾਨ

On Punjab