41.31 F
New York, US
March 29, 2024
PreetNama
ਸਮਾਜ/Social

ਚੜ੍ਹਦੇ ਪੰਜਾਬ ਮਗਰੋਂ ਹੁਣ ਲਹਿੰਦੇ ਪੰਜਾਬ ਵੀ Tik Tok ਹੋਇਆ ਬੈਨ

pak gurdwara committee ban tiktok: Tik Tok ਦਾ ਪਾਗਲਪਨ ਲੋਕਾਂ ਦੀ ਅਕਲ ‘ਤੇ ਮਿੱਟੀ ਪਾ ਰਿਹਾ ਹੈ, ਜਿਸਦੇ ਚਲਦਿਆਂ ਲੋਕ ਨਾ ਤਾਂ ਆਸਾ ਪਾਸਾ ਦੇਖਦੇ ਨੇ ਅਤੇ ਨਾ ਹੀ ਕੋਈ ਸਥਾਨ । ਮੌਜੂਦਾ ਸਮੇ ਵਿੱਚ ਲੋਕਾਂ ਵੱਲੋਂ ਧਾਰਮਿਕ ਸਥਾਨਾਂ ‘ਤੇ ਭੜਕੀਲੇ ਗਾਣਿਆਂ ‘ਤੇ ਵੀਡੀਓ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਜਿਸ ਕਾਰਨ ਵੱਖ-ਵੱਖ ਧਾਰਮਿਕ ਅਸਥਾਨਾਂ ‘ਤੇ Tik Tok ਵੀਡੀਓਜ਼ ਬਣਾਉਣ ‘ਤੇ ਬੈਨ ਲਗਾ ਦਿੱਤਾ ਗਿਆ ਹੈ । ਲਗਾਤਾਰ ਅਜਿਹੇ ਮਾਮਲੇ ਸਾਹਮਣੇ ਆਉਣ ਕਾਰਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਫੈਸਲਾ ਲਿਆ ਗਿਆ ਹੈ, ਜਿਸ ਵਿੱਚ ਕਮੇਟੀ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਵੀ Tik Tok ਵੀਡੀਓਜ਼ ਬਣਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ ।

ਦਰਅਸਲ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿੱਚ Tik Tok ਦੀ ਮਨਾਹੀ ਵਾਲੇ ਬੋਰਡ ਲਗਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਅੰਗਰੇਜ਼ੀ ਤੇ ਉਰਦੂ ਭਾਸ਼ਾ ਵਿੱਚ ਚੇਤਾਵਨੀ ਨੋਟਿਸ ਲਗਾਏ ਜਾਣਗੇ । ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਆਉਣ ਜਾਣ ਵਾਲੇ ਰਸਤਿਆਂ, ਪਰਿਕਰਮਾ, ਲੰਗਰ ਭਵਨ, ਜੋੜਾ ਘਰ ਅਤੇ ਰਿਸੈਪਸ਼ਨ ‘ਤੇ ਨੋਟਿਸ ਲਗਾਏ ਜਾਣਗੇ ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੁਝ ਲੜਕੀਆਂ ਵੱਲੋਂ Tik Tok ’ਤੇ ਵੀਡੀਓ ਬਣਾਈ ਗਈ ਸੀ । ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ । ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ।

Related posts

ਪਾਕਿਸਤਾਨ ‘ਚ ਸਿੱਖਾਂ ਤੇ ਮੁਸਲਮਾਨਾਂ ਨੂੰ ਇੱਕਜੁਟ ਹੋਣ ਦਾ ਸੱਦਾ

On Punjab

Immigration in USA: ਅਮਰੀਕਾ ਸਰਕਾਰ ਦੇਣ ਜਾ ਰਹੀ ਪਰਵਾਸੀਆਂ ਨੂੰ ਵੱਡੀ ਰਾਹਤ, ਰਾਸ਼ਟਰਪਤੀ ਦੀ ਸਲਾਹਕਾਰ ਕਮੇਟੀ ਨੇ ਕੀਤੀਆਂ ਸਿਫਾਰਸ਼ਾਂ

On Punjab

ਭਾਰੀ ਮੀਂਹ ਨਾਲ ਖਿਸਕੀ ਜ਼ਮੀਨ, 12 ਲੋਕਾਂ ਦੀ ਮੌਤ, 80 ਦੇ ਕਰੀਬ ਮਲਬੇ ਹੇਠ

On Punjab