54.23 F
New York, US
October 21, 2026
PreetNama
ਖਬਰਾਂ/News

ਜਵਾਨਾਂ ‘ਤੇ ਕਾਫਲੇ ‘ਤੇ ਫਿਰ ਹਮਲਾ, 26 ਜਵਾਨ ਆਈਈਡੀ ਧਮਾਕੇ ਦਾ ਸ਼ਿਕਾਰ

ਰਾਂਚੀ: ਝਾਰਖੰਡ ਦੇ ਸਰਾਏਕੇਲਾ ਖਰਸਾਵਾਂ ‘ਚ ਨਕਸਲੀਆਂ ਨੇ ਮੰਗਲਵਾਰ ਸਵੇਰੇ ਆਈਈਡੀ ਧਮਾਕਾ ਕੀਤਾ। ਇਸ ‘ਚ ਪੁਲਿਸ ਤੇ 209 ਕੋਬਰਾ ਦੇ 26 ਜਵਾਨ ਜ਼ਖ਼ਮੀ ਹੋ ਗਏ। ਪੰਜ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਡੀਜੀ ਨਕਸਲ ਮੁਹਿੰਮ ਮੁਰਾਰੀ ਲਾਲ ਮੀਣਾ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਬਲਾਸਟ ਤੋਂ ਬਾਅਦ ਨਕਸਲੀਆਂ ਨੇ ਜਵਾਨਾਂ ‘ਤੇ ਫਾਈਟਿੰਗ ਵੀ ਕੀਤੀ।

ਹਾਸਲ ਜਾਣਕਾਰੀ ਮੁਤਾਬਕ, ਰਾਏ ਸਿੰਦਰੀ ਪਹਾੜ ‘ਤੇ ਨਕਸਲੀਆਂ ਨੇ ਬਲਾਸਟ ਕੀਤਾ। ਜ਼ਖ਼ਮੀ ਜਵਾਨਾਂ ਨੂੰ ਸੈਨਾ ਦੇ ਹੈਲੀਕਾਪਟਰ ਰਾਹੀ ਏਅਰਲਿਫਟ ਕਰ ਰਾਂਚੀ ਦੇ ਹਸਪਤਾਲ ‘ਚ ਦਾਖਲ ਕੀਤਾ ਗਿਆ। ਡੀਜੀਪੀ ਡੀਕੇ ਪਾਂਡੇ ਨੇ ਦੱਸਿਆ ਸੀ ਕਿ ਨਕਸਲੀਆਂ ਨੇ ਆਈਈਡੀ ਚੋਣ ਪ੍ਰਕ੍ਰਿਆ ਨੂੰ ਪ੍ਰਭਾਵਿਤ ਕਰਨ ਲਈ ਲਾਈ ਸੀ।ਕੋਬਰਾ, ਝਾਰਖੰਡ ਜੈਗੂਆਰ ਤੇ ਝਾਰਖੰਡ ਪੁਲਿਸ ਦੀ ਸਾਂਝੀ ਮੁਹਿੰਮ ਨੇ ਇਲਾਕੇ ਨੂੰ ਸੁਰੱਖਿਅਤ ਕਰ ਲਿਆ ਹੈ। ਜਦੋਂ ਇਹ ਬਲਾਸਟ ਹੋਇਆ ਕੋਬਰਾ ਤੇ ਜੈਗੂਆਰ ਦੀਆਂ ਟੀਮਾਂ ਸਵੇਰੇ ਪੈਟ੍ਰੋਲਿੰਗ ਤੋਂ ਪਰਤ ਰਹੀਆਂ ਸੀ। ਇਸ ਤੋਂ ਬਾਅਦ ਮੌਕੇ ‘ਤੇ ਭਾਰੀ ਗਿਣਤ ‘ਚ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ।

Related posts

ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ‘ਇੱਕ ਦੇਸ਼, ਇੱਕ ਚੋਣ’ ਦੀ ਵਕਾਲਤ

On Punjab

Corona Vaccination : ਜਾਣੋ 15-18 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਕਿਹੜੇ ਦਸਤਾਵੇਜ਼ਾਂ ਦੀ ਪਵੇਗੀ ਲੋੜ

On Punjab

Diwali 2024: ਸਰਕਾਰ ਦੇ ਇਕ ਫੈਸਲੇ ਨਾਲ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਗਿਰਾਵਟ, ਪੰਪ ਮਾਲਕਾਂ ਨੂੰ ਮਿਲੀ ਦੀਵਾਲੀ ‘ਤੇ ਖੁਸ਼ਖਬਰੀ ਸਰਕਾਰੀ ਤੇਲ ਕੰਪਨੀਆਂ ਨੇ ਕੁਝ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਢੋਆ-ਢੁਆਈ ਦੀ ਅੰਤਰਰਾਜੀ ਲਾਗਤ ਨੂੰ ਅਨੁਕੂਲ ਕਰਨ ਦਾ ਫੈਸਲਾ ਕੀਤਾ ਹੈ। ਇਸ ਕਾਰਨ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਕੁਝ ਉੱਤਰ-ਪੂਰਬੀ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਦੇਸ਼ ‘ਚ ਇਸ ਸਮੇਂ ਕਰੀਬ 88 ਹਜ਼ਾਰ ਪੈਟਰੋਲ ਪੰਪ ਹਨ ਅਤੇ ਉਨ੍ਹਾਂ ਵੱਲੋਂ ਕਮਿਸ਼ਨ ਵਧਾਉਣ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ।

On Punjab