64.15 F
New York, US
October 7, 2024
PreetNama
ਖਾਸ-ਖਬਰਾਂ/Important News

ਟਰੰਪ ਦਾ ਵਾਰ- ਚੀਨ ਅਫਵਾਹਾਂ ਫੈਲਾ ਕੇ ਮੈਨੂੰ ਚੋਣਾਂ ‘ਚ ਹਰਵਾਉਣਾ ਚਾਹੁੰਦਾ ਹੈ

Trump Attacks Xi Jinping: ਕੋਰੋਨਾ ਵਾਇਰਸ ਮਹਾਂਮਾਰੀ ਸੰਕਟ ਵਿਚਕਾਰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਚੀਨ ‘ਤੇ ਹਮਲਾ ਕਰਨਾ ਲਗਾਤਾਰ ਜਾਰੀ ਹੈ। ਬੁੱਧਵਾਰ ਨੂੰ ਡੋਨਾਲਡ ਟਰੰਪ ਨੇ ਦੁਨੀਆ ਦੇ ਲੱਖਾਂ ਲੋਕਾਂ ਦੀ ਮੌਤ ਲਈ ਚੀਨ ਨੂੰ ਜ਼ਿੰਮੇਵਾਰ ਠਹਿਰਾਇਆ ਸੀ, ਹੁਣ ਵੀਰਵਾਰ ਨੂੰ ਚੀਨ ਇੱਕ ਵਾਰ ਫਿਰ ਟਰੰਪ ਦੇ ਨਿਸ਼ਾਨੇ ‘ਤੇ ਹੈ। ਅਮਰੀਕੀ ਰਾਸ਼ਟਰਪਤੀ ਦਾ ਕਹਿਣਾ ਹੈ ਕਿ ਚੀਨ ਮੈਨੂੰ ਚੋਣਾਂ ਵਿੱਚ ਹਰਵਾਉਣਾ ਚਾਹੁੰਦਾ ਹੈ ਤੇ ਮੇਰੇ ਵਿਰੋਧੀ ਜੋ ਬੀਡੇਨ ਨੂੰ ਰਾਸ਼ਟਰਪਤੀ ਬਣਾਉਣਾ ਚਾਹੁੰਦਾ ਹੈ।

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਸਬੰਧ ਵਿੱਚ ਇੱਕ ਟਵੀਟ ਵੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਕਿ ਚੀਨ ਨੇ ਲਗਾਤਾਰ ਗਲਤ ਜਾਣਕਾਰੀ ਫੈਲਾਉਣੀ ਸ਼ੁਰੂ ਕਰ ਦਿੱਤੀ ਹੈ, ਕਿਉਂਕਿ ਉਹ ਜੋ ਬੀਡੇਨ ਨੂੰ ਰਾਸ਼ਟਰਪਤੀ ਜਿਤਾਉਣਾ ਚਾਹੁੰਦਾ ਹੈ, ਤਾਂ ਜੋ ਚੀਨ ਇੱਕ ਵਾਰ ਫਿਰ ਅਮਰੀਕਾ ਨੂੰ ਬਰਬਾਦ ਕਰ ਸਕੇ। ਉਨ੍ਹਾਂ ਅੱਗੇ ਲਿਖਿਆ ਕਿ ਉਹ ਲੰਬੇ ਸਮੇਂ ਤੋਂ ਅਜਿਹਾ ਕਰ ਰਿਹਾ ਹੈ, ਪਰ ਜਦੋਂ ਤੋਂ ਮੈਂ ਆਇਆ ਹਾਂ ਉਹ ਅਜਿਹਾ ਕਰਨ ਵਿੱਚ ਅਸਫਲ ਰਿਹਾ ਹੈ।

ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ ਇਸ ਸਾਲ ਨਵੰਬਰ ਵਿੱਚ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ, ਅਜਿਹੇ ਵਿੱਚ ਉਸ ਲਈ ਪਹਿਲਾਂ ਹੀ ਪ੍ਰਚਾਰ ਸ਼ੁਰੂ ਹੋ ਗਿਆ ਹੈ । ਡੋਨਾਲਡ ਟਰੰਪ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਅਮਰੀਕਾ ਫਸਟ ਦਾ ਝੰਡਾ ਬੁਲੰਦ ਕਰ ਰਹੇ ਹਨ ਅਤੇ ਚੀਨ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਲਈ ਜ਼ਿੰਮੇਵਾਰ ਠਹਿਰਾ ਰਹੇ ਹਨ ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਚੀਨ ਨੂੰ ਡੋਨਾਲਡ ਟਰੰਪ ਵੱਲੋਂ ਲਗਾਤਾਰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ,ਜਿੱਥੇ ਉਨ੍ਹਾਂ ਨੇ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਲਈ ਚੀਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਕਿਹਾ ਕਿ ਉਹ ਫਿਲਹਾਲ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਗੱਲ ਨਹੀਂ ਕਰਨਗੇ । ਇੰਨਾ ਹੀ ਨਹੀਂ, ਅਮਰੀਕੀ ਰਾਸ਼ਟਰਪਤੀ ਨੇ ਧਮਕੀ ਦਿੱਤੀ ਸੀ ਕਿ ਜੇ ਲੋੜ ਪਈ ਅਤੇ ਸਥਿਤੀ ਹੋਰ ਵਿਗੜ ਗਈ ਤਾਂ ਉਹ ਚੀਨ ਨਾਲ ਸਬੰਧ ਵੀ ਤੋੜ ਸਕਦੇ ਹਨ।

Related posts

ਪਾਕਿਸਤਾਨ 75 ਸਾਲਾਂ ਤੋਂ ਭਿਖਾਰੀਆਂ ਵਾਂਗੂੰ ਮੰਗ ਰਿਹੈ, ਦੋਸਤ ਦੇਸ਼ ਸਾਡੀ ਮਦਦ ਕਰਦੇ ਥੱਕ ਗਏ : ਸ਼ਾਹਬਾਜ਼

On Punjab

Nuclear War: ਪਰਮਾਣੂ ਯੁੱਧ ਵਿੱਚ ਸਭ ਤੋਂ ਪਹਿਲਾਂ ਕਿਹੜਾ ਸ਼ਹਿਰ ਹੋਵੇਗਾ ਤਬਾਹ? ਖੁਫੀਆ ਦਸਤਾਵੇਜ਼ਾਂ ‘ਚ ਖੁਲਾਸਾ

On Punjab

ਹੁਣ ਮੋਦੀ ਸਰਕਾਰ ਦਾ ਡ੍ਰਾਈਵਿੰਗ ਲਾਈਸੈਂਸ ਬਾਰੇ ਵੱਡਾ ਫੈਸਲਾ

On Punjab