65.84 F
New York, US
April 25, 2024
PreetNama
ਰਾਜਨੀਤੀ/Politics

ਨਵਜੋਤ ਸਿੰਘ ਸਿੱਧੂ ਨੂੰ ਮਿਲੀ ਪਾਕਿਸਤਾਨ ਜਾਣ ਦੀ ਮਨਜ਼ੂਰੀ !

Former Punjab Congress minister and cricketer Navjot Singh Sidhu has been allowed to go to Pakistan by the Indian External Affairs Ministry ਨਵੀਂ ਦਿੱਲੀ, ਭਾਰਤੀ ਵਿਦੇਸ਼ ਮੰਤਰਾਲਾ ਵਲੋਂ ਆਖਰਕਾਰ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਤੇ ਕ੍ਰਿਕੇਟਰ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਨਵਜੋਤ ਸਿੰਘ ਸਿੱਧੂ ਨੂੰ ਮਿਲੀ ਮਨਜ਼ੂਰੀ ਦੀਆਂ ਖਬਰਾਂ ਦੀ ਹਲਾਂਕਿ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋ ਸਕੀ ਹੈ ਪਰ ਇਸ ਸੰਬੰਧੀ ਇਕ ਖਬਰ ਏਜੰਸੀ ਏ. ਐੱਨ. ਆਈ. ਨੇ ਸੂਤਰਾਂ ਦੇ ਹਵਾਲੇ ਨਾਲ ਟਵ੍ਹਿਟ ਕੀਤਾ ਹੈ। ਇਸ ਟਵ੍ਹਿਟ ਰਾਹੀਂ ਖਬਰ ਏਜੰਸੀ ਨੇ ਸੂਤਰਾਂ ਰਾਹੀਂ ਦਾਅਵਾ ਕੀਤਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲ ਗਈ ਹੈ। ਨਾਲ ਹੀ ਖਬਰ ਏਜੰਸੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਸਿਆਸੀ ਕਲੀਅਰੈਂਸ ਮਿਲ ਗਈ ਹੈ ਉਹ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾ ਸਕਣਗੇ।ਇਥੇ ਇਹ ਵੀ ਦੱਸ ਦਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਵਿਚ ਹੋਣ ਵਾਲੇ ਕਰਤਾਰਪੁਰ ਕਾਰੀਡੋਰ ਦੇ ਉਦਘਾਟਨ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਗਿਆ ਸੀ। ਜਿਸ ਪਿੱਛੋਂ ਨਵਜੋਤ ਸਿੰਘ ਸਿੱਧੂ ਨੇ ਸੱਦੇ ਨੂੰ ਪ੍ਰਵਾਨ ਕਰਦੇ ਹੋਏ ਪਾਕਿਸਤਾਨ ਜਾਣ ਲਈ ਵਿਦੇਸ਼ ਮੰਤਰਾਲਾ ਨੂੰ ਚਿੱਠੀ ਲਿਖੀ ਸੀ ਪਰ ਵਿਦੇਸ਼ ਮੰਤਰਾਲਾ ਵਲੋਂ ਚਿੱਠੀ ਦਾ ਕੋਈ ਜਵਾਬ ਨਾ ਮਿਲਣ ਉਤੇ ਸਿੱਧੂ ਨੇ ਕੁਲ ਤਿੰਨ ਵਾਰ ਵਿਦੇਸ਼ ਮੰਤਰਾਲਾ ਨੂੰ ਚਿੱਠੀ ਭੇਜੀ।ਤੀਜੀ ਚਿੱਠੀ ਅੱਜ ਹੀ ਉਨ੍ਹਾਂ ਵਲੋਂ ਵਿਦੇਸ਼ ਮੰਤਰਾਲਾ ਨੂੰ ਲਿਖੀ ਗਈ ਸੀ, ਜਿਸ ਰਾਹੀਂ ਸਿੱਧੂ ਨੇ ਲਿਖਿਆ ਸੀ ਕਿ ਉਹ ਵਾਰ-ਵਾਰ ਯਾਦ ਕਰਵਾਉਣ ‘ਤੇ ਵੀ ਉਨ੍ਹਾਂ ਨੂੰ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਰੋਹ ਸਬੰਧੀ ਪਾਕਿਸਤਾਨ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਜੇਕਰ ਸਰਕਾਰ ਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਪਾਕਿਸਤਾਨ ਜਾਣ ਨਾਲ ਕੋਈ ਪਰੇਸ਼ਾਨੀ ਖੜ੍ਹੀ ਹੋ ਸਕਦੀ ਹੈ ਤਾਂ ਉਹ ਦੇਸ਼ ਦਾ ਕਾਨੂੰਨ ਮੰਨਣ ਵਾਲੇ ਨਾਗਰਿਕ ਵਜੋਂ ਪਾਕਿਸਤਾਨ ਨਹੀਂ ਜਾਣਗੇ ਪਰ ਜੇਕਰ ਸਰਕਾਰ ਨੇ ਉਨ੍ਹਾਂ ਦੀ ਲਿਖੀ ਤੀਜੀ ਚਿੱਠੀ ਦਾ ਵੀ ਕੋਈ ਜਵਾਬ ਨਹੀਂ ਦਿੱਤਾ ਤਾਂ ਉਹ ਵੀ ਹਜ਼ਾਰਾਂ ਸਿੱਖ ਸ਼ਰਧਾਲੂਆਂ ਦੀ ਤਰ੍ਹਾਂ ਕਾਨੂੰਨੀ ਵੀਜ਼ੇ ਦੇ ਆਧਾਰ ‘ਤੇ ਪਾਕਿਸਤਾਨ ਚਲੇ ਜਾਣਗੇ।

Related posts

ਕੇਅਰਨ ਐਨਰਜੀ ਵਿਵਾਦ : ਫਰਾਂਸ ਦੀ ਅਦਾਲਤ ਨੇ ਭਾਰਤ ਸਰਕਾਰ ਦੀਆਂ 20 ਜਾਇਦਾਦਾਂ ਨੂੰ ਜ਼ਬਤ ਕਰਨ ਦਾ ਦਿੱਤਾ ਆਦੇਸ਼

On Punjab

ਅਮਰੀਕਾ ‘ਚ ਨਵਾਂ ਬੈਂਕਿੰਗ ਸੰਕਟ, ਸਿਲੀਕਾਨ ਵੈਲੀ ਬੈਂਕ ਨੂੰ ਲੱਗਿਆ ਤਾਲਾ, ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ ‘ਚ ਮੱਚੀ ਹਲਚਲ

On Punjab

ਜੰਮੂ-ਕਸ਼ਮੀਰ ਤੇ ਲੱਦਾਖ ਲਈ ਮੋਦੀ ਸਰਕਾਰ ਦਾ ਨਵਾਂ ਪੈਂਤੜਾ

On Punjab