PreetNama
ਰਾਜਨੀਤੀ/Politics

ਨਵਜੋਤ ਸਿੱਧੂ ਦੇ ਹੱਕ ‘ਚ ਅੰਮ੍ਰਿਤਾ ਵੜਿੰਗ ਨੇ ਪਾਈ ਪੋਸਟ, ਹੋ ਰਹੇ ਚਾਰੇ ਪਾਸੇ ਚਰਚੇ

ਮੋਗਾ ‘ਚ ਕਾਂਗਰਸ ਦੀ ਕਿਸਾਨਾਂ ਦੇ ਹੱਕ ‘ਚ ਰੈਲੀ ਦੌਰਾਨ ਨਵਜੋਤ ਸਿੱਧੂ ਖੁੱਲ੍ਹ ਕੇ ਗਰਜੇ। ਇੱਥੋਂ ਤੱਕ ਕਿ ਉਨ੍ਹਾਂ ਪੰਜਾਬ ‘ਚ ਹੋ ਰਹੀ ਸਿਆਸਤ ਦੇ ਵੀ ਪੋਤੜੇ ਫਰੋਲ ਕੇ ਰੱਖ ਦਿੱਤੇ। ਅੱਜ ਨਵਜੋਤ ਸਿੰਘ ਸਿੱਧੂ ਦਾ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਦੇ ਚਾਹੁਣ ਵਾਲੇ ਸਿੱਧੂ ਨੂੰ ਸ਼ੁਭਕਾਮਨਾਵਾਂ ਦੇ ਰਹੇ ਹਨ। ਕਾਂਗਰਸ ‘ਚੋਂ ਬਹੁਤ ਸਾਰੇ ਕਰੀਬੀ ਸਿੱਧੂ ਨੂੰ ਵਧਾਈਆਂ ਦੇ ਰਹੇ ਹਨ।

ਇਸ ਲੜੀ ‘ਚ ਗਿੱਦੜਵਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦਾ ਨਾਂ ਵੀ ਸ਼ਾਮਲ ਹੈ। ਅੰਮ੍ਰਿਤਾ ਨੇ ਨਵਜੋਤ ਸਿੱਧੂ ਨੂੰ ਸੋਸ਼ਲ ਮੀਡੀਆ ਜ਼ਰੀਏ ਵਧਾਈ ਦਿੱਤੀ ਹੈ। ਅੰਮ੍ਰਿਤਾ ਵੜਿੰਗ ਵੱਲੋਂ ਖਾਸ ਤਰੀਕੇ ਨਾਲ ਸਿੱਧੂ ਨੂੰ ਦਿੱਤੀ ਇਹ ਵਧਾਈ ਇਸ ਲਈ ਵੀ ਮਾਇਨੇ ਰੱਖਦੀ ਹੈ, ਕਿਉਂਕਿ ਇਸ ਤੋਂ ਕਈ ਤਰ੍ਹਾਂ ਦੇ ਸੰਕੇਤ ਜ਼ਾਹਿਰ ਹੋ ਰਹੇ ਹਨ।

ਅੰਮ੍ਰਿਤਾ ਨੇ ਫੇਸਬੁੱਕ ‘ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ:

ਬੇਹਿੰਮਤੇ ਨੇ ਜਿਹੜੇ ਬਹਿਕੇ ਸ਼ਿਕਵਾ ਕਰਨ ਮੁਕੱਦਰਾਂ ਦਾ

ਉੱਗਣ ਵਾਲੇ Navjot Singh Sidhu ਵਰਗੇ ਉੱਗ ਪੈਂਦੇ ਨੇ ਸੀਨਾ ਪਾੜਕੇ ਪੱਥਰਾਂ ਦਾ

ਮੰਜ਼ਿਲ ਦੇ ਮੱਥੇ ਦੇ ਉੱਤੇ ਤਖਤੀ ਲਗਦੀ ਓਹਨਾ ਦੀ ਜਿਹੜੇ ਘਰੋਂ ਬਣਾਕੇ ਤੁਰਦੇ ਨਕਸ਼ਾ ਆਪਣੇ ਸਫਰਾਂ ਦਾ
ਕਾਂਗਰਸ ਅੰਦਰ ਸਿੱਧੂ ਦਾ ਦਾ ਹਾਲ ਵੀ ਕੁਝ ਅਜਿਹਾ ਹੀ ਹੈ। ਸਿੱਧੂ ਨੂੰ ਕਈ ਵਾਰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਹਰ ਵਾਰ ਸਿੱਧੂ ਉਭਰ ਕੇ ਸਾਹਮਣੇ ਆਏ ਹਨ। ਅਜਿਹੇ ‘ਚ ਅੰਮ੍ਰਿਤਾ ਵੜਿੰਗ ਦੀ ਇਹ ਪੋਸਟ ਕਈ ਕੁਝ ਬਿਆਨ ਕਰ ਰਹੀ ਹੈ। ਦੱਸ ਦਈਏ ਕਿ ਨਵਜੋਤ ਸਿੱਧੂ ਦੇ ਸੁਰ ਬਹੁਤੀ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਜਾਂਦੇ ਰਹੇ ਹਨ। ਤੇ 2019 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਰਾਜਾ ਵੜਿੰਗ ਨਵਜੋਤ ਦੇ ਕਾਫੀ ਨਜ਼ਦੀਕ ਹੋ ਗਏ ਸੀ।

Related posts

ਪੁਲਵਾਮਾ ‘ਚ ਗ੍ਰੇਨੇਡ ਹਮਲਿਆਂ ਦੀ ਫਿਰਾਕ ’ਚ ਸੀ ਅੱਤਵਾਦੀ, ਸੁਰੱਖਿਆ ਬਲਾਂ ਨੇ ਕੀਤਾ ਗ੍ਰਿਫ਼ਤਾਰ; ਮਿਲੇ ਖ਼ਤਰਨਾਕ ਹਥਿਆਰ ਮੰਗਲਵਾਰ ਨੂੰ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਵਿਚ ਸਥਾਨਕ ਅੱਤਵਾਦੀ ਨੂੰ ਗ੍ਰਿਫਤਾਰ ਕਰਕੇ ਗ੍ਰੇਨੇਡ ਹਮਲਿਆਂ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਸ ਅੱਤਵਾਦੀ ਦੇ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਫੜਿਆ ਗਿਆ ਅੱਤਵਾਦੀ ਦਾਨਿਸ਼ ਬਸ਼ੀਰ ਉਰਫ ਮੌਲਵੀ ਹੈ। ਉਹ ਪੁਲਵਾਮਾ ਦੇ ਨਾਲ ਲੱਗਦੇ ਡੰਗਰਪੋਰਾ ਦਾ ਰਹਿਣ ਵਾਲਾ ਹੈ।

On Punjab

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਗੁਹਾਟੀ ਸ਼ਕਤੀਪੀਠ ਕਾਮਾਖਿਆ ਮੰਦਿਰ ਦਾ ਕੀਤਾ ਦੌਰਾ, ਕਈ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

On Punjab

ਇਥੋਂ ਸ਼ਹਿਰ ਲਾਹੌਰ ਹੈ ਦੂਰ ਮੀਆਂ…

On Punjab