PreetNama
ਰਾਜਨੀਤੀ/Politics

ਨਸ਼ੇ ਖ਼ਤਮ ਕਰਨ ਲਈ ਕੈਪਟਨ ਨੇ ਮੰਗਿਆ ਮੋਦੀ ਤੋਂ ਸਾਥ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕੌਮੀ ਨਸ਼ਾ ਨੀਤੀ ਘੜਨ ਦੀ ਅਪੀਲ ਕੀਤੀ ਹੈ। ਕੈਪਟਨ ਨੇ ਮੋਦੀ ਨੂੰ ਚਿੱਠੀ ਲਿਖ ਕੇ ਪੰਜਾਬ ਵਿੱਚ ਨਸ਼ੇ ਦੇ ਖ਼ਾਤਮੇ ਲਈ ਵਿੱਤੀ ਮਦਦ ਦੀ ਮੰਗ ਵੀ ਕੀਤੀ।ਮੁੱਖ ਮੰਤੀ ਨੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨਸ਼ਿਆਂ ‘ਤੇ ਨਕੇਲ ਕੱਸਣ, ਨਸ਼ੇ ਛੁਡਾਉਣ ਤੇ ਰੋਕਥਾਮ ਲਈ ਤਿੰਨ ਧੁਰੀ ਕੌਮੀ ਨੀਤੀ ਦਾ ਨਿਰਮਾਣ ਕਰਨ। ਇਸ ਨੀਤੀ ਨੂੰ ਦੇਸ਼ ਦੇ ਸਾਰੇ ਸੂਬੇ ਮੰਨਣ ਤਾਂ ਜੋ ਰਣਨੀਤਕ ਤੌਰ ‘ਤੇ ਨਸ਼ੇ ਦੀ ਸਮੱਸਿਆ ਨੂੰ ਨਜਿੱਠਿਆ ਜਾ ਸਕੇ ਤੇ ਦੇਸ਼ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ।ਕੈਪਟਨ ਨੇ ਆਪਣੇ ਪੱਤਰ ਵਿੱਚ ਇਹ ਵੀ ਜ਼ਿਕਰ ਕੀਤਾ ਹੈ ਪੰਜਾਬ ਗੁਆਂਢੀ ਦੇਸ਼ ਪਾਕਿਸਤਾਨ ਨਾਲ 553 ਕਿਲੋਮੀਟਰ ਲੰਮੀ ਸਰਹੱਦ ਸਾਂਝੀ ਕਰਦਾ ਹੈ, ਜਿਸ ਕਾਰਨ ਇੱਥੇ ਸੁਰੱਖਿਆ ਤੇ ਨਾਰਕੋ ਅੱਤਵਾਦ ਦੇ ਖ਼ਤਰੇ ਕਾਫੀ ਗੰਭੀਰ ਹਨ। ਇਸ ਦੇ ਨਾਲ ਹੀ ਕੈਪਟਨ ਆਪਣੀ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਦੀ ਜਾਣਕਾਰੀ ਵੀ ਦਿੱਤੀ।

Related posts

ਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀਆਂ ਦੀ ਗਿਣਤੀ ਮੁੜ ਵਧੀ

On Punjab

ਸੰਯੁਕਤ ਕਿਸਾਨ ਮੋਰਚੇ ਨੇ ਕੀਤਾ ਸ਼ਾਂਤਮਈ ਰੋਸ ਪ੍ਰਦਰਸ਼ਨ

On Punjab

Delhi Unlock News : ਦਿੱਲੀ ‘ਚ ਸੋਮਵਾਰ ਤੋਂ ਖੁੱਲ੍ਹਣਗੇ ਰੈਸਟੋਰੈਂਟ ਤੇ ਮਾਲ, ਵੀਕਲੀ ਮਾਰਕੀਟ ਖੁੱਲ੍ਹਣ ਦੀ ਵੀ ਮਿਲੀ ਇਜਾਜ਼ਤ

On Punjab