PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪਟਿਆਲਾ: ਫੂਡ ਸੇਫਟੀ ਦੀ ਟੀਮ ਵੱਲੋਂ 225 ਕਿਲੋਗ੍ਰਾਮ ਸ਼ੱਕੀ ਪਨੀਰ ਜ਼ਬਤ

ਪਟਿਆਲਾ- ਪਟਿਆਲਾ ਵਿੱਚ ਫੂਡ ਸੇਫਟੀ ਟੀਮ ਨੇ ਅੱਜ ਤੜਕਸਾਰ ਖੁਰਾਕੀ ਮਿਲਾਵਟ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਨੇੜਲੇ ਪਿੰਡ ਚੁਤਹਿਰਾ ’ਚ ਇੱਕ ਡੇਅਰੀ ਯੂਨਿਟ ਉੱਤੇ ਰੇਡ ਦੌਰਾਨ 225 ਕਿਲੋਗ੍ਰਾਮ ਸ਼ੱਕੀ ਪਨੀਰ ਜ਼ਬਤ ਕੀਤਾ ਗਿਆ। ਜ਼ਿਲ੍ਹਾ ਹੈਲਥ ਅਫ਼ਸਰ ਅਤੇ ਫੂਡ ਸੇਫਟੀ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ’ਚ ਭੋਜਨ ਸਮੱਗਰੀ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਨਿਰੀਖਣ ਕਰਨ ਤੇ ਨਮੂਨੇ ਲੈਣ ਦੀ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਫੂਡ ਸੇਫਟੀ ਟੀਮ ਨੇ ਸਮਾਣਾ ਨੇੜਲੇ ਪਿੰਡ ਚੁਤਹਿਰਾ ਸਥਿਤ ਇੱਕ ਡੇਅਰੀ ਯੂਨਿਟ ’ਤੇ ਰੇਡ ਕੀਤੀ, ਜਿਸ ਵਿੱਚ ਫੂਡ ਸੇਫਟੀ ਅਫਸਰ, ਪਟਿਆਲਾ ਜਸਵਿੰਦਰ ਸਿੰਘ ਅਤੇ ਗੌਰਵ ਕੁਮਾਰ ਸ਼ਾਮਲ ਸਨ। ਇਸ ਦੌਰਾਨ ਪਨੀਰ, ਦਹੀਂ ਅਤੇ ਸਕਿਮਡ ਮਿਲਕ ਪਾਊਡਰ ਦੇ ਤਿੰਨ ਨਮੂਨੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਅਧੀਨ ਲਏ ਗਏ। ਨਾਲ ਹੀ 225 ਕਿਲੋਗ੍ਰਾਮ ਸ਼ੱਕੀ ਮਿਲਾਵਟੀ ਪਨੀਰ ਮੌਕੇ ’ਤੇ ਹੀ ਜ਼ਬਤ ਕੀਤਾ ਗਿਆ। ਇਹ ਸਾਰੇ ਨਮੂਨੇ ਰਾਜ ਫੂਡ ਲੈਬੋਰਟਰੀ, ਖਰੜ ਭੇਜੇ ਗਏ ਹਨ। ਜਾਂਚ ਦੀ ਰਿਪੋਰਟ ਆਉਣ ਉਪਰੰਤ ਹੋਰ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਬੀਤੇ ਦਿਨ ਵੀ ਫੂਡ ਸੇਫਟੀ ਟੀਮ ਨੇ ਨਾਭਾ ਅਤੇ ਰਾਜਪੁਰਾ ਸ਼ਹਿਰਾਂ ਵਿੱਚ ਵੀ ਮਠਿਆਈ ਦੀਆਂ ਦੁਕਾਨਾਂ, ਡੇਅਰੀਆਂ ਅਤੇ ਕਰਿਆਨੇ ਦੀਆਂ ਦੁਕਾਨਾਂ ਦੀ ਜਾਂਚ ਕਰਕੇ ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਲਏ ਸਨ। ਨਾਭਾ ਤੋਂ ਖੋਆ ਆਧਾਰਿਤ ਮਠਿਆਈਆਂ ਅਤੇ ਮਸਾਲਿਆਂ ਦੇ 7 ਨਮੂਨੇ ਤੇ ਰਾਜਪੁਰਾ ਤੋਂ ਖੋਏ ਤੇ ਮਸਾਲਿਆਂ ਦੇ 4 ਨਮੂਨੇ ਲਏ ਗਏ ਸਨ। ਇਹ ਸਾਰੇ ਨਮੂਨੇ ਲੈਬ ਟੈਸਟ ਲਈ ਭੇਜੇ ਗਏ ਹਨ। ਜਾਂਚ ਨਤੀਜਿਆਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Related posts

ਅਮਰੀਕੀ ਵੀਜ਼ਾ ਸਖਤੀ ਦਾ ਭਾਰਤੀਆਂ ਨੂੰ ਸਭ ਤੋਂ ਵੱਡਾ ਨੁਕਸਾਨ, ਵਿਦੇਸ਼ ਜਾਣ ਦੇ ਸੁਫਨੇ ਚਕਨਾਚੂਰ

On Punjab

ਐਂਟਨੀ ਬਲਿੰਕੇਨ ਹੋਣਗੇ ਅਮਰੀਕਾ ਦੇ ਨਵੇਂ ਵਿਦੇਸ਼ ਮੰਤਰੀ, ਜੋਅ ਬਾਇਡੇਨ ਨੇ ਕੀਤਾ ਐਲਾਨ

On Punjab

ਪੰਜਾਬੀ 

Pritpal Kaur