PreetNama
ਖਬਰਾਂ/News

ਪਤਨੀ ਦੀ ਬਿਮਾਰੀ ਤੋਂ ਪਰੇਸ਼ਾਨ ਹੋ ਕੇ ਪਤੀ ਨੇ ਚੁਕਿਅਾ ਇਹ ਕਦਮ

ਹੁਸ਼ਿਆਰਪੁਰ : ਐਤਵਾਰ ਸਵੇਰੇ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਤੋਂ ਕਰੀਬ ਅੱਧਾ ਕਿਲੋਮੀਟਰ ਦੂਰ ਰੇਲਵੇ ਫਾਟਕ ‘ਤੇ ਇਕ ਵਿਅਕਤੀ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮਨੋਹਰ ਲਾਲ (46) ਪੁੱਤਰ ਬੀਰੂ ਰਾਮ ਵਾਸੀ ਪਿੰਡ ਮਾਂਜੀ ਵਜੋਂ ਹੋਈ ਹੈ। ਸੂਚਨਾ ਮਿਲਣ ‘ਤੇ ਪੁੱਜੇ ਮਿ੍ਰਤਕ ਦੇ ਭਰਾ ਬਲਕਾਰ ਸਿੰਘ ਨੇ ਦੱਸਿਆ ਕਿ ਮਨੋਹਰ ਲਾਲ ਮਜ਼ਦੂਰੀ ਕਰਦਾ ਸੀ ਤੇ ਉਸ ਦੀ ਪਤਨੀ ਪਿਛਲੇ ਕਈ ਸਾਲਾਂ ਤੋਂ ਬਿਮਾਰ ਹੈ, ਜਿਸ ਕਾਰਨ ਮਨੋਹਰ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਐਤਵਾਰ ਨੂੰ ਖ਼ੁਦਕੁਸ਼ੀ ਕਰ ਲਈ। ਬਲਕਾਰ ਨੇ ਦੱਸਿਆ ਕਿ ਮਨੋਹਰ ਲਾਲ ਦੇ ਦੋ ਲੜਕੀਆਂ ਤੇ ਇਕ ਲੜਕਾ ਹੈ। ਮੌਕੇ ‘ਤੇ ਪੁੱਜੇ ਜੀਆਰਪੀ ਚੌਕੀ ਇੰਚਾਰਜ ਏਐੱਸਆਈ ਹਰਦੀਪ ਸਿੰਘ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਭੇਜ ਦਿੱਤਾ ਹੈ।

Related posts

ਜੰਤਰ-ਮੰਤਰ ‘ਤੇ ਡਟੇ ਭਲਵਾਨਾਂ ਨੂੰ ਮਿਲੇ ਨਵਜੋਤ ਸਿੱਧੂ, ਬੋਲੇ, ਪੋਕਸੋ ਐਕਟ ਤਹਿਤ ਕੇਸ ਗੈਰ-ਜ਼ਮਾਨਤੀ ਤਾਂ ਫਿਰ ਗ੍ਰਿਫ਼ਤਾਰੀ ਕਿਉਂ ਨਹੀਂ ਹੋਈ…

On Punjab

ਰਾਜਸਥਾਨ ਤੋਂ ਆਏ ਲੜਕੀ ਨੂੰ ਅਗਵਾ ਕਰਕੇ ਹੋਏ ਫ਼ਰਾਰ, ਹੰਗਾਮੇ ਦੌਰਾਨ ਪੰਜ ਬੱਚੇ ਜ਼ਖ਼ਮੀ

On Punjab

ਬਰਤਾਨੀਆ: ਲੇਬਰ ਪਾਰਟੀ ਨੂੰ 14 ਸਾਲਾਂ ਬਾਅਦ ਬਹੁਮਤ ਮਿਲਿਆ; 650 ਵਿੱਚੋਂ 341 ਸੀਟਾਂ ਜਿੱਤੀਆਂ

On Punjab