Pakistani Court Musharraf Relief ਪਾਕਿਸਤਾਨ ਦੇ ਸਾਬਕਾ ਫੌਜੀ ਤਾਨਾਸ਼ਾਹ ਪਰਵੇਜ਼ ਮੁਸ਼ੱਰਫ਼ ਨੂੰ ਵੱਡੀ ਰਾਹਤ ਮਿਲੀ ਹੈ| ਦਰਸਅਲ, ਲਾਹੌਰ ਹਾਈਕੋਰਟ ਨੇ ਉਸ ਦੀ ਮੌਤ ਦੀ ਸਜ਼ਾ ਨੂੰ ਰੱਦ ਕਰ ਦਿੱਤਾ ਹੈ| ਲਾਹੌਰ ਹਾਈ ਕੋਰਟ ਨੇ ਇਹ ਫੈਸਲਾ ਮੁਸ਼ੱਰਫ਼ ਵਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਤੋਂ ਬਾਅਦ ਕੀਤਾ ਹੈ| ਅਦਾਲਤ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਮੁਸ਼ੱਰਫ਼ ਦੇ ਖਿਲਾਫ ਦੇਸ਼ਧ੍ਰੋਹ ਦਾ ਮੁਕੱਦਮਾ ਕਾਨੂੰਨ ਮੁਤਾਬਕ ਨਹੀਂ ਚਲਾਇਆ ਗਿਆ| ਹਾਈ ਕੋਰਟ ਨੇ ਬੈੱਚ ਨੇ ਮੁਸ਼ੱਰਫ਼ ਖਿਲਾਫ ਦੇਸ਼ਧ੍ਰੋਹ ਦੇ ਕੇਸ ਨੂੰ ਗੈਰਸੰਵਿਧਾਨਕ ਕਰਾਰ ਦਿੱਤਾ ਹੈ| ਮੁਸ਼ੱਰਫ਼ ਨੂੰ ਇਸ ਮਾਮਲੇ ਵਿੱਚ ਵਿਸ਼ੇਸ਼ ਅਦਾਲਤ ਨੇ 17 ਦਸੰਬਰ ਨੂੰ 74 ਵਰ੍ਹਿਆਂ ਦੇ ਸੇਵਾਮੁਕਤ ਜਨਰਲ ਨੂੰ ਮੌਤ ਦੀ ਸਜ਼ਾ ਸੁਣਾਈ ਸੀ|
ਦੱਸ ਦੇਈਏ ਪਰਵੇਜ਼ ਮੁਸ਼ੱਰਫ਼ ਨੇ ਆਪਣੀ ਪਟੀਸ਼ਨ ਵਿੱਚ ਲਾਹੌਰ ਹਾਈਕੋਰਟ ਨੂੰ ਬੇਨਤੀ ਕੀਤੀ ਸੀ ਕਿ ਸੰਵਿਧਾਨ ਦੇ ਕਾਨੂੰਨਾਂ ਦੇ ਖਿਲਾਫ ਹੋਣ ਦੇ ਕਾਰਨ ਵਿਸ਼ੇਸ਼ ਅਦਾਲਤ ਦੇ ਫੈਸਲੇ ਨੂੰ ਰੱਦ ਕਰੇ ਅਤੇ ਗੈਰ ਅਤੇ ਅਸੰਵਿਧਾਨਕ ਕਰਾਰ ਦੇਵੇ| ਜਸਟਿਸ ਸਈਦ ਮਜ਼ਹਰ ਅਲ ਅਕਬਰ ਨਕਵੀ, ਜਸਟਿਸ ਮੁਹੱਮਦ ਅਮੀਰ ਭੱਟੀ ਅਤੇ ਜਸਟਿਸ ਮਸੂਦ ਜਹਾਂਗੀਰ ਨੇ ਪਰਵੇਜ਼ ਮੁਸ਼ੱਰਫ਼ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ| ਉਥੇ ਹੀ ਹਾਈ ਕੋਰਟ ਦੇ ਇਸ ਬੈੱਚ ਨੇ ਮੁਸ਼ੱਰਫ਼ ਖਿਲਾਫ ਦੇਸ਼ਧ੍ਰੋਹ ਦੇ ਕੇਸ ਨੂੰ ਗੈਰਸੰਵਿਧਾਨਕ ਕਰਾਰ ਦਿੱਤਾ| ਹਾਲਾਂਕਿ ਮੁਸ਼ੱਰਫ਼ ਇਸ ਸਮੇਂ ਦੁਬਈ ਵਿੱਚ ਹਨ|