ਨਵੀਂ ਦਿੱਲੀ: ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦੇ ਕਾਰਜਕਾਲ ਨੂੰ ਤਿੰਨ ਸਾਲਾਂ ਲਈ ਵਧਾ ਦਿੱਤਾ ਹੈ। ਸੋਮਵਾਰ ਨੂੰ ਪਾਕਿਸਤਾਨ ਦੇ ਪ੍ਰਧਾਨਮੰਤਰੀ ਦਫ਼ਤਰ ਨੇ ਬਿਆਨ ਜਾਰੀ ਕਰਦਿਆਂ ਇਹ ਜਾਣਕਾਰੀ ਦਿੱਤੀ। ਕਿਹਾ ਗਿਆ ਹੈ ਕਿ ਇਹ ਫੈਸਲਾ ਖੇਤਰ ਦੀ ਸੁਰੱਖਿਆ ਸਥਿਤੀ ਨੂੰ ਵੇਖਦਿਆਂ ਲਿਆ ਗਿਆ ਹੈ। ਹੁਣ ਬਾਜਵਾ 2022 ਤਕ ਇਸ ਅਹੁਦੇ ‘ਤੇ ਬਣੇ ਰਹਿਣਗੇ।ਬਾਜਵਾ ਨੂੰ ਨਵਾਜ਼ ਸ਼ਰੀਫ ਸਰਕਾਰ ਦੇ ਕਾਰਜਕਾਲ ਦੌਰਾਨ 29 ਨਵੰਬਰ 2016 ਨੂੰ ਫੌਜ ਮੁਖੀ ਨਿਯੁਕਤ ਕੀਤਾ ਗਿਆ ਸੀ। ਬਾਜਵਾ ਕੋਲ ਕਸ਼ਮੀਰ ਤੇ ਦੇਸ਼ ਦੇ ਉੱਤਰੀ ਖੇਤਰਾਂ ਦੇ ਮੁੱਦਿਆਂ ਨਾਲ ਨਜਿੱਠਣ ਦਾ ਵਿਸ਼ੇਸ਼ ਤਜ਼ਰਬਾ ਹੈ। ਇਹੀ ਕਾਰਨ ਹੈ ਕਿ ਇਮਰਾਨ ਖਾਨ ਨੇ ਵੀ ਬਾਜਵਾ ਦਾ ਕਾਰਜਕਾਲ ਵਧਾ ਦਿੱਤਾ ਹੈ।