PreetNama
ਖਬਰਾਂ/News ਖਾਸ-ਖਬਰਾਂ/Important News

ਪੁਲਵਾਮਾ ਹਮਲੇ ਦਾ ਮਾਸਟਰ ਮਾਈਂਡ ਮਸੂਦ ਅਜ਼ਹਰ ਕੌਮਾਂਤਰੀ ਅੱਤਵਾਦੀ ਐਲਾਨਿਆ

ਜੈਸ਼-ਏ-ਮੁਹੰਮਦ ਦੇ ਚੀਫ਼ ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਵੱਲੋਂ ਆਲਮੀ ਅੱਤਵਾਦੀ ਐਲਾਨ ਦਿੱਤਾ ਗਿਆ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰਾ ਸਈਅਦ ਅਕਬਰੂਦੀਨ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ।

ਮਸੂਦ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ‘ਤੇ ਸਾਰੇ ਲੋਕਾਂ ਨੇ ਇੱਕਜੁੱਟ ਹੋ ਕੇ ਫੈਸਲਾ ਲਿਆ। ਚੀਨ ਨੇ ਵੀ ਮੰਗਲਵਾਰ ਨੂੰ ਇਸ ਗੱਲ ਦੇ ਸੰਕੇਤ ਦਿੱਤੇ ਸੀ ਕਿ ਇਸ ਵਾਰ ਉਹ ਇਸ ਮਸਲੇ ‘ਤੇ ਕੋਈ ਅੜਿੱਕਾ ਨਹੀਂ ਪਾਏਗਾ।ਦੱਸ ਦੇਈਏ ਭਾਰਤ ਵਿੱਚ ਹੋਏ ਕਈ ਵੱਡੇ ਹਮਲਿਆਂ ਵਿੱਚ ਮਸੂਦ ਅਜ਼ਹਰ ਦਾ ਹੱਥ ਸੀ। ਜੰਮੂ-ਕਸ਼ਮੀਰ ਦੇ ਪੁਲਵਾਮਾ ਹਮਲੇ ਵਿੱਚ ਵੀ ਉਸ ਦਾ ਹੱਥ ਸੀ। ਇਸ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ।

 

Related posts

ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ

Preet Nama usa

ਵਿਦੇਸ਼ ਮੰਤਰੀ ਤੋਂ ਜਾਣੋ ਪੀਐੱਮ ਮੋਦੀ ਨੇ ਕਿਉਂ ਨਹੀਂ ਕੀਤਾ RCEP ਸਮਝੌਤਾ

On Punjab

ਜੰਗ ਦਾ ਖਤਰਾ! ਸਾਊਦੀ ਅਰਬ ਦੇ ਤੇਲ ਟੈਂਕਰਾਂ ‘ਤੇ ਹਮਲਾ

On Punjab
%d bloggers like this: