PreetNama
ਖਬਰਾਂ/News

ਪੁਲਵਾਮਾ ਹਮਲੇ ਬਾਰੇ ਸਿੱਧੂ ਮਗਰੋਂ ਖਹਿਰਾ ਨੇ ਛੇੜਿਆ ਵਿਵਾਦ

ਚੰਡੀਗੜ੍ਹ: ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ‘ਤੇ ਪੁਲਵਾਮਾ ਵਿੱਚ ਹੋਏ ਦਹਿਸ਼ਤੀ ਹਮਲੇ ਮਗਰੋਂ ਸਿਆਸਤਦਾਨਾਂ ਦੀ ਬਿਆਨਬਾਜ਼ੀ ਵੀ ਲਗਾਤਾਰ ਸਾਹਮਣੇ ਆ ਰਹੀ ਹੈ। ਇਸੇ ਬਿਆਨਬਾਜ਼ੀ ਕਰਕੇ ਪਹਿਲਾਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਦਾ ਵਿਰੋਧ ਹੋ ਰਿਹਾ ਹੈ, ਪਰ ਹੁਣ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦਾ ਵੀ ਵਿਵਾਦਤ ਬਿਆਨ ਸਾਹਮਣੇ ਆਇਆ ਹੈ।

ਖਹਿਰਾ ਨੇ ਕਿਹਾ ਹੈ ਕਿ ਤਾੜੀ ਕਦੇ ਵੀ ਇੱਕ ਹੱਥ ਨਾਲ ਨਹੀਂ ਵੱਜਦੀ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਤਾਇਨਾਤ ਫ਼ੌਜ ਤੇ ਸੀਆਰਪੀਐਫ ਜਵਾਨਾਂ ‘ਤੇ ਸਥਾਨਕ ਔਰਤਾਂ ਦਾ ਸ਼ੋਸ਼ਣ ਕਰਨ ਦੇ ਇਲਜ਼ਾਮ ਵੀ ਲੱਗਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਫ਼ੌਜ ਤੇ ਨੀਮ ਫ਼ੌਜੀ ਦਸਤਿਆਂ ਨੂੰ ਉੱਥੇ ਲਾਇਆ ਹੈ, ਜੋ ਸਥਾਨਕ ਲੋਕਾਂ ‘ਤੇ ਜ਼ੁਲਮ ਢਾਹੁੰਦੇ ਹਨ।

ਸੁਖਪਾਲ ਖਹਿਰਾ ਨੇ ਕਿਹਾ ਕਿ ਜੰਮੂ ਤੇ ਕਸ਼ਮੀਰ ਵਿੱਚ ਫ਼ੌਜ ਹੱਥੋਂ ਮਨੁੱਖੀ ਅਧਿਕਾਰ ਦੀ ਉਲੰਘਣਾ ਹੁੰਦੀ ਰਹਿੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਵੀ ਫ਼ੌਜ ‘ਤੇ ਫਰਜ਼ੀ ਮੁਕਾਬਲਿਆਂ ਵਿੱਚ ਨੌਜਵਾਨਾਂ ਨੂੰ ਮਾਰਨ ਦਾ ਦੋਸ਼ ਲੱਗਦਾ ਰਿਹਾ ਹੈ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਆਪਣੇ ਬਿਆਨਾਂ ਕਰਕੇ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਹੇ ਹਨ ਤੇ ਹੁਣ ਖਹਿਰਾ ਨੇ ਫ਼ੌਜ ਬਾਰੇ ਵਿਵਾਦਤ ਸ਼ਬਦ ਕਹੇ ਹਨ।

Related posts

ਭਗਤ ਸਿੰਘ ਦੀ ਦ੍ਰਿਸ਼ਟੀ ਵਾਲਾ ਪਫਲੈਟ ਨੌਜਵਾਨਾਂ ਨੂੰ ਪੜ੍ਹਨ ਦੀ ਲੋੜ :-ਢਾਬਾਂ

Preet Nama usa

ਜੇ ਐੱਨ ਯੂ ਦੇ ਹੱਕ ਅਤੇ ਗੁੰਡਾਗਰਦੀ ਦੇ ਖਿਲਾਫ ਏਆਈਐਸਐਫ ਵੱਲੋਂ ਰੋਸ ਪ੍ਰਦਰਸ਼ਨ

Preet Nama usa

ਗੱਟੀ ਰਾਜੋ ਕੇ ਸਕੂਲ ‘ਚ ਲਗਾਈ ਵਿਸ਼ਾਲ ਪੁਸਤਕ ਪ੍ਰਦਰਸ਼ਨੀ

Preet Nama usa
%d bloggers like this: