77.54 F
New York, US
July 20, 2025
PreetNama
ਖਾਸ-ਖਬਰਾਂ/Important News

ਪੁਲਵਾਮਾ ਹਮਲੇ ਮਗਰੋਂ ਦੇਸ਼ ‘ਚ ਕਸ਼ਮੀਰੀ ਵਿਦਿਆਰਥੀ ਨਿਸ਼ਾਨ ‘ਤੇ, ਕੈਪਟਨ ਨੇ ਜਾਰੀ ਕੀਤੇ ਖਾਸ ਨਿਰਦੇਸ਼

ਚੰਡੀਗੜ੍ਹ: ਬੀਤੇ ਵੀਰਵਾਰ ਨੂੰ ਕਸ਼ਮੀਰ ਦੇ ਪੁਲਵਾਮਾ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ ‘ਤੇ ਹੋਏ ਦਹਿਸ਼ਤੀ ਹਮਲੇ ਮਗਰੋਂ ਕਸ਼ਮੀਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 40 ਜਵਾਨਾਂ ਦੇ ਆਤਮਘਾਤੀ ਬੰਬ ਧਮਾਕੇ ‘ਚ ਮਾਰੇ ਜਾਣ ਮਗਰੋਂ ਦੇਸ਼ ਵਿੱਚ ਕਈ ਥਾਵਾਂ ‘ਤੇ ਕਸ਼ਮੀਰੀ ਵਿਦਿਆਰਥੀਆਂ ਖ਼ਿਲਾਫ਼ ਲੋਕਾਂ ‘ਚ ਕਾਫੀ ਰੋਹ ਹੈ। ਇਸ ਕਰਕੇ ਵਿਦਿਆਰਥੀ ਆਪਣੀ ਸੁਰੱਖਿਆ ਸਬੰਧੀ ਚਿੰਤਤ ਹਨ।

ਦੇਹਰਾਦੂਨ, ਅੰਬਾਲਾ ਤੇ ਬੰਗਲੌਰ ਵਿੱਚ ਰਹਿੰਦੇ ਕਸ਼ਮੀਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਕਾਨ ਮਾਲਕਾਂ ਨੇ ਘਰ ਛੱਡ ਦੇਣ ਲਈ ਆਖ ਦਿੱਤਾ ਹੈ। ਇਸ ਨਾਲ ਉਨ੍ਹਾਂ ਅੰਦਰ ਤੌਖ਼ਲੇ ਵਧ ਰਹੇ ਹਨ। ਦਿੱਲੀ ਦੀ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀ ਸ਼ੇਹਲਾ ਰਾਸ਼ਿਦ ਮੁਤਾਬਕ ਪੂਰੇ ਦੇਸ਼ ਵਿੱਚ ਭੀੜ ਕਸ਼ਮੀਰੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ ਜਾ ਰਹੀਆਂ ਹਨ ਤੇ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ਧਮਕੀਆਂ ਤਕ ਦਿੱਤੀਆਂ ਜਾ ਰਹੀਆਂ ਹਨ। ਰਾਸ਼ਿਦ ਨੇ ਦੱਸਿਆ ਕਿ ਕਸ਼ਮੀਰੀ ਵਿਦਿਆਰਥੀਆਂ ਨੂੰ ਭੀੜ ਵੱਲੋਂ ਕੁੱਟ-ਕੁੱਟ ਮਾਰ ਦਿੱਤੇ ਜਾਣ ਦੀ ਚਿੰਤਾ ਹੋ ਰਹੀ ਹੈ।
ਅਜਿਹੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੁਲਿਸ ਨੂੰ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਕੈਪਟਨ ਨੇ ਦੱਸਿਆ ਕਿ ਪੰਜਾਬ ਵਿੱਚ ਰਹਿੰਦੇ 4,000 ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇਗੀ।
ਕੁਝ ਇਸੇ ਤਰ੍ਹਾਂ ਦਾ ਸੁਨੇਹਾ ਦਿੱਲੀ ਦੇ ਪੁਲਿਸ ਕਮਿਸ਼ਨਰ ਤੇ ਦਿੱਲੀ ਦੇ ਮੰਤਰੀ ਨੇ ਵੀ ਜਾਰੀ ਕੀਤਾ ਹੈ। ਇਹ ਸੂਚਨਾਵਾਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਬੀਤੇ ਦਿਨ ਹੋਈ ਸਰਬ ਪਾਰਟੀ ਬੈਠਕ ਵਿੱਚ ਨੇਤਾਵਾਂ ਨੂੰ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਦਾ ਭਰੋਸਾ ਦੇਣ ਮਗਰੋਂ ਜਾਰੀ ਕੀਤੀਆਂ ਗਈਆਂ ਹਨ।

Related posts

ਭਾਰਤ ਨੇ ਪਾਕਿਸਤਾਨ ਦੇ ਕਈ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ; ਫੌਜ ਨੇ ਦਿੱਤਾ ਸਖ਼ਤ ਜਵਾਬ

On Punjab

ਸ਼ੇਅਰ ਬਜ਼ਾਰ: ਲਗਾਤਾਰ ਦੂਜੇ ਦਿਨ ਰਹੀ ਤੇਜ਼ੀ, ਸੈਂਸੈਕਸ 362 ਅੰਕ ਚੜ੍ਹਿਆ

On Punjab

:ਅਯੁੱਧਿਆ ਦੇ ਨਾਲ-ਨਾਲ ਅਬੂ ਧਾਬੀ ‘ਚ ਵੀ ਮੰਦਰ ਦੀਆਂ ਤਿਆਰੀਆਂ, 14 ਫਰਵਰੀ ਨੂੰ ਪੀਐਮ ਮੋਦੀ ਕਰਨਗੇ ਉਦਘਾਟਨ

On Punjab