2014 ਬੈਚ ਦੇ ਸੀਨੀਅਰ ਆਈਏਐੱਸ ਅਧਿਕਾਰੀ ਡਾ. ਪ੍ਰੀਤੀ ਯਾਦਵ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਸ਼ੌਕਤ ਅਹਿਮਦ ਪਰੇ ਦੀ ਜਗ੍ਹਾ ਲਈ ਹੈ। ਅਜੇ ਕੁਝ ਮਹੀਨੇ ਪਹਿਲਾਂ ਹੀ ਬਠਿੰਡਾ ਤੋਂ ਬਦਲ ਕੇ ਆਏ ਸ੍ਰੀ ਪਰੇ ਨੂੰ ਮੁੜ ਬਠਿੰਡਾ ਵਿਖੇ ਹੀ ਤਾਇਨਾਤ ਕੀਤਾ ਗਿਆ ਹੈ। ਅਹੁਦਾ ਸੰਭਾਲਦਿਆਂ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ, ‘ਪਟਿਆਲਾ ਜ਼ਿਲ੍ਹਾ ਉਨ੍ਹਾਂ ਲਈ ਨਵਾਂ ਨਹੀਂ ਹੈ ਕਿਉਂਕਿ ਉਹ ਪਹਿਲਾਂ ਵੀ ਇੱਥੇ ਬਤੌਰ ਏਡੀਸੀ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਪਹਿਲਾਂ ਨਵੇਂ ਡਿਪਟੀ ਕਮਿਸ਼ਨਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ ’ਤੇ ਪੰਜਾਬ ਪੁਲੀਸ ਦੀ ਟੁਕੜੀ ਨੇ ‘ਗਾਰਡ ਆਫ਼ ਆਨਰ’ ਪੇਸ਼ ਕਰਕੇ ਸਲਾਮੀ ਦਿੱਤੀ।