83.3 F
New York, US
July 17, 2025
PreetNama
ਖਬਰਾਂ/News

ਪ੍ਰੋਫੈਸਰ ਬਲਜਿੰਦਰ ਕੌਰ ਦਾ ਵਿਆਹ ਫਰਵਰੀ ‘ਚ

ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਤੇ ‘ਆਪ’ ਦੇ ਮਾਝਾ ਜ਼ੋਨ ਦੇ ਯੂਥ ਵਿੰਗ ਪ੍ਰਧਾਨ ਸੁਖਰਾਜ ਸਿੰਘ ਬੱਲ ਦਾ ਵਿਆਹ ਫਰਵਰੀ ਵਿੱਚ ਹੋਏਗਾ। ਇਸ ਬਾਰੇ ਦੋਵਾਂ ਦੇ ਪਰਿਵਾਰ ਵਿਚਾਰ-ਵਟਾਂਦਰਾ ਕਰ ਰਹੇ ਹਨ। ਸੁਖਰਾਜ ਸਿੰਘ ਬੱਲ ਨੇ ਦੱਸਿਆ ਕਿ 16 ਤੋਂ 20 ਫਰਵਰੀ ਵਿਚਾਲੇ ਕੋਈ ਤਰੀਕ ਤੈਅ ਕੀਤੀ ਜਾ ਸਕਦੀ ਹੈ। ਇਸ ਲਈ ਪਰਿਵਾਰਾ ਵੱਲੋਂ ਬਕਾਇਦਾ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦਾ ਛੇਤੀ ਹੀ ਐਲਾਨ ਕਰ ਦਿੱਤਾ ਜਾਵੇਗਾ।

ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਇੰਚਾਰਜ ਰਾਜ ਸਿੰਘ ਬੱਲ ਨੇ ਦੱਸਿਆ ਕਿ ਦੋਵਾਂ ਪਰਿਵਾਰਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਆਈ ਤਰੀਕ ਤੈਅ ਕੀਤੀ ਜਾਵੇਗੀ। ਇਹ ਲਗਪਗ ਤੈਅ ਹੈ ਕਿ ਵਿਆਹ ਫਰਵਰੀ ਦੇ ਮਹੀਨੇ ਵਿੱਚ ਹੋਵੇਗਾ। ਉਨ੍ਹਾਂ ਦੱਸਿਆ ਕਿ ਵਿਆਹ ਵਿੱਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੋਂ ਇਲਾਵਾ ਹੋਰ ਲੀਡਰ ਸ਼ਾਮਲ ਹੋਣਗੇ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੋਵਾਂ ਦੇ ਪਰਿਵਾਰ ਕੇਜਰੀਵਾਲ ਤੋਂ ਸਮਾਂ ਮਿਲਣ ਮਗਰੋਂ ਹੀ ਵਿਆਹ ਦੀ ਤਰੀਕ ਦਾ ਐਲਾਨ ਕਰਨਗੇ। ਆਮ ਆਦਮੀ ਪਾਰਟੀ ਦੇ ਇਹ ਤੀਸਰੇ ਵਿਧਾਇਕ ਹਨ ਜੋ ਵਿਧਾਇਕ ਬਣਨ ਮਗਰੋਂ ਵਿਆਹ ਕਰਵਾਉਣ ਜਾ ਰਹੇ ਹਨ। ਇਸ ਤੋਂ ਪਹਿਲਾਂ ਵਿਧਾਇਕ ਪਿਰਮਿਲ ਸਿੰਘ ਤੇ ਰੁਪਿੰਦਰ ਕੌਰ ਰੂਬੀ ਵਿਆਹ ਕਰਵਾ ਚੁੱਕੇ ਹਨ।

Related posts

ਨਿਗਮ ਚੋਣਾਂ: ਕਾਂਗਰਸ ਤੇ ਭਾਜਪਾ ਗਠਜੋੜ ਬਣਾ ਸਕਦੈ ਮੇਅਰ

On Punjab

ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ

Pritpal Kaur

ਪਟਿਆਲਾ ਪੈਰਾ-ਓਲੰਪਿਕ ’ਚ ਸੋਨ ਤਗ਼ਮਾ ਜਿੱਤ ਕੇ ਪਰਤੇ ਹਰਵਿੰਦਰ ਸਿੰਘ ਦਾ ਨਿੱਘਾ ਸਵਾਗਤ

On Punjab