PreetNama
ਰਾਜਨੀਤੀ/Politics

ਪੰਚਾਇਤੀ ਚੋਣਾਂ ‘ਚ ਕਾਂਗਰਸ ਨੇ ਧੱਕੇਸ਼ਾਹੀ ਕੀਤੀ : ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੰਚਾਇਤ ਚੋਣਾਂ ਵਿਚ ਸ਼ਰੇਆਮ ਕੀਤੀ ਧੱਕੇਸ਼ਾਹੀ ਲੋਕਤੰਤਰ ਦਾ ਕਤਲ ਹੈ। ਪਾਰਟੀ ਨੇ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਵਿਚ ਨਾਕਾਮ ਰਹਿਣ ਲਈ ਰਾਜ ਚੋਣ ਕਮਿਸ਼ਨ ਦੀ ਝਾੜਝੰਬ ਕੀਤੀ ਹੈ। ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚੋਣਾਂ ਵਾਲੇ ਦਿਨ ਕਾਂਗਰਸੀਆਂ ਨੇ ਨਾ ਸਿਰਫ ਰੱਜ ਕੇ ਹਿੰਸਾ ਕੀਤੀ ਸਗੋਂ ਸ਼ਰੇਆਮ ਬੂਥਾਂ ਉੱਤੇ ਵੀ ਕਬਜ਼ੇ ਕੀਤੇ ਹਨ।
ਅਫਸੋਸ ਦੀ ਗੱਲ ਇਹ ਹੈ ਕਿ ਸਿਵਲ ਪ੍ਰਸਾਸ਼ਨ ਮੂਕ ਦਰਸ਼ਕ ਬਣਿਆ ਰਿਹਾ ਜਦਕਿ ਪੁਲਿਸ ਨੇ ਵੱਖ ਵੱਖ ਥਾਵਾਂ ਉੱਤੇ ਅਕਾਲੀ ਵਰਕਰਾਂ ਖ਼ਿਲਾਫ ਕਾਰਵਾਈ ਕਰਦਿਆਂ ਕਾਂਗਰਸੀਆਂ ਨੂੰ ਹੇਰਾਫੇਰੀਆਂ ਕਰਨ ਦੀ ਪੂਰੀ ਖੁੱਲ੍ਹ ਦਿੱਤੀ।ਡਾ. ਚੀਮਾ ਨੇ ਦੱਸਿਆ ਕਿ ਕਾਂਗਰਸੀਆਂ ਨੇ ਵੱਖ ਵੱਖ ਥਾਂਵਾਂ ਉੱਤੇ ਅੰਨ੍ਹੇਵਾਹ ਫਾਇਰਿੰਗ ਕਰਕੇ ਅਕਾਲੀ ਵਰਕਰਾਂ ਨੂੰ ਵੋਟਾਂ ਨਹੀਂ ਪਾਉਣ ਦਿੱਤੀਆਂ।

Related posts

ਕਾਂਗਰਸ ਨੂੰ ਨਹੀਂ ਲੱਭ ਰਿਹਾ ਪ੍ਰਧਾਨ, ਅਜੇ ਤੱਕ ਦੌੜ ‘ਚ ਸੱਤ ਲੀਡਰ

On Punjab

ਜੰਮੂ-ਕਸ਼ਮੀਰ ਤੇ ਲੱਦਾਖ ਲਈ ਮੋਦੀ ਸਰਕਾਰ ਦਾ ਨਵਾਂ ਪੈਂਤੜਾ

On Punjab

ਡਾਟਾ ਸੁਰੱਖਿਆ ‘ਤੇ ਸਾਈਬਰ ਕ੍ਰਾਈਮ ਨਿਆਂਪਾਲਿਕਾ ਲਈ ਚੁਣੌਤੀ: ਪੀ.ਐਮ ਮੋਦੀ

On Punjab
%d bloggers like this: