57.27 F
New York, US
May 30, 2026
PreetNama
ਖਾਸ-ਖਬਰਾਂ/Important News

ਪੰਜਾਬੀਆਂ ਲਈ ਖੁਸ਼ਖਬਰੀ! ਅੰਮ੍ਰਿਤਸਰੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਦੀ ਆਸ ਬੱਝੀ

ਅੰਮ੍ਰਿਤਸਰ: ਪੰਜਾਬ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ, ਕਿਉਂਕਿ ਹੁਣ ਇਹ ਮਸਲਾ ਕੈਨੇਡਾ ਦੀ ਸੰਸਦ ਵਿੱਚ ਚੁੱਕਿਆ ਗਿਆ ਹੈ। ਓਨਟਾਰੀਓ ਦੇ ਉੱਤਰੀ ਬ੍ਰੈਂਪਟਨ ਤੋਂ ਸੰਸਦ ਮੈਂਬਰ ਰੂਬੀ ਸਹੋਤਾ ਨੇ ਟੋਰੰਟੋ ਅਤੇ ਵੈਨਕੁਵਰ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੁ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਾਉਣ ਵਾਸਤੇ ਟਰੂਡੋ ਸਰਕਾਰ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ-ਕੇਂਦਰੀ ਤੋਂ ਮੈਂਬਰ ਪਾਰਲੀਮੈਂਟ ਰਣਦੀਪ ਸਰਾਏ ਨੇ ਵੀ ਇਸ ਵਿਸ਼ੇ ਸਬੰਧੀ ਏਅਰ ਕੈਨੇਡਾ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਹੈ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਫਲਾਈ ਅੰਮ੍ਰਿਤਸਰ ਮੁਹਿੰਮ ਦੇ ਉੱਤਰੀ ਅਮਰੀਕਾ ਦੇ ਕਨਵੀਨਰ ਅਨੰਤਦੀਪ ਸਿੰਘ ਢਿੱਲੋਂ ਨੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਐਮਪੀ ਸਹੋਤਾ ਤੇ ਸਰਾਏ ਏਅਰ ਕੈਨੇਡਾ ਦੇ ਨੁਮਾਇੰਦੇ ਨਾਲ ਵੀ ਇੱਕ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਕੈਨੇਡਾ ਵਿੱਚ ਵਸਦੇ ਪੰਜਾਬੀਆਂ ਲਈ ਇਨ੍ਹਾਂ ਉਡਾਣਾਂ ਦੀ ਲੋੜ ਤੋਂ ਜਾਣੂੰ ਕਰਵਾਇਆ ਹੈ। ਪਾਰਲੀਮੈਂਟ ਵਿਚ ਦਾਖਲ ਪਟੀਸ਼ਨ ਦੀ ਵੀਡੀਓ ਅਤੇ ਏਅਰ ਕੈਨੇਡਾ ਦੇ ਨਾਲ ਮੀਟਿੰਗ ਬਾਰੇ ਜਾਣਕਾਰੀ ਉਨ੍ਹਾਂ ਨੇ ਆਪਣੀ ਫੇਸ ਬੁੱਕ ‘ਤੇ ਪਾਈ ਹੈ। ਸਹੋਤਾ ਨੇ ਕੈਨੇਡਾ ਦੀ ਸੰਸਦ ਨੂੰ ਦੱਸਿਆ ਕਿ ਇਸ ਵਾਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਵੱਡੀ ਗਿਣਤੀ ਵਿੱਚ ਸਿੱਖ ਤੇ ਪੰਜਾਬੀ ਪੰਜਾਬ ਜਾਣਗੇ, ਪਰ ਸਿੱਧੀ ਫਲਾਈਟ ਦਾ ਨਾ ਹੋਣਾ ਉਨ੍ਹਾਂ ਲਈ ਵੱਡੀ ਸਿਰਦਰਦੀ ਹੋਵੇਗੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰਨ ਲਈ ਉਚੇਚੇ ਕਦਮ ਚੁੱਕੇ ਜਾਣ।

ਫਲਾਈ ਅੰਮ੍ਰਿਤਸਰ ਮੁਹਿੰਮ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਕੈਨੇਡਾ ਦੇ ਦੂਸਰੇ ਪਾਰਲੀਮੈਂਟ ਮੈਂਬਰਾਂ ਅਤੇ ਲੀਡਰਾਂ ਨੂੰ ਵੀ ਅਪੀਲ ਕੀਤੀ  ਹੈ ਕਿ ਉਹ ਏਅਰ ਕੈਨੇਡਾ ਅਤੇ ਹੋਰਨਾਂ ਹਵਾਈ ਕੰਪਨੀਆਂ ਨਾਲ ਅੰਮ੍ਰਿਤਸਰ ਲਈ ਉਡਾਣਾਂ ਸ਼ੁਰੂ ਕਰਾਉਣ ਵਾਸਤੇ ਅੱਗੇ ਆਉਣ। ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਨੁਮਾਇੰਦਿਆਂ ਨੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਦੀ ਅੰਮ੍ਰਿਤਸਰ ਫੇਰੀ ਸਮੇਂ ਕੈਨੇਡੀਅਨ ਪਾਰਲੀਮੈਂਟ ਮੈਂਬਰ ਸੁਖ ਧਾਲੀਵਾਲ ਤੇ ਰਣਦੀਪ ਸਰਾਏ ਨਾਲ ਮੀਟਿੰਗ ਕੀਤੀ ਅਤੇ ਦੋਵਾਂ ਪਾਰਲੀਮੈਂਟ ਮੈਂਬਰਾਂ ਨੇ ਯਕੀਨ ਦੁਆਇਆ ਸੀ ਕਿ ਉਹ ਇਸ ਮਸਲੇ ਲਈ ਏਅਰ ਕੈਨੇਡਾ ਨਾਲ ਗੱਲਬਾਤ ਕਰਨਗੇ।

ਮੁਹਿੰਮ ਦੇ ਭਾਰਤ ਸਥਿਤ ਕਨਵੀਨਰ ਯੋਗੇਸ਼ ਕਾਮਰਾ ਨੇ ਦੱਸਿਆ ਕਿ ਅਸੀਂ ਸਿਰਫ ਏਅਰ ਕੈਨੇਡਾ ਹੀ ਨਹੀਂ ਸਗੋਂ ਹੋਰ ਏਅਰ ਲਾਈਨਜ਼ ਜਿਵੇਂ ਕਿ ਏਅਰ ਇੰਡੀਆ, ਲੁਫਥਾਂਸਾ, ਵੈਸਟਜੈਟ, ਐਮੀਰੇਟਸ, ਟਰਕੀਸ਼ ਏਅਰਵੇਜ਼, ਬ੍ਰਿਟਿਸ਼ ਏਅਰਵੇਜ਼, ਕੇਐਲਐਮ ਆਦਿ, ਜੋ ਟੋਰੰਟੋ ਅਤੇ ਵੈਨਕੁਵਰ ਤੋਂ ਉਨ੍ਹਾਂ ਦੇ ਆਪਣੇ ਦੇਸ਼ ਦੇ ਹੱਬ ਤੋਂ ਉਡਾਣਾਂ ਚਲਾਉਂਦੀ ਹੈ ਨਾਲ ਲਗਾਤਾਰ ਰਾਬਤਾ ਕਰ ਰਹੇ ਹਾਂ ਕਿ ਉਹ ਆਪਣੀ ਹੱਬ ਰਾਹੀਂ ਕੈਨੇਡਾ ਨੂੰ ਅੰਮ੍ਰਿਤਸਰ ਨਾਲ ਜੋੜਣ। ਕਾਮਰਾ ਅਨੁਸਾਰ ਸਿੱਧੀਆਂ ਉਡਾਣਾਂ ਨਾਲ ਪੰਜਾਬ ਤੋਂ ਤਾਜ਼ੀਆਂ ਸਬਜ਼ੀਆਂ, ਫ਼ਲ ਆਦਿ ਇੰਗਲੈਂਡ ਕੈਨੇਡਾ ਤੇ ਹੋਰ ਮੁਲਕਾਂ ਨੂੰ ਜਾ ਸਕਦੇ ਹਨ, ਜਿਸ ਨਾਲ ਕਿਸਾਨਾਂ ਦੀ ਆਰਥਕ ਹਾਲਤ ਸੁਧਰ ਸਕਦੀ ਹੈ।

Related posts

NATO ‘ਚ ਸ਼ਾਮਲ ਹੋਣ ਲਈ ਅੱਗੇ ਵਧੇ ਫਿਨਲੈਂਡ ਤੇ ਸਵੀਡਨ ; ਤਾਂ ਕੀ ਨਾਰਡਿਕ ਦੇਸ਼ ‘ਤੇ ਵੀ ਹਮਲਾ ਕਰੇਗਾ ਰੂਸ?ਦੋ ਯੂਰਪੀ ਦੇਸ਼ ਫਿਨਲੈਂਡ ਤੇ ਸਵੀਡਨ ਫੌਜੀ ਸੰਗਠਨ ਨਾਟੋ ਦੇ ਮੈਂਬਰ ਬਣਨ ਦੇ ਨੇੜੇ ਹਨ। ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਫਿਨਲੈਂਡ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਦੇਸ਼ ਨੂੰ ਰੂਸ ਦੇ ਯੂਕਰੇਨ ‘ਤੇ ਹਮਲੇ ਕਾਰਨ ਪੈਦਾ ਹੋਏ ਖਤਰੇ ਕਾਰਨ ਬਿਨਾਂ ਦੇਰੀ ਕੀਤੇ ਨਾਟੋ ਫੌਜੀ ਗਠਜੋੜ ‘ਚ ਸ਼ਾਮਲ ਹੋਣ ਲਈ ਅਰਜ਼ੀ ਦੇਣੀ ਚਾਹੀਦੀ ਹੈ। ਇਸ ਦੇ ਨਾਲ ਹੀ ਫਿਨਲੈਂਡ ਦਾ ਗੁਆਂਢੀ ਸਵੀਡਨ ਵੀ ਦਹਾਕਿਆਂ ਤੱਕ ਨਿਰਪੱਖ ਰਾਹ ਅਪਣਾਉਣ ਤੋਂ ਬਾਅਦ ਨਾਟੋ ਵਿੱਚ ਸ਼ਾਮਲ ਹੋਣ ਦੇ ਫੈਸਲੇ ਦੇ ਨੇੜੇ ਹੈ। ਦੂਜੇ ਪਾਸੇ ਮਾਸਕੋ ਨੇ ਕਿਹਾ ਕਿ ਇਹ ਕਦਮ ਯਕੀਨੀ ਤੌਰ ‘ਤੇ ਖ਼ਤਰਾ ਹੈ। ਰੂਸ ਨੇ ਵੀਰਵਾਰ ਨੂੰ ਚਿਤਾਵਨੀ ਦਿੱਤੀ ਕਿ ਫਿਨਲੈਂਡ ਦੀ ਨਾਟੋ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਇੱਕ ਦੁਸ਼ਮਣੀ ਵਾਲੀ ਚਾਲ ਸੀ ਜੋ ਨਿਸ਼ਚਤ ਤੌਰ ‘ਤੇ ਸਾਡੀ ਸੁਰੱਖਿਆ ਲਈ ਖ਼ਤਰਾ ਹੈ। ਕ੍ਰੇਮਲਿਨ ਨੇ ਕਿਹਾ ਕਿ ਇਹ ਜਵਾਬ ਦੇਵੇਗਾ, ਪਰ ਇਹ ਕਹਿਣ ਤੋਂ ਇਨਕਾਰ ਕਰ ਦਿੱਤਾ ਕਿ ਇਹ ਕਿਵੇਂ ਨਿਰਭਰ ਕਰੇਗਾ ਕਿ ਕਿਵੇਂ ਨਾਟੋ ਫੌਜੀ ਸੰਪਤੀਆਂ ਨੂੰ 1,300-km (800-ਮੀਲ) ਫਿਨਲੈਂਡ-ਰੂਸੀ ਸਰਹੱਦ ‘ਤੇ ਲੈ ਜਾਂਦਾ ਹੈ। ਰੂਸੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰੂਸ ਨੂੰ ਆਪਣੀ ਰਾਸ਼ਟਰੀ ਸੁਰੱਖਿਆ ਨੂੰ ਖਤਰੇ ਨੂੰ ਰੋਕਣ ਲਈ ਫੌਜੀ-ਤਕਨੀਕੀ ਅਤੇ ਹੋਰ ਕਿਸਮ ਦੇ ਜਵਾਬੀ ਕਦਮ ਚੁੱਕਣ ਦੀ ਲੋੜ ਹੋਵੇਗੀ। ਹੇਲਸਿੰਕੀ ਨੂੰ ਅਜਿਹੀ ਹਰਕਤ ਦੀ ਜ਼ਿੰਮੇਵਾਰੀ ਅਤੇ ਨਤੀਜਿਆਂ ਤੋਂ ਜਾਣੂ ਹੋਣਾ ਚਾਹੀਦਾ ਹੈ। ਰੂਸ ਨੇ ਅੰਸ਼ਕ ਤੌਰ ‘ਤੇ ਨਾਟੋ ਦੇ ਪੂਰਬ ਵੱਲ ਵਿਸਤਾਰ ਤੋਂ ਆਪਣੇ ਆਪ ਨੂੰ ਬਚਾਉਣ ਦੇ ਸਾਧਨ ਵਜੋਂ ਯੂਕਰੇਨ ਦੇ ਹਮਲੇ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ, ਫਿਨਲੈਂਡ ਦੇ ਰਾਸ਼ਟਰਪਤੀ ਸੌਲੀ ਨਿਨਿਸਤੋ ਨੇ ਵੀਰਵਾਰ ਨੂੰ ਕਿਹਾ ਕਿ ਹੇਲਸਿੰਕੀ ਦੇ ਫੈਸਲੇ ਲਈ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਜ਼ਿੰਮੇਵਾਰ ਹਨ। ਤੁਸੀਂ ਇਸ ਦਾ ਕਾਰਨ ਬਣ ਗਏ ਹੋ। ਤੁਸੀਂ ਸ਼ੀਸ਼ੇ ਵਿੱਚ ਦੇਖੋ। Also ReadIAF man arrested for spying for Pakistan Trapped by Honeytrap in ISI trap ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ‘ਚ IAF

On Punjab

ਅਮਰੀਕਾ ‘ਚ ਭਾਰਤ ਨੂੰ ਪਾਬੰਦੀਆਂ ਤੋਂ ਛੋਟ ਦੇਣ ਦੀ ਮੰਗ, ਕਾਟਸਾ ਕਾਨੂੰਨ ‘ਤੇ ਬਾਇਡਨ ਨੂੰ ਲਿਖਿਆ ਪੱਤਰ

On Punjab

ਕੈਨੇਡਾ ਘੁੰਮਣ ਗਏ ਪੁਲਿਸ ਮੁਲਾਜ਼ਮ ਨਹੀਂ ਪਰਤੇ, ਬਰਖਾਸਤ

On Punjab