72.05 F
New York, US
May 9, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਵੱਲੋਂ ਦਿੱਲੀ ’ਚ ਭੂਪੇਸ਼ ਬਘੇਲ ਨਾਲ ਮੁਲਾਕਾਤ

ਚੰਡੀਗੜ੍ਹ- ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਨਾਲ ਮੀਟਿੰਗ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਵੱਲੋਂ ਵੱਖ-ਵੱਖ ਰਾਜਾਂ ਦੀਆਂ ਮੀਟਿੰਗਾਂ ਬੁਲਾ ਕੇ ਸੂਬੇ ਦੇ ਭਖਦੇ ਮੁੱਦਿਆਂ ’ਤੇ ਸੀਨੀਅਰ ਸੂਬਾਈ ਆਗੂਆਂ ਦੇ ਵਿਚਾਰ ਲਏ ਗਏ।

ਸਿਆਸੀ ਮਾਮਲਿਆਂ ਬਾਰੇ ਕਮੇਟੀ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪੰਜਾਬ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਅੰਬਿਕਾ ਸੋਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੈ ਇੰਦਰ ਸਿੰਗਲਾ, ਗੁਰਕੀਰਤ ਸਿੰਘ, ਤਜਿੰਦਰ ਸਿੰਘ ਬਿੱਟੂ, ਸੁਖਪਾਲ ਸਿੰਘ ਖਹਿਰਾ, ਰਾਜਿੰਦਰ ਕੌਰ ਭੱਠਲ, ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ, ਰਾਣਾ ਕੰਵਰਪਾਲ ਸਿੰਘ, ਪਰਗਟ ਸਿੰਘ, ਕੁਲਜੀਤ ਸਿੰਘ ਨਾਗਰਾ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਵਿੰਦਰ ਸਿੰਘ ਡੈਨੀ, ਗੁਰਜੀਤ ਸਿੰਘ ਔਜਲਾ, ਅਮਰ ਸਿੰਘ, ਮੁਹੰਮਦ ਸਦੀਕ, ਪਵਨ ਆਦੀਆ, ਓਪੀ ਸੋਨੀ, ਸੁਖਬਿੰਦਰ ਸਿੰਘ ਸਰਕਾਰੀਆ, ਰਾਕੇਸ਼ ਪਾਂਡੇ, ਰਜ਼ੀਆ ਸੁਲਤਾਨਾ, ਸੰਗਤ ਸਿੰਘ ਗਿਲਜੀਆਂ ਅਤੇ ਕੈਪਟਨ ਸੰਦੀਪ ਸੰਧੂ ਸ਼ਾਮਲ ਹਨ।

Related posts

ਕਦੇ ਤੇਰੇ ਰੰਗਾ

Pritpal Kaur

ਹਰਸਿਮਰਤ ਬਾਦਲ ਦਾ ਕੈਪਟਨ ਤੇ ਹਮਲਾ, ਕਿਹਾ ਮੁੱਖ ਮੰਤਰੀ ਨੇ ਕਿਸਾਨਾਂ ਦੇ ਹਿੱਤ ਵੇਚੇ

On Punjab

ਸਰਹੱਦ ‘ਤੇ ਵਧਿਆ ਤਣਾਅ, ਤਾਬੜਤੋੜ ਗੋਲੀਬਾਰੀ

On Punjab