PreetNama
ਸਮਾਜ/Social

ਪੰਜਾਬ ਤੇ ਹਰਿਆਣਾ ਸਣੇ 14 ਸੂਬਿਆਂ ‘ਚ CBI ਦੇ 169 ਛਾਪੇ

ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅੱਜ ਦੇਸ਼ ਦੇ ਲਗਪਗ 14 ਸੂਬਿਆਂ ਵਿੱਚ ਛਾਪੇਮਾਰੀ ਕੀਤੀ ਹੈ। ਸੀਬੀਆਈ ਨੇ ਛਾਪੇਮਾਰੀ ਦੌਰਾਨ ਸੱਤ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਬੈਂਕ ਧੋਖਾਧੜੀ ਦੇ 35 ਕੇਸ ਦਰਜ ਕੀਤੇ ਹਨ। ਸੀਬੀਆਈ ਨੇ 14 ਸੂਬਿਆਂ ਵਿੱਚ 169 ਥਾਵਾਂ ‘ਤੇ ਛਾਪੇ ਮਾਰੇ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇ ਅਜੇ ਵੀ ਜਾਰੀ ਹਨ।

ਸੀਬੀਆਈ ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਵੱਲੋਂ ਆਂਧਰਾ ਪ੍ਰਦੇਸ਼, ਚੰਡੀਗੜ੍ਹ, ਦਿੱਲੀ, ਗੁਜਰਾਤ, ਹਰਿਆਣਾ, ਕਰਨਾਟਕ, ਕੇਰਲਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਪੰਜਾਬ, ਤਾਮਿਲਨਾਡੂ, ਤੇਲੰਗਾਨਾ, ਉੱਤਰ ਪ੍ਰਦੇਸ਼, ਉਤਰਾਖੰਡ ਦੇ ਨਾਲ-ਨਾਲ ਦਾਦਰ ਤੇ ਨਗਰ ਹਵੇਲੀ ਵਿੱਚ ਛਾਪੇਮਾਰੀ ਕੀਤੀ ਗਈ ਹੈ।

Related posts

ਸਾਬਕਾ ਫੌਜੀ ਨੇ ਸਰਹਿੰਦ ਨਹਿਰ ਵਿੱਚ ਡੁੱਬਦੇ ਪੰਜ ਵਿਅਕਤੀਆਂ ਨੂੰ ਬਚਾਇਆ

On Punjab

ਮੋਦੀ ਦੇ ਜੰਮੂ-ਕਸ਼ਮੀਰ ਦੌਰੇ ਤੋਂ ਪਹਿਲਾਂ ਸੁਰੱਖਿਆ ਬੰਦੋਬਸਤ ਸਖ਼ਤ ਕੀਤੇ

On Punjab

‘ਸਰਕਾਰ ਮੇਰਾ ਐਨਕਾਊਂਟਰ ਕਰਾਉਣਾ ਚਾਹੁੰਦੀ ਹੈ’: ਮਜੀਠੀਆ

On Punjab