82.42 F
New York, US
July 16, 2025
PreetNama
ਖਬਰਾਂ/News

ਪੰਜਾਬ ਦਰਿਆਵਾਂ ਦੇ ਮਾਲਕਾਂ ਨੂੰ ਨਹੀਂ ਮਿਲ ਰਿਹਾ ਪੀਣ ਲਈ ਸ਼ੁੱਧ ਪਾਣੀ, ‘ਆਪ’ ਨੇ ਕੀਤਾ ਹਰੀਕੇ ਪੱਤਣ ਦਾ ਦੌਰਾ

ਅੰਮ੍ਰਿਤਸਰ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਪੀਣ ਯੋਗ ਪਾਣੀ ਦੇ ਦੂਸ਼ਿਤ ਹੋਣ ਤੇ ਮਾਲਵਾ ਖੇਤਰ ਵਿੱਚ ਲੋਕਾਂ ਨੂੰ ਗੰਦਾ ਪਾਣੀ ਪੀਣ ਲਈ ਮਜਬੂਰ ਕਰਨ ਲਈ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਕਾਰਨ ਹਜ਼ਾਰਾਂ ਲੋਕ ਮਾਰੂ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ।

ਹਰੀਕੇ ਪੱਤਣ ਹੈੱਡ ਵਰਕਸ ਦਾ ਦੌਰਾ ਕਰਨ ਉਪਰੰਤ ਵਿਧਾਇਕ ਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਡਿਪਟੀ ਆਗੂ ਸਰਬਜੀਤ ਕੌਰ ਮਾਣੂੰਕੇ ਨੇ ਸਥਾਨਕ ਆਗੂਆਂ ਦੀ ਹਾਜ਼ਰੀ ਵਿੱਚ ਕਿਹਾ ਕਿ ਇਸ ਖੇਤਰ ਦੇ ਲੋਕ ਅਜਿਹਾ ਪਾਣੀ ਪੀਣ ਲਈ ਮਜਬੂਰ ਹਨ ਜੋ ਮਨੁੱਖ ਤਾਂ ਕੀ ਜਾਨਵਰਾਂ ਦੇ ਪੀਣਯੋਗ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਸਥਿਤੀ ਸਰਕਾਰਾਂ ਦੇ ਲੋਕ ਮੁੱਦਿਆਂ ਸੰਬੰਧੀ ਗੰਭੀਰਤਾ ਦੀ ਘਾਟ ਕਾਰਨ ਉਤਪੰਨ ਹੋਈ ਹੈ। ਇਸ ਕਾਰਨ ਮਾਲਵਾ ਖੇਤਰ ਵਿਚ ਕੈਂਸਰ, ਦਮਾ ਤੇ ਹੋਰ ਮਾਰੂ ਬਿਮਾਰੀਆਂ ਫੈਲ ਰਹੀਆਂ ਹਨ।

ਸੰਧਵਾਂ ਨੇ ਕਿਹਾ ਕਿ ਬੁੱਢੇ ਨਾਲੇ ਰਾਹੀਂ ਸਤਲੁਜ ਤੇ ਬਿਆਸ ਦਰਿਆਵਾਂ ਵਿੱਚ ਪੈ ਰਿਹਾ ਪਾਣੀ ਇਸ ਖੇਤਰ ਦੇ ਲੋਕਾਂ ਦੁਆਰਾ ਸਿੰਚਾਈ ਤੇ ਪੀਣ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗੰਦੇ ਨਾਲੇ ਦਾ ਪਾਣੀ ਸਤਲੁਜ ਤੇ ਬਿਆਨ ਦਰਿਆਵਾਂ ਵਿਚ ਪੈਣ ਕਾਰਨ ਪਾਣੀ ਦਾ ਪ੍ਰਦੂਸ਼ਣ ਲੈਵਲ ਅਤਿ ਉੱਪਰਲੇ ਦਰਜੇ ‘ਤੇ ਚਲਾ ਗਿਆ ਹੈ ਤੇ ਪ੍ਰਦੂਸ਼ਣ ਦੇ ਰਾਸ਼ਟਰੀ ਪੱਧਰ ਨਾਲੋਂ 1.5 ਪ੍ਰਤੀਸ਼ਤ ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪਾਣੀ ਵਿਚਲੇ ਜੀਵਾਂ ਦੇ ਜੀਵਨ ‘ਤੇ ਵੀ ਅਸਰ ਪੈ ਰਿਹਾ ਹੈ।

ਸੰਤ ਸੀਚੇਵਾਲ ਦੁਆਰਾ ਪੇਸ਼ ਕੀਤੀ ਰਿਪੋਰਟ ਦਾ ਹਵਾਲਾ ਦਿੰਦਿਆਂ ਸੰਧਵਾਂ ਨੇ ਕਿਹਾ ਕਿ ਇਸ ਰਾਹੀਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਾਅਵਿਆਂ ਦੀ ਫ਼ੂਕ ਨਿਕਲੀ ਹੈ। ਜਿਸ ਵਿਚ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਨੇ ਖ਼ੁਦ ਮੰਨਿਆ ਹੈ ਕਿ ਇਸ ਖੇਤਰ ਵਿਚ ਲੋਕਾਂ ਨੂੰ ਪ੍ਰਦੂਸ਼ਿਤ ਪਾਣੀ ਮੁਹੱਈਆ ਕੀਤਾ ਜਾ ਰਿਹਾ ਹੈ।

ਇਸ ਮੌਕੇ ਬੋਲਦਿਆਂ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੀ ਸਾਲ ਸਥਾਨਕ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਮਾਲਵਾ ਖੇਤਰ ਵਿਚ ਪੀਣ ਵਾਲੇ ਪਾਣੀ ਦੇ ਪ੍ਰਦੂਸ਼ਿਤ ਹੋਣ ਦਾ ਮੁੱਦਾ ਚੁੱਕਿਆ ਸੀ ਪਰ ਇਸ ਸੰਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਰਟੀ ਪਹਿਲਾਂ ਤੋ ਹੀ ਨੈਸ਼ਨਲ ਗਰੀਨ ਟ੍ਰਿਬਿਊਨਲ ਨੂੰ ਪ੍ਰਦੂਸ਼ਿਤ ਪਾਣੀ ਨਾਲ ਮਨੁੱਖਾਂ ਤੇ ਜੀਵਾਂ ਉੱਤੇ ਪੈ ਰਹੇ ਮਾੜੇ ਪ੍ਰਭਾਵ ਬਾਰੇ ਦੱਸ ਚੁੱਕੀ ਹੈ।

Related posts

ਈਐੱਸਜ਼ੈੱਡ: ਘਰ ਬਚਾਉ ਮੰਚ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

On Punjab

World’s Best Airport: ਕਤਰ ਤੋਂ ਖੁੱਸਿਆ ਦੁਨੀਆ ਦੇ ਸਭ ਤੋਂ ਵਧੀਆ ਏਅਰਪੋਰਟ ਦਾ ਤਾਜ, ਇਹ ਏਅਰਪੋਰਟ ਬਣਿਆ ਨੰਬਰ 1…

On Punjab

ਭਗਵੰਤ ਮਾਨ ਨੇ ਪ੍ਰਦੂਸ਼ਣ ਮੁਕਤ ਪਲਾਂਟ ਲਈ ਦੁਹਰਾਈ ਵਚਨਬੱਧਤਾ

On Punjab