71.87 F
New York, US
September 18, 2024
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਫ਼ਿਰੋਜ਼ਪੁਰ ’ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਲੜਕੀ ਸਣੇ ਤਿੰਨ ਹਲਾਕ ਦੋ ਜਣੇ ਗੰਭੀਰ ਜ਼ਖ਼ਮੀ; ਮਾਰੀ ਗਈ ਕੁੜੀ ਦਾ 27 ਅਕਤੂਬਰ ਨੂੰ ਰੱਖਿਆ ਹੋਇਆ ਸੀ ਵਿਆਹ; ਤਿੰਨ ਸ਼ੱਕੀ ਹੋਏ ਸੀਸੀਟੀਵੀ ਕੈਮਰੇ ’ਚ ਕੈਦ

ਮ੍ਰਿਤਕ ਲੜਕੀ ਦਾ 27 ਅਕਤੂਬਰ ਨੂੰ ਵਿਆਹ ਰੱਖਿਆ ਹੋਇਆ ਸੀ, ਜਿਸ ਕਰਕੇ ਸਾਰਾ ਪਰਿਵਾਰ ਵਿਆਹ ਦੀਆਂ ਤਿਆਰੀਆਂ ਵਿਚ ਰੁੱਝਿਆ ਹੋਇਆ ਸੀ। ਮ੍ਰਿਤਕਾ ਦੀ ਪਛਾਣ ਜਸਪ੍ਰੀਤ ਕੌਰ ਵਾਸੀ ਕੰਬੋਜ ਨਗਰ ਵਜੋਂ ਹੋਈ ਹੈ।ਘਟਨਾ ਵਿਚ ਉਸ ਦਾ ਸਕਾ ਭਰਾ ਅਨਮੋਲ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਲੱਲ੍ਹੀ ਨਾਮੀ ਇੱਕ ਹੋਰ ਨੌਜਵਾਨ ਜੋ ਇਸ ਲੜਕੀ ਦਾ ਚਚੇਰਾ ਭਰਾ ਦੱਸਿਆ ਜਾ ਰਿਹਾ ਹੈ, ਦੀ ਵੀ ਮੌਤ ਹੋ ਗਈ ਹੈ।

ਘਟਨਾ ਵਿਚ ਦੋ ਹੋਰ ਸਕੇ ਭਰਾ ਹਰਪ੍ਰੀਤ ਸਿੰਘ ਅਤੇ ਅਕਾਸ਼ਦੀਪ ਸਿੰਘ ਪੁੱਤਰਾਨ ਹਰਮੇਸ਼ ਸਿੰਘ ਵਾਸੀ ਬਸਤੀ ਬਾਗ ਵਾਲੀ ਨੂੰ ਵੀ ਗੋਲੀਆਂ ਲੱਗੀਆਂ, ਜਿਨ੍ਹਾਂ ਵਿਚੋਂ ਅਕਾਸ਼ਦੀਪ (23) ਦੀ ਮੌਤ ਹੋ ਗਈ, ਜਦਕਿ ਹਰਪ੍ਰੀਤ ਸਿੰਘ (27) ਇਥੋਂ ਦੇ ਇੱਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ।

ਦੁਪਹਿਰ ਦੇ ਕਰੀਬ ਦੋ ਵਜੇ ਵਾਪਰੀ ਇਸ ਘਟਨਾ ਤੋਂ ਬਾਅਦ ਸਾਰੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਐੱਸਪੀ ਸੌਮਿਆ ਮਿਸ਼ਰਾ ਸਮੇਤ ਭਾਰੀ ਪੁਲੀਸ ਫੋਰਸ ਨਾਲ ਮੌਕੇ ’ਤੇ ਪਹੁੰਚ ਗਈ।

 

ਤਿੰਨ ਸ਼ੱਕੀ ਹੋਏ ਸੀਸੀਟੀਵੀ ਕੈਮਰੇ ’ਚ ਕੈਦ

ਸ਼ਹਿਰ ’ਚ ਅੱਜ ਵਾਪਰੀ ਗੋਲੀਬਾਰੀ ਦੀ ਘਟਨਾ ਦੇ ਤਿੰਨ ਸ਼ੱਕੀ ਮੁਲਜ਼ਮ ਇੱਕ ਥਾਂ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਏ ਹਨ।

 

Related posts

Fire Incident In New York : ਨਿਊਯਾਰਕ ‘ਚ 37 ਮੰਜ਼ਿਲਾਂ ਇਮਾਰਤ ਨੂੰ ਲੱਗੀ ਅੱਗ, 38 ਜ਼ਖਮੀ

On Punjab

ICC ਵਰਲਡ ਟੈਸਟ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ, ਟੈਸਟ ਜਿੱਤ ਸੀਰੀਜ਼ ‘ਤੇ ਕੀਤਾ ਕਬਜ਼ਾ

On Punjab

ਫਰਾਂਸੀਸੀਆਂ ਨੂੰ ਮਾਰਨ ਵਾਲੇ ਬਿਆਨ ਤੋਂ ਪਲਟੇ ਮਹਾਤਿਰ

On Punjab