91.31 F
New York, US
July 16, 2024
PreetNama
ਖਬਰਾਂ/News

ਬੱਚਿਆਂ ਨੂੰ ਮੋਬਾਈਲ ਅਤੇ ਕਾਰ ਦੀ ਥਾਂ ਤੇ ਦਿਓ ਚੰਗੇ ਸੰਸਕਾਰ.. ਡਾ ਸਹਿਗਲ

ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਤਣਾਅ ਮੁਕਤ ਸਿੱਖਿਆ ਦੇਣ ਲਈ ਪ੍ਰੇਰਨਾਦਾਇਕ ਵਿਸ਼ੇਸ਼ ਸੈਮੀਨਾਰ ਸਕੂਲ ਪਿ੍ੰਸੀਪਲ ਡਾ ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਵਿੱਚ ਕਰਵਾਇਆ ਗਿਆ ਜਿਸ ਵਿੱਚ ਉੱਘੇ ਸਿੱਖਿਆ ਮਾਹਿਰ ਅਤੇ ਸੀ ਬੀ ਐੱਸ ਸੀ ਦੇ ਮਾਨਤਾ ਪ੍ਰਾਪਤ ਰਿਸੋਰਸ ਪਰਸਨ ਡਾ ਰਕੇਸ਼ ਸਹਿਗਲ ਅਬੋਹਰ ਵਿਸ਼ੇਸ਼ ਤੌਰ ਤੇ ਪਹੁੰਚੇ ,ਉਨ੍ਹਾਂ ਨੇ ਆਪਣੇ ਕੁੰਜੀਵਤ ਸੰਬੋਧਨ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਅਸਲ ਉਦੇਸ਼, ਸ਼ਖ਼ਸੀਅਤ ਦਾ ਨਿਰਮਾਣ ,ਪੂਰਾ ਕਰਨ ਵਿੱਚ ਦਰਪੇਸ਼ ਆ ਰਹੀਆਂ ਚੁਣੌਤੀਆਂ ਸਬੰਧੀ ਵਿਸਥਾਰ ਚਰਚਾ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਨੂੰ ਖੇਡ ਵਿਧੀ ਅਤੇ ਇੱਕ ਸ਼ੌਕ ਬਣਾ ਕੇ ਕਰਨ ਦੀ ਪ੍ਰੇਰਨਾ ਦਿੰਦਿਆਂ ਤਣਾਅਮੁਕਤ ਵਿਦਿਆਰਥੀ ਜੀਵਨ ਬਤੀਤ ਕਰਨ ਦੀ ਸਲਾਹ ਦਿੱਤੀ ,
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਚੰਗੇ ਵਿਚਾਰ ਗ੍ਰਹਿਣ ਕਰਕੇ ਚੰਗਾ ਇਨਸਾਨ ਬਨਣ ਦੀ ਪ੍ਰੇਰਨਾ ਦਿੱਤੀ ਅਤੇ ਹਾਜ਼ਰ ਮਾਪਿਆਂ ਅਤੇ ਅਧਿਆਪਕਾਂ ਨੂੰ ਕਿਹਾ ਕਿ ਅੱਜ ਦੇ ਪਦਾਰਥਵਾਦੀ ਯੁੱਗ ਵਿੱਚ ਬੱਚਿਆਂ ਨੂੰ ਮੋਟਰਸਾਈਕਲ ,ਮੋਬਾਈਲ ਜਾਂ ਕਾਰ ਦੀ ਥਾਂ ਤੇ ਚੰਗੇ ਸੰਸਕਾਰ ਦੇਣਾ ਸਮੇਂ ਦੀ ਸਭ ਤੋਂ ਵੱਡੀ ਜ਼ਰੂਰਤ ਹੈ ਅਤੇ ਕਿਤਾਬੀ ਗਿਆਨ ਦੇ ਨਾਲ ਨਾਲ ਨੈਤਿਕ ਕਦਰਾ ਕੀਮਤਾ ਪੈਦਾ ਕਰਨ ਲਈ ਵਿਸ਼ੇਸ਼ ਯਤਨ ਕਰਨੇ ਚਾਹੀਦੇ ਹਨ । ਉਨ੍ਹਾਂ ਕਿਹਾ ਜੇ ਮਾਤਾ ਪਿਤਾ ਮੋਬਾਈਲ ਦੀ ਵਰਤੋਂ ਸਿਰਫ ਜ਼ਰੂਰਤ ਅਨੁਸਾਰ ਹੀ ਕਰਨਗੇ ਤਾਂ ਉਸ ਦਾ ਬੱਚਿਆਂ ਉੱਪਰ ਵੀ ਸਾਰਥਿਕ ਪ੍ਰਭਾਵ ਪਵੇਗਾ ।ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਅਤੇ ਇੰਟਰਨੈੱਟ ਤੋਂ ਵਿਦਿਆਰਥੀ ਅਤੇ ਅਧਿਆਪਕ ਪੜ੍ਹਾਈ ਨਾਲ ਸਬੰਧਤ ਨਵੀਆਂ ਤਕਨੀਕਾਂ ਦੀ ਵਡਮੁੱਲੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ,ਪ੍ਰੰਤੂ ਹੁਣ ਇਸ ਦੇ ਨਾਂਹ ਪੱਖੀ ਨਤੀਜੇ ਸਾਹਮਣੇ ਆ ਰਹੇ ਹਨ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫ਼ਲ ਹੋਣ ਲਈ ਅਨੇਕਾਂ ਗਿਆਨ ਭਰਪੂਰ ਉਦਾਹਰਨਾਂ ਦੇ ਕੇ ਸਮਝਾਇਆ । ਇਸ ਮੌਕੇ ਡਾ ਸਹਿਗਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਅਨੇਕਾਂ ਸਵਾਲਾਂ ਦੇ ਜਵਾਬ ਦਿੱਤੇ ।
ਡਾ ਸਤਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀ ਜੀਵਨ ਦੇ ਵਿੱਚ ਸਫਲਤਾ ਪੂਰਵਕ ਜ਼ਿੰਦਗੀ ਜਿਊਣ ਵਿੱਚ ਬੇਹੱਦ ਸਹਾਈ ਹੁੰਦੇ ਹਨ ,ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਿੱਖਿਆ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਤਣਾਅ ਮੁਕਤ ਸਿੱਖਿਆ ਗ੍ਰਹਿਣ ਕਰਨ ਦੇ ਵਿੱਚ ਸਹਿਯੋਗ ਕਰਨਾ ਹੈ ।
ਇਸ ਮੌਕੇ ਸਕੂਲ ਸਟਾਫ ਸੁਖਵਿੰਦਰ ਸਿੰਘ ਲੈਕਚਰਾਰ ,ਸ੍ਰੀ ਰਾਜੇਸ਼ ਕੁਮਾਰ, ਜੋਗਿੰਦਰ ਸਿੰਘ, ਗੀਤਾ, ਪ੍ਰਿਤਪਾਲ ਸਿੰਘ ,ਦਵਿੰਦਰ ਕੁਮਾਰ, ਅਰੁਣ ਕੁਮਾਰ ,ਪਰਮਿੰਦਰ ਸਿੰਘ ਸੋਢੀ , ਸਰੂਚੀ ਮਹਿਤਾ, ਵਿਜੇ ਭਾਰਤੀ, ਮੀਨਾਕਸ਼ੀ ਸ਼ਰਮਾ ,ਅਮਰਜੀਤ ਕੌਰ, ਸੂਚੀ ਜੈਨ, ਬਲਜੀਤ ਕੌਰ ,ਪ੍ਰਵੀਨ ਬਾਲਾ ,ਸੰਦੀਪ ਕੁਮਾਰ, ਮਹਿਮਾ ਕਸ਼ਅਪ, ਤੋਂ ਇਲਾਵਾ ਚਰਨ ਸਿੰਘ ਬੀ ਐਮ , ਕੁਲਵੰਤ ਸਿੰਘ ਹੈਡ ਟੀਚਰ ਅਤੇ ਡਾ. ਮਨਜੀਤ ਸਿੰਘ ਵਿਸ਼ੇਸ਼ ਤੋਰ ਤੇ ਹਾਜ਼ਿਰ ਸਨ ।
ਸਮਾਗਮ ਦੇ ਅੰਤ ਵਿੱਚ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਡਾਕਟਰ ਰਕੇਸ਼ ਸਹਿਗਲ ਨੇ ਵਿਸ਼ੇਸ ਤੋਰ ਤੇ ਸਨਮਾਨਿਤ ਕੀਤਾ ਅਤੇ ਸਕੂਲ ਵੱਲੋਂ ਡਾ ਸਹਿਗਲ ਨੂੰ ਇੱਕ ਯਾਦ ਚਿੰਨ ਵੀ ਭੇਟ ਕੀਤੀ ਗਈ ।

Related posts

‘ਤੁਸੀਂ ਉਦੋਂ ਜੰਮੇ ਵੀ ਨਹੀਂ ਸੀ, ਜਦੋਂ…’, ਇਮਰਾਨ ਨੇ ਪਾਕਿਸਤਾਨੀ ਫੌਜ ਨੂੰ ਦਿੱਤੀ ਖੁੱਲ੍ਹੀ ਚੁਣੌਤੀ

On Punjab

ਜੇ ਘਰੋਂ ਕਿਤੇ ਜਾ ਰਹੇ ਹੋ ਤਾਂ ਪਹਿਲਾਂ ਜਾਣ ਲਓ ਕਿਵੇਂ ਰਹੇਗਾ ਅਗਲੇ 24 ਘੰਟੇ ਮੌਸਮ ਦਾ ਮਿਜਾਜ

On Punjab

ਦਿਨ ‘ਚ ਸਿਰਫ਼ 3 ਘੰਟੇ ਕੰਮ ਕਰ ਕੇ 82 ਲੱਖ ਰੁਪਏ ਸਾਲਾਨਾ ਕਮਾ ਰਹੀ ਇਹ ਔਰਤ, ਜਾਣੋ ਕਿਵੇਂ

On Punjab