PreetNama
ਰਾਜਨੀਤੀ/Politics

ਭਾਰਤੀ ਅਰਥਸ਼ਾਸਤਰੀ ਅਭਿਜੀਤ ਬੈਨਰਜੀ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

NOBEL LAUREATE ABHIJIT BANERJEE MEET MODI : ਨਵੀਂ ਦਿੱਲੀ: ਮੰਗਲਵਾਰ ਨੂੰ ਭਾਰਤੀ ਮੂਲ ਦੇ ਅਮਰੀਕੀ ਅਰਥਸ਼ਾਸਤਰੀ ਅਤੇ ਨੋਬੇਲ ਜੇਤੂ ਅਭਿਜੀਤ ਬੈਨਰਜੀ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ । ਇਸ ਮੁਲਾਕਾਤ ਦੌਰਾਨ ਅਭਿਜੀਤ ਇੱਕ ਚਿੱਟੇ ਰੰਗ ਦਾ ਝੋਲਾ ਆਪਣੇ ਨਾਲ ਲੈ ਕੇ ਆਏ ਸਨ । ਇਸ ਤੋਂ ਇਲਾਵਾ ਪ੍ਰਧਾਨਮੰਤਰੀ ਮੋਦੀ ਵੱਲੋਂ ਅਭਿਜੀਤ ਨਾਲ ਆਪਣੀ ਇਸ ਖਾਸ ਮੁਲਾਕਾਤ ਦੀ ਤਸਵੀਰ ਨੂੰ ਟਵਿਟਰ ‘ਤੇ ਸ਼ੇਅਰ ਕੀਤਾ ਗਿਆ ਹੈ ।

ਇਸ ਸਬੰਧੀ ਪ੍ਰਧਾਨਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਨੋਬੇਲ ਜੇਤੂ ਅਭਿਜੀਤ ਬੈਨਰਜੀ ਦੇ ਨਾਲ ਸ਼ਾਨਦਾਰ ਬੈਠਕ । ਉਨ੍ਹਾਂ ਲਿਖਿਆ ਕਿ ਮਨੁੱਖੀ ਸਸ਼ਕਤੀਕਰਨ ਲਈ ਉਨ੍ਹਾਂ ਦਾ ਜਨੂੰਨ ਸਾਫ਼ ਦਿਖਾਈ ਦਿੰਦਾ ਹੈ ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਮੁਲਾਕਾਤ ਦੌਰਾਨ ਬਹੁਤ ਸਾਰੇ ਵਿਸ਼ਿਆਂ ‘ਤੇ ਇੱਕ ਸਿਹਤਮੰਦ ਅਤੇ ਵਿਆਪਕ ਗੱਲਬਾਤ ਕੀਤੀ । ਉਨ੍ਹਾਂ ਕਿਹਾ ਕਿ ਭਾਰਤ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਬਹੁਤ ਮਾਣ ਹੈ ।

ਇਸ ਸਬੰਧੀ ਪ੍ਰਧਾਨਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਨੋਬੇਲ ਜੇਤੂ ਅਭਿਜੀਤ ਬੈਨਰਜੀ ਦੇ ਨਾਲ ਸ਼ਾਨਦਾਰ ਬੈਠਕ । ਉਨ੍ਹਾਂ ਲਿਖਿਆ ਕਿ ਮਨੁੱਖੀ ਸਸ਼ਕਤੀਕਰਨ ਲਈ ਉਨ੍ਹਾਂ ਦਾ ਜਨੂੰਨ ਸਾਫ਼ ਦਿਖਾਈ ਦਿੰਦਾ ਹੈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਮੁਲਾਕਾਤ ਦੌਰਾਨ ਬਹੁਤ ਸਾਰੇ ਵਿਸ਼ਿਆਂ ‘ਤੇ ਇੱਕ ਸਿਹਤਮੰਦ ਅਤੇ ਵਿਆਪਕ ਗੱਲਬਾਤ ਕੀਤੀ । ਉਨ੍ਹਾਂ ਕਿਹਾ ਕਿ ਭਾਰਤ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਬਹੁਤ ਮਾਣ ਹੈ ।

Related posts

ਆਈਪੀਐੱਲ: ਦਿੱਲੀ ਕੈਪੀਟਲਜ਼ ਵੱਲੋਂ ਚੇਨਈ ਸੁਪਰ ਕਿੰਗਜ਼ ਨੂੰ ਜਿੱਤ ਲਈ 184 ਦੌੜਾਂ ਦਾ ਟੀਚਾ

On Punjab

‘ਆਪ’ ਦੇ ਚਾਰ ਆਗੂ ਮੇਅਰ ਬਣਨ ਦੀ ਦੌੜ ’ਚ ਸ਼ਾਮਲ

On Punjab

ਇਤਿਹਾਸਕ ਪੁਲਾੜ ਮਿਸ਼ਨ ਤੋਂ ਬਾਅਦ ਸ਼ੁਭਾਂਸ਼ੂ ਸ਼ੁਕਲਾ ਧਰਤੀ ‘ਤੇ ਪਰਤਿਆ, 17 ਅਗਸਤ ਨੂੰ ਭਾਰਤ ਪਹੁੰਚਣ ਲਈ ਤਿਆਰ

On Punjab