PreetNama
ਖਬਰਾਂ/News

ਮਨਜੀਤ ਸਿੰਘ ਜੀਕੇ ਦੀਆਂ ਮੁਸ਼ਕਲਾਂ ਵਧੀਆਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਸਮੇਤ ਡੀਐਸਜੀਐਮਸੀ ਦੇ ਉੱਚ ਅਹੁਦੇਦਾਰ ਰਹਿ ਚੁੱਕੇ ਤਿੰਨ ਵਿਅਕਤੀਆਂ ‘ਤੇ ਕੇਸ ਦਰਜ ਕੀਤਾ ਗਿਆ ਹੈ। ਦਿੱਲੀ ਦੇ ਨਾਰਥ ਐਵੇਨਿਊ ਥਾਣੇ ਵਿੱਚ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਨੇ ਧੋਖਾਧੜੀ, ਭ੍ਰਿਸ਼ਟਾਚਾਰ ਤੇ ਗੁਰਦੁਆਰੇ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਇਲਜ਼ਾਮ ਤਹਿਤ ਕੇਸ ਦਰਜ ਕੀਤਾ ਹੈ।

ਹੁਣ ਜੀਕੇ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਦਰਅਸਲ, ਦਿੱਲੀ ਦੀ ਪਟਿਆਲਾ ਕੋਰਟ ਨੇ ਬੀਤੇ ਕੱਲ੍ਹ ਜੀਕੇ ਦੀ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ ਤੇ ਹੁਣ ਜੀਕੇ ਖਿਲਾਫ ਕੇਸ ਦਰਜ ਹੋ ਗਿਆ ਹੈ। ਜੀਕੇ ਖ਼ਿਲਾਫ਼ ਕਮੇਟੀ ਵਿੱਚ ਕਥਿਤ ਤੌਰ ‘ਤੇ ਭ੍ਰਿਸ਼ਟਾਚਾਰ ਕਰਨ ਦੇ ਦੋਸ਼ ਲੱਗੇ ਹਨ।

Related posts

ਅਧਿਆਪਕ ਦਿਵਸ ’ਤੇ ਮੁੜ ‘ਜਮਾਤ’ ਵਿੱਚ ਪੁੱਜਿਆ ਸਿਧਾਰਥ ਮਲਹੋਤਰਾ

On Punjab

ਮੌਜਪੁਰ ‘ਚ CAA ਵਿਰੁੱਧ ਚੱਲ ਰਹੇ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਸਾਹਮਣੇ ਹੋਈ ਗੋਲੀਬਾਰੀ

On Punjab

Highlights of the 15th April 2019 programme to organise 550th Birth Centenary of Guru Nanak Dev Jee and 456th ParKash Divas Guru Arjan Dev Jee

Pritpal Kaur