54.81 F
New York, US
April 19, 2024
PreetNama
ਫਿਲਮ-ਸੰਸਾਰ/Filmy

ਮਿਆਰੀ ਗਾਇਕੀ ਲਈ ਹਰਭਜਨ ਮਾਨ ਦਾ ਪਾਰਲੀਮੈਂਟ ‘ਚ ਸਨਮਾਨ

ਚੰਡੀਗੜ੍ਹ: ਪੰਜਾਬੀ ਗਾਇਕ ਹਰਭਜਨ ਮਾਨ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ ‘ਚ ਸਨਮਾਨਿਤ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਹਰਭਜਨ ਮਾਨ ਨੇ ਖ਼ੁਦ ਆਪਣੇ ਫੇਸਬੁੱਕ ਪੇਜ ‘ਤੇ ਦਿੱਤੀ। ਮਾਨ ਨੂੰ ਇਹ ਸਨਮਾਨ ਪੰਜਾਬੀ ਸੱਭਿਆਚਾਰ, ਪੰਜਾਬੀ ਬੋਲੀ ਅਤੇ ਪੰਜਾਬੀ ਗਾਇਕੀ ‘ਚ ਪਾਏ ਯੋਗਦਾਨ ਕਰਕੇ ਦਿੱਤਾ ਗਿਆ। ਹਰਭਜਨ ਮਾਨ ਨੇ ਇਸ ਸਨਮਾਨ ਲਈ ਉਥੋਂ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਸੋਸ਼ਲ ਮੀਡੀਆ ‘ਤੇ ਪੋਸਟ ਵੀ ਕੀਤਾ ਹੈ।ਹਰਭਜਨ ਮਾਨ ਨੂੰ ਮਿਲੇ ਇਸ ਸਨਮਾਨ ਨੂੰ ਲੈ ਕੇ ਉਹਨਾਂ ਦੇ ਫੈਨਸ ਕਾਫੀ ਖੁਸ਼ ਹਨ।  ਮਾਨ ਦੇ ਪ੍ਰਸ਼ੰਸਕ ਉਨ੍ਹਾਂ ਵੱਲੋਂ ਪਾਈ ਪੋਸਟ ਨੂੰ ਲਗਾਤਾਰ ਸ਼ੇਅਰ ਅਤੇ ਲਾਈਕ ਕਰ ਰਹੇ ਹਨ। ਇਸ ਪੋਸਟ ‘ਤੇ ਉਹਨਾਂ ਨੂੰ ਵਧਾਈ ਦੇਣ ਵਾਲਿਆਂ ਦੀ ਲਾਈਨ ਲੱਗੀ ਹੋਈ ਹੈ।ਹਰਭਜਨ ਮਾਨ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਮਾਨ ਹਮੇਸ਼ਾ ਪੰਜਾਬੀ ਸੱਭਿਆਚਾਰ ਦੇ ਦਾਇਰੇ ਵਿੱਚ ਰਹਿ ਕੇ ਹੀ ਗਾਉਂਦੇ ਹਨ।  ਕੁਝ ਦਿਨ ਪਹਿਲਾਂ ਹੀ ਉਹਨਾਂ ਦਾ ਰਿਲੀਜ਼ ਹੋਇਆ ਗਾਣਾ ‘ਤੇਰੇ ਪਿੰਡ ਗਈ ਸਾਂ ਵੀਰਾ ਵੇ’ ਲੋਕਾਂ ਨੂੰ ਕਾਫੀ ਪਸੰਦ ਆਇਆ।

Related posts

Sonu Sood ਨੇ Oxygen Concentrators ’ਚ ਦੇਰੀ ’ਤੇ ਚੀਨ ਨੂੰ ਕੀਤਾ ਸੀ ਸਵਾਲ, ਚਾਈਨਾ ਨੇ ਦਿੱਤਾ ਇਹ ਜਵਾਬ

On Punjab

Dream Girl 2 ‘ਚ ਤੇਜਸਵੀ ਪ੍ਰਕਾਸ਼ ਨਾਲ ਨਹੀਂ, ਆਯੁਸ਼ਮਾਨ ਖੁਰਾਨਾ ਨਾਲ ਹੋਵੇਗੀ ਇਸ ਅਦਾਕਾਰਾ ਦੀ ਜੋੜੀ, ‘ਅਨੇਕ’ ਤੋਂ ਬਾਅਦ ਕੀ ਲੱਗੇਗੀ ਅਦਾਕਾਰ ਦੀ ਕਿਸ਼ਤੀ ਕਿਨਾਰੇ?

On Punjab

ਇਸੇ ਮਹੀਨੇ ਵਿਆਹ ਕਰਵਾਉਣ ਜਾ ਰਹੇ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ, ਇਸ ਆਲੀਸ਼ਾਨ ਹੋਟਲ ‘ਚ ਹੋਣਗੀਆਂ ਵਿਆਹ ਦੀਆਂ ਰਸਮਾਂ

On Punjab