PreetNama
ਖਾਸ-ਖਬਰਾਂ/Important News

ਮੋਦੀ ਤੇ ਟਰੰਪ ਦੇ ਰਿਸ਼ਤੇ ਬਾਰੇ ਵੱਡਾ ਖੁਲਾਸਾ, ਟਰੰਪ ਦੇ ਬੇਟੇ ਨੇ ਦੱਸੀ ਅਸਲੀਅਤ

ਵਾਸ਼ਿੰਗਟਨ: ਇਨ੍ਹੀਂ ਦਿਨੀਂ ਅਮਰੀਕਾ ‘ਚ ਰਾਸ਼ਟਰਪਤੀ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਚੱਲ ਰਹੀਆਂ ਹਨ। ਇਸ ਸਭ ਦੇ ਵਿਚਕਾਰ ਰਾਸ਼ਟਰਪਤੀ ਡੋਨਲਡ ਟਰੰਪ ਦੇ ਬੇਟੇ ਡੋਨਾਲਡ ਟਰੰਪ ਜੂਨੀਅਰ ਨੇ ਟਰੰਪ ਦੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਸਬੰਧਾਂ ਨੂੰ ‘ਅਵਿਸ਼ਵਾਸੀ’ ਦੱਸਿਆ ਹੈ।

ਡੋਨਲਡ ਟਰੰਪ ਜੂਨੀਅਰ ਨੇ ਕਿਹਾ ਕਿ ਇਸ ਰਿਸ਼ਤੇ ਨੂੰ ਵੇਖਣਾ ਉਸ ਲਈ ਵੱਡੀ ਗੱਲ ਹੈ। ਜੂਨੀਅਰ ਟਰੰਪ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਡੋਨਲਡ ਟਰੰਪ ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਚੋਣ ਪ੍ਰਚਾਰ ਦੌਰਾਨ ਬਹੁਤ ਜ਼ਿਆਦਾ ਇਸਤੇਮਾਲ ਕਰ ਰਹੇ ਹਨ।

ਦਰਅਸਲ, ਨਿਊਯਾਰਕ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਡੋਨਲਡ ਟਰੰਪ ਜੂਨੀਅਰ ਨੇ ਕਿਹਾ, ‘ਮੈਨੂੰ ਲੱਗਦਾ ਹੈ ਕਿ ਮੇਰੇ ਪਿਤਾ ਰਾਸ਼ਟਰਪਤੀ ਡੋਨਲਡ ਟਰੰਪ ਤੇ ਪ੍ਰਧਾਨ ਮੰਤਰੀ ਮੋਦੀ ਦੀ ਦੋਸਤੀ ਅਟੁੱਟ ਹੈ। ਇਹ ਵੇਖਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ ਤੇ ਮੈਨੂੰ ਖੁਸ਼ੀ ਹੈ ਕਿ ਦੋਵਾਂ ਨੇਤਾਵਾਂ ਵਿਚਾਲੇ ਇੱਕ ਮਜ਼ਬੂਤ ਰਿਸ਼ਤਾ ਹੈ, ਜਿਸ ਨਾਲ ਭਵਿੱਖ ‘ਚ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਣ ਦੀ ਸੰਭਾਵਨਾ ਹੈ।’ਡੋਨਾਲਡ ਟਰੰਪ ਜੂਨੀਅਰ ਨੇ ਇਹ ਵੀ ਕਿਹਾ ਕਿ ਦੋਵੇਂ ਨੇਤਾ ਚੰਗੀ ਤਰ੍ਹਾਂ ਸਮਝਦੇ ਹਨ ਕਿ ਭਾਰਤ ਤੇ ਅਮਰੀਕਾ ਵਿਸ਼ਵ ਵਿੱਚ ਫੈਲ ਰਹੇ ਸਮਾਜਵਾਦ ਤੇ ਕਮਿਊਨਿਜ਼ਮ ਵਿਰੁੱਧ ਲੜਾਈ ਵਿੱਚ ਇਕੱਠੇ ਹਨ।

ਡੋਨਾਲਡ ਟਰੰਪ ਜੂਨੀਅਰ ਨੇ ਰਾਸ਼ਟਰਪਤੀ ਅਹੁਦੇ ਦੀ ਚੋਣ ‘ਚ ਡੈਮੋਕਰੇਟਿਕ ਰਾਸ਼ਟਰਪਤੀ ਦੇ ਉਮੀਦਵਾਰ ਜੋ ਬਿਡੇਨ ‘ਤੇ ਵੀ ਵਰ੍ਹਦਿਆਂ ਕਿਹਾ ਕਿ ਇਹ ਭਾਰਤ ਲਈ ਬਿਲਕੁਲ ਵੀ ਸਹੀ ਨਹੀਂ ਹੈ। ਕਿਉਂਕਿ ਚੀਨ ਪ੍ਰਤੀ ਉਨ੍ਹਾਂ ਦਾ ਰਵੱਈਆ ਨਰਮ ਹੋ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਡੋਨਲਡ ਟਰੰਪ ਜੂਨੀਅਰ ਇਸ ਸਮੇਂ ਆਪਣੇ 74 ਸਾਲਾ ਪਿਤਾ ਦੇ ਰਾਸ਼ਟਰਪਤੀ ਦੀ ਮੁਹਿੰਮ ਲਈ ਪ੍ਰਚਾਰ ਕਰ ਰਹੇ ਹਨ। ਦਰਅਸਲ 3 ਨਵੰਬਰ ਨੂੰ ਅਮਰੀਕਾ ਨੂੰ ਰਾਸ਼ਟਰਪਤੀ ਚੁਣਿਆ ਜਾਣਾ ਹੈ।

Related posts

ਰਾਜਾ ਰਘੂਵੰਸ਼ੀ ਦੀ ਪਤਨੀ ਤੇ ਦੂਜੇ ਮੁਲਜ਼ਮਾਂ ਨਾਲ Crime Scene ਦੀ ਮੁੜ-ਸਿਰਜਣਾ ਕਰੇਗੀ ਪੁਲੀਸ

On Punjab

ਗੋਆ: 11.67 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਸਮੇਤ ਇੱਕ ਗ੍ਰਿਫ਼ਤਾਰ

On Punjab

‘ਇੰਡੀਆ’ ਗੱਠਜੋੜ ਸੱਤਾ ਵਿਚ ਆਇਆ ਤਾਂ ਕੱਚੇ ਸਰਕਾਰੀ ਮੁਲਾਜ਼ਮਾਂ ਤੇ ‘ਜੀਵਿਕਾ ਦੀਦੀਆਂ’ ਨੂੰ ਪੱਕਿਆਂ ਕਰਾਂਗੇ: ਤੇਜਸਵੀ

On Punjab