41.27 F
New York, US
February 18, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੋਦੀ ਨੇ ਗਰੀਬਾਂ ਨੂੰ ਹੱਕ ਦਿੱਤਾ, ਮਾਨ ਸਰਕਾਰ ਨੇ ਉਨ੍ਹਾਂ ਦਾ ਚੁੱਲ੍ਹਾ ਠੰਢਾ ਕੀਤਾ: ਅਸ਼ਵਨੀ ਸ਼ਰਮਾ

ਕੁਰਾਲੀ: ਪੰਜਾਬ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਖਰੜ ਵਿਖੇ ਵਿਕਸਿਤ ਭਾਰਤ–ਜੀ-ਰਾਮ ਯੋਜਨਾ ਦੇ ਹੱਕ ‘ਚ ਆਯੋਜਿਤ ਵਿਸ਼ਾਲ ਜਨਸਭਾ  ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਗਰੀਬ, ਮਜ਼ਦੂਰ ਅਤੇ ਕਿਸਾਨ ਨੂੰ ਉਸ ਦਾ ਹੱਕ ਦਿਵਾਇਆ ਹੈ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਗਰੀਬ ਦਾ ਚੁੱਲ੍ਹਾ ਠੰਢਾ ਕਰਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਹਰ ਯੋਜਨਾ ਦਾ ਕੇਂਦਰ ਬਿੰਦੂ ਗਰੀਬ ਦੀ ਭਲਾਈ ਹੈ, ਪਰ ਪੰਜਾਬ ਸਰਕਾਰ ਸਿਰਫ਼ ਝੂਠੇ ਦਾਅਵੇ ਕਰ ਰਹੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਨਰੇਗਾ ਵਿੱਚ ਜੀ-ਰਾਮ ਪ੍ਰਣਾਲੀ ਲਾਗੂ ਹੋਣ ਨਾਲ ਭ੍ਰਿਸ਼ਟਾਚਾਰ ‘ਤੇ ਵੱਡੀ ਚੋਟ ਪਈ ਹੈ ਅਤੇ ਮਜ਼ਦੂਰਾਂ ਦੀ ਦਿਹਾੜੀ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਜਾ ਰਹੀ ਹੈ। ਮੋਦੀ ਸਰਕਾਰ ਨੇ ਮਨਰੇਗਾ ਵਿੱਚ ਮੂਲਭੂਤ ਸੁਧਾਰ ਕਰਦਿਆਂ ਕੰਮ ਦੇ ਦਿਨ 125 ਤੱਕ ਵਧਾਏ ਹਨ, ਸੱਤ ਦਿਨਾਂ ਅੰਦਰ ਭੁਗਤਾਨ ਦੀ ਗਾਰੰਟੀ ਦਿੱਤੀ ਹੈ ਅਤੇ ਜੇ 15 ਦਿਨਾਂ ਅੰਦਰ ਕੰਮ ਨਾ ਮਿਲੇ ਤਾਂ ਬੇਰੋਜ਼ਗਾਰੀ ਭੱਤਾ ਦੇਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਕਦਮ ਗਰੀਬਾਂ ਨੂੰ ਸਮਾਜਿਕ ਸੁਰੱਖਿਆ ਕਵਚ ਮੁਹੱਈਆ ਕਰਵਾਉਣ ਵੱਲ ਇਤਿਹਾਸਕ ਪੈਲ ਹਨ। ਉਨ੍ਹਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ‘ਤੇ ਦੋਸ਼ ਲਗਾਇਆ ਕਿ ਦੋਵਾਂ ਪਾਰਟੀਆਂ ਨੇ ਸਾਲਾਂ ਤੱਕ ਮਨਰੇਗਾ ਸਕੀਮ ਨੂੰ ਭ੍ਰਿਸ਼ਟਾਚਾਰ ਦਾ ਅੱਡਾ ਬਣਾਇਆ ਰੱਖਿਆ। ਹਜ਼ਾਰਾਂ ਕੇਸਾਂ ਵਿੱਚ ਭ੍ਰਿਸ਼ਟਾਚਾਰ ਸਾਹਮਣੇ ਆਉਣ ਦੇ ਬਾਵਜੂਦ ਨਾ ਤਾਂ ਦੋਸ਼ੀਆਂ ਤੋਂ ਰਕਮ ਵਸੂਲ ਕੀਤੀ ਗਈ ਅਤੇ ਨਾ ਹੀ ਕਿਸੇ ਨੂੰ ਸਜ਼ਾ ਮਿਲੀ।

ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ, ਉਜਵਲਾ ਗੈਸ ਯੋਜਨਾ, ਜਲ ਜੀਵਨ ਮਿਸ਼ਨ, ਆਯੁਸ਼ਮਾਨ ਭਾਰਤ ਅਤੇ ਮੁਫ਼ਤ ਅਨਾਜ ਯੋਜਨਾ ਵਰਗੀਆਂ ਸਕੀਮਾਂ ਰਾਹੀਂ ਮੋਦੀ ਸਰਕਾਰ ਨੇ ਗਰੀਬ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਂਦਾ ਹੈ। ਅੱਜ ਹਰ ਘਰ ਵਿੱਚ ਟਾਇਲਟ, ਗੈਸ ਕਨੈਕਸ਼ਨ ਅਤੇ ਪੀਣ ਯੋਗ ਪਾਣੀ ਪਹੁੰਚ ਰਿਹਾ ਹੈ, ਜੋ ਪਹਿਲਾਂ ਸਿਰਫ਼ ਸੁਪਨਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਮਾਨ ਸਰਕਾਰ ਨੇ ਗਰੀਬਾਂ ਲਈ ਚੱਲ ਰਹੀ ਦਾਲ-ਆਟਾ ਸਕੀਮ ਬੰਦ ਕਰਕੇ ਲੋਕਾਂ ਨਾਲ ਧੋਖਾ ਕੀਤਾ ਹੈ, ਜਦਕਿ ਅੱਜ ਵੀ ਪ੍ਰਧਾਨ ਮੰਤਰੀ ਅੰਨ ਯੋਜਨਾ ਤਹਿਤ ਕੇਂਦਰ ਸਰਕਾਰ ਮੁਫ਼ਤ ਅਨਾਜ ਭੇਜ ਰਹੀ ਹੈ। ਪੰਜਾਬ ਸਰਕਾਰ ਇਸ ਦਾ ਸਿਹਰਾ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਗਲਤ ਹੈ।

ਕਾਨੂੰਨ-ਵਿਵਸਥਾ ਬਾਰੇ ਗੱਲ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ, ਫਿਰੌਤੀ, ਗੋਲੀਬਾਰੀ ਅਤੇ ਨਸ਼ਿਆਂ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਅੱਜ ਪੰਜਾਬ ਡਰ ਦੇ ਸਾਏ ਹੇਠ ਜੀ ਰਿਹਾ ਹੈ। ਜਿਸ ਸਰਕਾਰ ਤੋਂ ਅਮਨ-ਸ਼ਾਂਤੀ ਦੀ ਉਮੀਦ ਸੀ, ਉਹ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਅਸਲ ਵਿੱਚ ਦਿੱਲੀ ਤੋਂ ਚਲ ਰਹੀ ਹੈ ਅਤੇ ਮੁੱਖ ਮੰਤਰੀ ਸਿਰਫ਼ ਮੋਹਰਾ ਬਣ ਕੇ ਰਹਿ ਗਏ ਹਨ। ਸ਼ਰਮਾ ਨੇ ਕਿਹਾ ਕਿ ਭਾਜਪਾ ਹੀ ਇਕੋ ਇਕ ਪਾਰਟੀ ਹੈ ਜੋ ਪੰਜਾਬ ਨੂੰ ਮੁੜ ਅਮਨ, ਸ਼ਾਂਤੀ ਅਤੇ ਵਿਕਾਸ ਦੇ ਰਾਹ ‘ਤੇ ਲੈ ਕੇ ਜਾ ਸਕਦੀ ਹੈ। ਮੋਦੀ ਸਰਕਾਰ ਦਾ ਵਿਕਸਿਤ ਭਾਰਤ ਦਾ ਸੰਕਲਪ ਹਰ ਗਰੀਬ ਦੇ ਜੀਵਨ ਵਿੱਚ ਬਦਲਾਅ ਲਿਆਉਣ ਲਈ ਸਮਰਪਿਤ ਹੈ।

ਜਿਲਾ ਪ੍ਰਧਾਨ ਮੋਹਾਲੀ ਸੰਜੀਵ ਵਸ਼ਿਸ਼ਟ ਦੀ ਪ੍ਰਧਾਨਗੀ ਹੇਤ ਹੋਈ ਇਸ ਜਨਸਭਾ ਚ ਪੰਜਾਬ ਭਾਜਪਾ ਦੇ ਪ੍ਰਮੁੱਖ ਅਹੁਦੇਦਾਰਾਂ ਵਿੱਚ ਸੂਬਾ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਸੂਬਾ ਜਨਰਲ ਸਕੱਤਰ ਪਰਮਿੰਦਰ ਬਰਾੜ, ਸੂਬਾ ਸਕੱਤਰ ਭਾਨੂ ਪ੍ਰਤਾਪ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਸੂਬਾ ਲੀਗਲ ਸੈੱਲ ਦੇ ਕਨਵੀਨਰ ਐਨ. ਕੇ. ਵਰਮਾ, ਰਾਸ਼ਟਰੀ ਕਾਰਜਕਾਰਣੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਤੋਂ ਇਲਾਵਾ ਖਰੜ ਹਲਕਾ ਸੰਯੋਜਕ ਤੇ ਇੰਚਾਰਜ ਕਮਲਦੀਪ ਸੈਨੀ, ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਜਨਰਲ ਸਕੱਤਰ ਜੱਗੀ ਔਜਲਾ, ਮੰਡਲ 3 ਦਿਹਾਤੀ ਦੇ ਪ੍ਰਧਾਨ ਕੁਸ਼ ਰਾਣਾ, ਮੰਡਲ ਅੱਜ ਸਰੋਵਰ ਦੇ ਪ੍ਰਧਾਨ ਰਾਕੇਸ਼ ਬੰਟੀ, ਸਨੀ ਐਨਕਲੇਵ ਮੰਡਲ ਦੇ ਪ੍ਰਧਾਨ ਰਾਜਿੰਦਰ ਸ਼ਰਮਾ, ਮੰਡਲ ਕੁਰਾਲੀ ਦੇ ਪ੍ਰਧਾਨ ਤਰੁਣ ਕੌਸ਼ਲ, ਮਾਜਰੀ ਮੰਡਲ ਦੇ ਪ੍ਰਧਾਨ ਮੋਹਿਤ ਗੌਤਮ, ਨਿਊ ਚੰਡੀਗੜ੍ਹ ਮੰਡਲ ਦੇ ਪ੍ਰਧਾਨ ਪੁਨੀਤ ਸਿੰਗਲਾ ਅਤੇ ਨਵਾਂ ਗਾਂਵ ਮੰਡਲ ਦੇ ਪ੍ਰਧਾਨ ਭੁਪਿੰਦਰ ਭੁੱਪੀ ਹਾਜ਼ਰ ਸਨ।

Related posts

ਪੰਜਾਬ ਯੂਨੀਵਰਸਿਟੀ 12 ਮਈ ਨੂੰ ਕਰਵਾਏਗੀ CET (UG) ਇਮਤਿਹਾਨ

On Punjab

Covid19 India Updates : ਦੇਸ਼ ਵਿਚ ਕੋਰੋਨਾ ਦੇ ਵਧ ਰਹੇ ਮਾਮਲੇ, ਟਾਪ-10 ‘ਚ ਸ਼ਾਮਲ ਹਨ ਇਹ ਸ਼ਹਿਰ

On Punjab

ਫ਼ਸਲੀ ਵਿਭਿੰਨਤਾ ਸਮੇਂ ਦੀ ਲੋੜ: ਚੌਹਾਨ

On Punjab