PreetNama
ਰਾਜਨੀਤੀ/Politics

ਮੋਦੀ, ਸੋਨੀਆ ਅਤੇ ਮਨਮੋਹਨ ਸਿੰਘ ਨੇ ਬਾਪੂ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ: ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਅੱਜ 150ਵੀਂ ਜਯੰਤੀ ਮਨਾਈ ਜਾ ਰਹੀ ਹੈ। ਇਸ ਮੌਕੇ ਦੇਸ਼ਭਰ ‘ਚ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਜਾਕੇ ਸ਼ਰਧਾਂਜਲੀ ਦਿੱਤੀ। ਪੀਐਮ ਮੋਦੀ ਨੇ ਬਾਪੂ ਗਾਂਧੀ ਨੂੰ ਯਾਦ ਕਰਦਿਆਂ ਆਪਣੇ ਟਵਿਟਰ ‘ਤੇ ਲਿੱਖੀਆ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 150ਵੀਂ ਜਯੰਤੀ ਨੇ ਨਮਨ।
ਇਸ ਦੇ ਨਲਾ ਹੀ ਮੋਦੀ ਵਿਜੈਘਾਟ ਪਹੁੰਚੇ ਜਿੱਥੇ ਉਨ੍ਹਾਂ ਨੇ ਦੇਸ਼ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਸ਼ਰਧਾਂਜਲੀ ਦੇ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਸ਼ਾਸਤਰੀ ਜੀ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀ ਯਾਦ ‘ਚ ਆਪਣੇ ਟਵਿਟਰ ਹੈਂਡਲ ‘ਤੇ ਇੱਕ ਵੀਡੀਓ ਨੂੰ ਪੋਸਟ ਕੀਤਾ ਅਤੇ ਇਸ ਦੇ ਨਾਲ ਹੀ ਕੈਪਸ਼ਨ ਦੇ ਕੇ ਉਨ੍ਹਾਂ ਦੀ ਜਯੰਤੀ ‘ਤੇ ਲਾਲ ਬਹਾਦੁਰ ਸ਼ਾਸਤਰੀ ਨੂੰ ਨਮਨ ਕੀਤਾ।ਇਸ ਦੇ ਨਾਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਾਂਗਰਸ ਪ੍ਰਧਾਨ ਸੋਨਿਆ ਗਾਂਧੀ, ਬੀਜੇਪੀ ਕਾਰਜਕਾਰੀ ਪ੍ਰਧਾਨ ਜੇਪੀ ਨੱਡਾ ਨੇ ਰਾਜਘਾਟ ‘ਤੇ ਜਾ ਕੇ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਵੀ ਜਯੰਤੀ ਹੈ। ਇਸ ਦੌਰਾਨ ਸਿਆਸੀ ਹਸਤੀਆਂ ਨੇ ਲਾਲ ਬਹਾਦੁਰੀ ਨੂੰ ਵੀ ਯਾਦ ਕੀਤਾ। ਇਸ ਦੌਰਾਨ ਲਾਲ ਬਹਾਦੁਰ ਸ਼ਾਸਤਰੀ ਦੇ ਬੇਟੇ ਅਨਿਲ ਸ਼ਾਸਤਰੀ ਵੀ ਮੌਜੂਦ ਸੀ।
ਗਾਂਧੀ ਜਯੰਤੀ ਮੌਕੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਬਾਪੂ ਨੂੰ ਯਾਦ ਕੀਤਾ। ਉਨ੍ਹਾਂ ਨੇ ਟਵੀਟ ਕਰ ਕਿਹਾ, “ਗਾਂਧੀ ਜਯੰਤੀ ਦੇ ਦਿਨ ਬਾਪੂ ਨੂੰ ਸ਼ਰਧਾਂਜਲੀ। ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਦਾ ਦਿਨ ਸਾਡੇ ਸਭ ਦੇ ਲਈ ਸੱਚ, ਅਹਿੰਸਾ, ਨੈਤਿਕਤਾ ਅਤਟ ਸਾਦਗੀ ਦੇ ਆਦੇਸ਼ਾਂ ਪ੍ਰਤੀ ਖੂਦ ਨੂੰ ਸਮਰਪਿਤ ਕਰਨ ਦਾ ਮੌਕਾ ਹੈ”।

Related posts

ਕੋਰੋਨਾ ਦੇ ਕਹਿਰ ‘ਚ ਸਰਕਾਰ ਦੇ ਨਵੇਂ ਹੁਕਮ, 31 ਦਸੰਬਰ ਤੱਕ ਕਰਨਾ ਪਵੇਗਾ Work from home

On Punjab

ਸਿਸੋਦੀਆ ਨੇ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ, MCD ਲਈ ਮੰਗਿਆ ਫੰਡ

On Punjab

ਪੰਜਾਬ ਵਿੱਚ ਹੜ੍ਹਾਂ ਨਾਲ ਆਮ ਜਨ-ਜੀਵਨ ਲੀਹੋਂ ਲੱਥਾ, ਸੈਂਕੜੇ ਪਿੰਡਾਂ ਨਾਲ ਸੰਪਰਕ ਟੁੱਟਿਆ

On Punjab