PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਯੂ.ਪੀ.ਐਸ.ਸੀ. ਧੋਖਾਧੜੀ ਮਾਮਲਾ: ਪੂਜਾ ਖੇਡਕਰ ਦੀ ਗ੍ਰਿਫਤਾਰੀ ’ਤੇ 17 ਮਾਰਚ ਤੱਕ ਅੰਤਰਿਮ ਰੋਕ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਆਈਏਐਸ ਪ੍ਰੋਬੇਸ਼ਨਰ ਪੂਜਾ ਖੇਡਕਰ ਨੂੰ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਧੋਖਾਧੜੀ ਅਤੇ ਗਲਤ ਤਰੀਕੇ ਨਾਲ ਓਬੀਸੀ ਅਤੇ ਅਪੰਗਤਾ ਕੋਟਾ ਲਾਭ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰੀ ’ਤੇ ਅੰਤਰਿਮ ਰੋਕ 17 ਮਾਰਚ ਤੱਕ ਵਧਾ ਦਿੱਤੀ ਹੈ। ਜਸਟਿਸ ਬੀਵੀ ਨਾਗਰਥਨਾ ਅਤੇ ਸਤੀਸ਼ ਚੰਦਰ ਸ਼ਰਮਾ ਦੇ ਬੈਂਚ ਨੇ ਖੇਡਕਰ ਨੂੰ ਜਾਂਚ ਵਿੱਚ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ। ਸੁਣਵਾਈ ਦੌਰਾਨ ਐਡੀਸ਼ਨਲ ਸਾਲਿਸਟਰ ਜਨਰਲ ਐਸ ਵੀ ਰਾਜੂ ਨੇ ਇਸ ਮਾਮਲੇ ਵਿੱਚ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ।

ਖੇਡਕਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਲੂਥਰਾ ਨੇ ਕਿਹਾ ਕਿ ਪੁਲੀਸ ਉਸ ਨੂੰ ਜਾਂਚ ਲਈ ਨਹੀਂ ਬੁਲਾ ਰਹੀ ਸੀ ਅਤੇ ਉਹ ਆਉਣ ਲਈ ਤਿਆਰ ਸੀ। ਸਿਖਰਲੀ ਅਦਾਲਤ ਨੇ ਏਐਸਜੀ ਨੂੰ ਤਿੰਨ ਹਫ਼ਤਿਆਂ ਵਿੱਚ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ 15 ਜਨਵਰੀ ਨੂੰ ਅਗਾਊਂ ਜ਼ਮਾਨਤ ਦੀ ਮੰਗ ਕਰਨ ਵਾਲੀ ਖੇਡਕਰ ਦੀ ਪਟੀਸ਼ਨ ’ਤੇ ਦਿੱਲੀ ਸਰਕਾਰ ਅਤੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐੱਸਸੀ) ਨੂੰ ਨੋਟਿਸ ਜਾਰੀ ਕੀਤਾ ਸੀ।

Related posts

ਰਾਸ਼ਟਰਪਤੀ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਪੰਜਾਬੀ ‘ਚ ਟਵੀਟ ਕਰ ਦਿੱਤੀ ਲੋਹੜੀ ਦੀ ਵਧਾਈ

On Punjab

ਬਿਕਰਮ ਮਜੀਠੀਆ ਦੀ ਕੋਠੀ ‘ਚ ਮੋਹਾਲੀ ਪੁਲਿਸ ਵੱਲੋਂ ਛਾਪੇਮਾਰੀ, ਗ੍ਰਿਫ਼ਤਾਰੀ ਲਈ ਭਾਲ ਜਾਰੀ

On Punjab

Cricket Story: ਜਾਣੋ ਕਿਵੇਂ ਮਹਿਲਾ ਕ੍ਰਿਕਟ ਦੀ ਸ਼ੁਰੂਆਤ ਹੋਈ, ਕਦੋਂ ਖੇਡਿਆ ਸੀ ਪਹਿਲਾ ਮੈਚ

On Punjab