66.6 F
New York, US
June 25, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਰਵਨੀਤ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ISI ਦਾ ਏਜੰਟ

ਚੰਡੀਗੜ੍ਹ-  ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ‘ਤੇ ਤਿੱਖਾ ਹਮਲਾ ਬੋਲਿਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਰਵਨੀਤ ਬਿੱਟੂ ਨੇ ਕਿਹਾ, “ਇਹ ਆਦਮੀ ਆਈਐੱਸਆਈ (ISI) ਦਾ ਏਜੰਟ ਹੈ। ISI ਦੇ ਕਹਿਣ ‘ਤੇ ਸਾਡੇ ਦੇਸ਼ ਨੂੰ ਖ਼ਤਰੇ ਵਿੱਚ ਪਾਉਣਾ ਚਾਹੁੰਦਾ ਹੈ ਅਤੇ ਪ੍ਰਧਾਨ ਮੰਤਰੀ ਦੇ ਕੰਮ ਵਿੱਚ ਵਿਘਨ ਪਾਉਣਾ ਚਾਹੁੰਦਾ ਹੈ।”

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾਣੀ ਚਾਹੀਦੀ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਵਿਦੇਸ਼ ਦੌਰੇ ਨੂੰ ਲੈ ਕੇ ਤਨਜ਼ ਕੱਸਿਆ ਸੀ। ਇਸੇ ਮੁੱਦੇ ‘ਤੇ ਜਦੋਂ ਪੱਤਰਕਾਰਾਂ ਨੇ ਰਵਨੀਤ ਬਿੱਟੂ ਨੂੰ ਸਵਾਲ ਪੁੱਛਿਆ ਤਾਂ ਉਨ੍ਹਾਂ ਨੇ ਇਹ ਤਿੱਖੀ ਪ੍ਰਤੀਕਿਰਿਆ ਦਿੱਤੀ।

ਰਵਨੀਤ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਪੂਰੇ ਦੇਸ਼ ਦੇ ਮੁੱਖ ਮੰਤਰੀ ਹਨ, ਵਿਦੇਸ਼ ਜਾ ਕੇ ਉਨ੍ਹਾਂ ਤੇਲ ਅਤੇ ਗੈਸ ਦਾ ਮਸਲੇ ਹੱਲ ਕਰਨੇ ਹਨ।  ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਯੂਏਈ ਜਾ ਕੇ ਤੇਲ ਦਾ ਮਸਲਾ ਹੱਲ ਕੀਤਾ ਹੈ। ਬਿੱਟੂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸਿਆਸੀ ਹਲਕਿਆਂ ਵਿੱਚ ਇਸ ਨੂੰ ਲੈ ਕੇ ਤਿੱਖੀਆਂ ਪ੍ਰਤੀਕਿਰਿਆਵਾਂ ਸਾਹਮਣੇ ਆਉਣ ਦੀ ਸੰਭਾਵਨਾ ਹੈ। ਹਾਲਾਂਕਿ, ਭਗਵੰਤ ਮਾਨ ਜਾਂ ਆਮ ਆਦਮੀ ਪਾਰਟੀ ਵੱਲੋਂ ਇਸ ਬਿਆਨ ‘ਤੇ ਫਿਲਹਾਲ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

Related posts

ਮਹਿਲਾਵਾਂ ਦਾ ਅਪਮਾਨ ਕਰਨ ਲਈ ਮੁਆਫ਼ੀ ਮੰਗਣ ਮੁੱਖ ਮੰਤਰੀ: ਜੈਇੰਦਰ

On Punjab

ਐਸ.ਸੀ.ਓ. ਵੱਲੋਂ ਪਹਿਲਗਾਮ ਹਮਲੇ ਤੇ ਅਤਿਵਾਦ ਖਿਲਾਫ਼ ਲੜਾਈ ’ਚ ਦੋਹਰੇ ਮਾਪਦੰਡਾਂ ਦੀ ਨਿਖੇਧੀ

On Punjab

ਚੰਡੀਗੜ੍ਹ ‘ਚ ਗੂੰਜੇਗੀ ਰਾਫੇਲ, ਮਿਰਾਜ ਤੇ ਚਿਨੂਕ ਦੀ ਆਵਾਜ਼, ਸ਼ਹਿਰ ‘ਚ ਪਹਿਲੀ ਵਾਰ ਹੋਵੇਗਾ ਏਅਰਫੋਰਸ ਡੇਅ ਦਾ ਫਲਾਈਪਾਸਟ ਤੇ ਪਰੇਡ

On Punjab